16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ...

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ ।

ਇਹ ਹੁਕਮ 30 ਨਵੰਬਰ 2020 ਤੱਕ ਲਾਗੂ ਰਹੇਗਾ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ ਵਹੀਕਲਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ ਜਿਸ ਕਾਰਨ ਵਾਰਦਾਤ ਵਿੱਚ ਵਰਤੇ ਗਏ ਵਹੀਕਲਾਂ ਨੂੰ ਟਰੇਸ ਕਰਨ ਵਿੱਚ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ।ਉਨ੍ਹਾਂ ਕਿਹਾ ਕਿ ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਾਂ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਵਹੀਕਲ ਤੋਂ ਨੰਬਰ ਪਲੇਟ ਬਣਾਕੇ ਨਾ ਦਿੱਤੀ ਜਾਵੇ ਅਤੇ ਨੰਬਰ ਪਲੇਟ ਸਿਰਫ਼ ਵਾਹਨ ‘ਤੇ ਲਗਾਕੇ ਹੀ ਦਿੱਤੀ ਜਾਵੇ।

ਉਨ੍ਹਾਂ ਹੁਕਮ ਵਿੱਚ ਕਿਹਾ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ‘ਤੇ ਇੱਕ ਰਜਿਸਟਰ ਲਗਾਇਆ ਜਾਵੇ, ਜਿਸ ਵਿੱਚ ਨੰਬਰ ਪਲੇਟ ਬਣਾਉਣ ਵਾਲੇ ਵਿਅਕਤੀ ਦਾ ਨਾਮ ਸਮੇਤ ਪੂਰਾ ਪਤਾ ਅਤੇ ਉਸ ਦਾ ਸ਼ਨਾਖ਼ਤੀ ਪਰੂਫ਼ ਨਾਲ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਾਹਨਾਂ ਦਾ ਨੰਬਰ, ਚੈਸੀ ਨੰਬਰ, ਇੰਜਨ ਨੰਬਰ ਵੀ ਰਜਿਸਟਰ ਵਿੱਚ ਦਰਜ ਕਰਕੇ ਉਸ ਵਿਅਕਤੀ ਦੇ ਦਸਤਖ਼ਤ ਕਰਵਾਏ ਜਾਣ।ਉਨ੍ਹਾਂ ਕਿਹਾ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ‘ਤੇ ਦੁਕਾਨਦਾਰਾਂ ਵੱਲੋਂ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਜਾਣ, ਤਾਂ ਜੋ ਇਹ ਕੈਮਰੇ ਗੱਡੀ ਅਤੇ ਨੰਬਰ ਪਲੇਟ ਲਗਾਉਣ ਆਏ ਵਿਅਕਤੀ ਨੂੰ ਕਵਰ ਕਰਦੇ ਹੋਣ।

Today Now News

RELATED ARTICLES
- Advertisment -

POPULAR POSTS