16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਕਵਿਤਾ ਉਚਾਰਨ ਮੁਕਾਬਲੇ 10 ਅਗਸਤ ਤੋ ਹੋ ਚੁੱਕੇ ਹਨ ਸ਼ੁਰੂ

ਵਿਦਿਆਰਥੀ 16 ਅਗਸਤ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਤੇ ਕਰਨ ਅਪਲੋਡ- ਜਿਲ੍ਹਾ ਸਿੱਖਿਆ ਅਫ਼ਸਰ

ਮੋਗਾ, (ਹਰਪਾਲ ਸਹਾਰਨ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਵਿਦਿੱਅਕ ਮੁਕਾਬਲਿਆਂ ਤਹਿਤ ਜ਼ਿਲ੍ਹਾ ਪੱਧਰੀ ਕਵਿਤਾ ਮੁਕਾਬਲੇ 10 ਅਗਸਤ ਤੋ ਜਾਰੀ ਹਨ ਇਸ ਸਬੰਧੀ ਵਿਦਿਆਰਥੀ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਮਿਤੀ 16 ਅਗਸਤ 2020 ਤੱਕ ਅਪਲੋਡ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਨਾਲੋ ਨਾਲ ਚੱਲ ਰਹੇ ਗੀਤ ਮੁਕਾਬਲਿਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਅਤੇ ਭਾਸ਼ਣ ਮੁਕਾਬਲਿਆਂ ਮੁਕਾਬਲੇ ਵੀ ਚੱਲ ਰਹੇ ਹਨ ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੁਆਰਾ ਹਿੱਸਾ ਲਿਆ ਜਾ ਰਿਹਾ ਹੈ। ਇੰਨ੍ਹਾਂ ਮੁਕਾਬਲਿਆਂ ਵਿੱਚ ਰਾਜ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ ਵਿੰਗ, ਮਿਡਲ ਵਿੰਗ ਅਤੇ ਪ੍ਰਾਇਮਰੀ ਵਰਗ ਦੇ 40000 ਤੋਂ ਜ਼ਿਆਦਾ ਵਿਦਿਆਰਥੀਆਂ ਨੇ ਕਵਿਤਾ ਮੁਕਾਬਲਿਆਂ ਵਿੱਚ ਸਕੂਲ ਪੱਧਰੀ ਮੁਕਾਬਲਿਆਂ ਨੂੰ ਸਖਤ ਬਣਾਉਂਦਿਆਂ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਉੱਚਾਰਣ ਕਰਕੇ, ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ 351 ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ ਸੀ ਅਤੇ ਹੁਣ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਹਰੇਕ ਬਲਾਕ ਦੇ ਪੰਜ ਪੰਜ ਬਿਹਤਰੀਨ ਕਵਿਤਾ ਉਚਾਰਨ ਵਾਲੇ ਵਿਦਿਆਰਥੀ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਪੰਜਾਬ ਪੱਧਰੀ ਮੁਕਾਬਲਿਆਂ ਲਈ ਜਗ੍ਹਾ ਬਣਾਉਣ ਲਈ ਯਤਨਸ਼ੀਲ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫ਼ਸਰ (ਸੈ) ਜਸਪਾਲ ਸਿੰਘ ਔਲਖ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਵਿੱਚ ਵੀ ਇਨ੍ਹਾਂ ਮੁਕਾਬਲਿਆਂ ਪ੍ਰਤੀ ਵਿਸ਼ੇਸ਼ ਉਤਸ਼ਾਹ ਪਾਇਆ ਜਾ ਰਿਹਾ ਹੈ। ਵਿਦਿਆਰਥੀ ਪ੍ਰਾਇਮਰੀ ਮਿਡਲ ਸੈਕੰਡਰੀ ਪੱਧਰ ਤੇ ਆਯੋਜਿਤ ਕੀਤੇ ਜਾ ਰਹੇ ਇਨ੍ਹਾਂ ਮੁਕਾਬਲਿਆਂ ਵਿੱਚ ਉਤਸ਼ਾਹਪੂਰਵਕ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਅਧਿਆਪਕ ਵਿਦਿਆਰਥੀਆਂ ਮਾਪਿਆਂ ਸਰਪੰਚਾਂ ਅਤੇ ਪਿੰਡ ਦੇ ਮੋਹਤਵਾਰਾਂ ਦੁਆਰਾ ਇਨ੍ਹਾਂ ਮੁਕਾਬਲਿਆਂ ਪ੍ਰਤੀ ਵੱਡੀ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਜੀਵਨੀਆਂ ਸਿਖਿਆਵਾਂ ਫਲਸਫੇ ਅਤੇ ਕੁਰਬਾਨੀ ਨੂੰ ਘਰ ਘਰ ਪਹੁੰਚਾਉਣ ਦੀ ਇਹ ਮੁਹਿੰਮ ਜਾਰੀ ਹੈ।

Today Now News

RELATED ARTICLES
- Advertisment -

POPULAR POSTS