17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੈਬੀਨਾਰ ਰਾਹੀਂ ਕੀਤਾ ਜਾ ਰਿਹਾ ਹੈ ਜਾਗਰੂਕ...

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੈਬੀਨਾਰ ਰਾਹੀਂ ਕੀਤਾ ਜਾ ਰਿਹਾ ਹੈ ਜਾਗਰੂਕ ।

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਬੱਚਿਆਂ ਨੂੰ ਅਥਾਰਟੀ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਵੱਖ-ਵੱਖ ਸੇਵਾਵਾਂ ਪ੍ਰਤੀ ਜਾਗਰੂਕ ਕੀਤਾ ।

ਸ੍ਰੀ ਮੁਕਤਸਰ ਸਾਹਿਬ (ਅਨਮੋਲ ਸਿੰਘ ਵੜਿੰਗ ) : ਸ੍ਰੀ ਅਰੁਨਵੀਰ ਵਸ਼ਿਸਟ, ਜ਼ਿਲਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਸਰਵਹਿੱਤਕਾਰੀ ਵਿੱਦਿਆ ਮੰਦਰ, ਸੇਂਟ ਸੋਲਜਰ ਸਕੂਲ ਸੰਤ ਸਹਾਰਾ, ਬੀ.ਐੱਡ. ਕਾਲਜ ਅਤੇ ਡੇਰਾ ਭਾਈ ਮਸਤਾਨ ਸਕੂਲ ਦੇ ਬੱਚਿਆਂ ਨਾਲ ਮੁਫ਼ਤ ਕਾਨੂੰਨੀ ਸੇਵਾਵਾਂ, ਘਰੇਲੂ ਹਿੰਸਾ, ਮੌਲਿਕ ਫਰਜ਼ਾਂ, ਪਾਕਸੋ ਐਕਟ 2012, ਬਾਲ ਵਿਆਹ ਅਤੇ ਬੱਚਿਆਂ ਪ੍ਰਤੀ ਕਾਨੂੰਨਾਂ ਸਹਾਇਤਾ ਸਬੰਧੀ, ਔਰਤਾਂ ਅਤੇ ਬਜ਼ੁਰਗਾਂ ਪ੍ਰਤੀ ਕਾਨੂੰਨਾਂ ਸਬੰਧੀ, ਆਪਦਾ ਪੀੜਤਾਂ ਨੂੰ ਕਾਨੂੰਨੀ ਸਹਾਇਤਾ, ਬੱਚਿਆਂ ਦੀ ਸੁਰੱਖਿਆ ਅਤੇ ਉਨਾਂ ਲਈ ਮੁਹੱਈਆ ਕਾਨੂੰਨੀ ਸਹਾਇਤਾ, ਕੋਰੋਨਾ ਵਾਇਰਸ ਤੋਂ ਬਚਾਅ ਅਤੇ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਵੱਖ-ਵੱਖ ਸੇਵਾਵਾਂ ਪ੍ਰਤੀ ਜਾਗਰੂਕ ਕੀਤਾ । ਇਹ ਜਾਣਕਾਰੀ ਸ. ਪਿ੍ਰਤਪਾਲ ਸਿੰਘ, ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ ।ਇਸ ਵੈਬੀਨਾਰ ਦੌਰਾਨ ਦੱਸਿਆ ਗਿਆ ਕਿ ਪੀੜਤ ਵਿਅਕਤੀ ਟੋਲ ਫ੍ਰੀ ਹੈਲਪਲਾਈਨ ਨੰਬਰ 1968 ਉੱਪਰ ਜਾਂ ਸਿੱਧੇ ਤੌਰ ਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨਾਲ ਵੀ ਰਾਬਤਾ ਕਾਇਮ ਕਰ ਸਕਦਾ ਹੈ। ਇਸ ਦੇ ਨਾਲ ਹੀ ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਬੀ.ਡੀ.ਪੀ.ਓਜ, ਗ੍ਰਾਮ ਪੰਚਾਇਤ ਅਤੇ ਪੰਚਾਇਤ ਸਕੱਤਰ ਨਾਲ ਵੀ ਕਾਨੂੰਨੀ ਜਾਗਰੂਕਤਾ ਵੈਬੀਨਾਰ ਕੀਤਾ ।

Today Now News

RELATED ARTICLES
- Advertisment -

POPULAR POSTS