17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਅੰਦਰ ਲਾਗੂ ਕਰਫਿਊ ’ਚ ਛੋਟ ਦਿੰਦਿਆਂ ਨਵੇਂ ਆਦੇਸ਼...

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਅੰਦਰ ਲਾਗੂ ਕਰਫਿਊ ’ਚ ਛੋਟ ਦਿੰਦਿਆਂ ਨਵੇਂ ਆਦੇਸ਼ ਜਾਰੀ

ਗ਼ੈਰ ਜਰੂਰੀ ਦੁਕਾਨਾਂ ਤੇ ਅਦਾਰਿਆਂ ਨੂੰ ਸੋਮਵਾਰ ਤੋਂ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਖੋਲ੍ਹੇ ਜਾਣ ਦੀ ਇਜ਼ਾਜਤ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਕੋਵਿਡ-19 ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਆਪਣੇ ਪੁਰਾਣੇ ਹੁਕਮਾਂ ’ਚ ਤਬਦੀਲੀ ਕਰਕੇ ਜ਼ਿਲ੍ਹੇ ਅੰਦਰ ਲਾਗੂ ਕਰਫਿਊ ’ਚ ਛੋਟ ਦਿੰਦਿਆਂ ਹੁਣ ਸਾਰੇ ਜਰੂਰੀ ਤੇ ਗ਼ੈਰ ਜਰੂਰੀ ਦੁਕਾਨਾਂ ਤੇ ਅਦਾਰਿਆਂ ਨੂੰ ਸੋਮਵਾਰ ਤੋਂ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਖੋਲ੍ਹੇ ਜਾਣ ਦੀ ਇਜ਼ਾਜਤ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਰੋਜ਼ਾਨਾ ਰਾਤ ਦਾ ਕਰਫਿਊ ਸ਼ਾਮ 7 ਵਜੇ ਤੋਂ ਅਗਲੇ ਦਿਨ ਸਵੇਰੇ 5 ਵਜੇ ਤੱਕ ਅਤੇ ਹਫ਼ਤਾਵਾਰੀ ਕਰਫਿਊ ਸ਼ਨੀਵਾਰ ਸ਼ਾਮ 7 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਮਿਤੀ 15 ਜੂਨ 2021 ਤੱਕ ਲਾਗੂ ਰਹੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹੇ ’ਚ ਦਾਖਲ ਹੋਣ ਵਾਲਿਆਂ ਲਈ ਟੀਕਾਕਰਨ ਸਰਟੀਫਿਕੇਟ (14 ਦਿਨ ਪਹਿਲਾਂ ਦਾ) ਜਾ ਫੇਰ 72 ਘੰਟੇ ਦੇ ਅੰਦਰ ਕਰਵਾਈ ਆਰਟੀ ਪੀਸੀ ਆਰ ਰਿਪੋਰਟ ਲੈਕੇ ਆਉਣ ਲਾਜ਼ਮੀ ਹੋਵੇਗੀ। ਜਨਤਕ ਆਵਾਜਾਈ ਦੇ ਸਾਧਨ (ਬੱਸ, ਟੈਕਸੀ, ਆਟੋ) ਆਪਣੀ ਸਵਾਰੀਆਂ ਲਿਜਾਉਣ ਦੀ 50 ਫ਼ੀਸਦੀ ਸਮਰੱਥਾ ਨਾਲ ਚੱਲ ਸਕਣਗੇ। ਸਾਰੇ ਵਿਦਿਅਕ ਆਦਰੇ ਸਕੂਲ ਤੇ ਕਾਲਜ ਬੰਦ ਰਹਿਣਗੇ, ਪਰ ਮੈਡੀਕਲ ਅਤੇ ਨਰਸਿੰਗ ਕਾਲਜ ਪਹਿਲਾਂ ਦੀ ਤਰ੍ਹਾਂ ਖੋਲੇ ਜਾ ਸਕਣਗੇ।
ਸ਼੍ਰੀ ਮਹਿੰਦਰ ਪਾਲ ਨੇ ਹੁਕਮ ਵਿੱਚ ਕਿਹਾ ਕਿ ਨੌਕਰੀਆਂ ਸਬੰਧੀ ਲਏ ਜਾਣ ਵਾਲੇ ਇਮਤਿਹਾਨ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਕਰਵਾਏ ਜਾ ਸਕਦੇ ਹਨ। ਇਸੇ ਤਰ੍ਹਾਂ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਸਾਰੀਆਂ ਖੇਡਾਂ ਅਤੇ ਟਰੇਨਿੰਗਾਂ ਕੀਤੀਆਂ ਜਾ ਸਕਦੀਆਂ ਹਨ।ਉਨ੍ਹਾਂ ਕਿਹਾ ਕਿ ਮਾਲ ਅਤੇ ਮਲਟੀਪਲੈਕਸ ਦੀਆਂ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ ਸਕਣਗੀਆਂ ਤੇ ਰੈਸਟੋਰੈਂਟਾਂ, ਹੋਟਲਾਂ ਤੇ ਢਾਬਿਆਂ ਆਦਿ ਤੋਂ ਸਾਮਾਨ ਘਰ ਲਿਜਾਇਆ ਜਾ ਸਕੇਗਾ। ਜਦੋ ਕਿ ਇਹ ਅਦਾਰੇ ਰਾਤ 9 ਵਜੇ ਤੱਕ ਹੋਮ ਡਿਲਵਰੀ ਕਰ ਸਕਦੇ ਹਨ। ਇਸ ਤੋਂ ਇਲਾਵਾ ਨਿੱਜੀ ਦਫ਼ਤਰ ਆਪਣੇ 50 ਫ਼ੀਸਦੀ ਸਟਾਫ਼ ਨਾਲ ਕੰਮ ਕਰ ਸਕਦੇ ਹਨ, ਜਦਕਿ ਸਰਕਾਰੀ ਦਫ਼ਤਰਾਂ ’ਚ ਹਾਜ਼ਰੀ ਦਾ ਫੈਸਲਾ ਵਿਭਾਗ ਦੇ ਮੁੱਖ ਦਫ਼ਤਰ ਵੱਲੋਂ ਲਿਆ ਜਾ ਸਕਦਾ ਹੈ, ਪਰ ਗੰਭੀਰ ਬਿਮਾਰੀਆਂ ਵਾਲੇ, ਦਿਵਿਆਂਗਜਨ ਕਰਮਚਾਰੀਆਂ ਨੂੰ ਛੋਟ ਦਿੱਤੀ ਜਾ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਵਿੱਚ ਕਿਹਾ ਕਿ ਜ਼ਿਲ੍ਹੇ ਅੰਦਰ ਸਮੇਤ ਵਿਆਹਾਂ ਤੇ ਅੰਤਿਮ ਸੰਸਕਾਰਾਂ ਆਦਿ ਵਿੱਚ 20 ਵਿਅਕਤੀਆਂ ਤੋਂ ਵਧੇਰੇ ਕਿਸੇ ਵੀ ਇਕੱਠ ਦੀ ਇਜ਼ਾਜਤ ਨਹੀਂ ਹੋਵੇਗੀ, ਹਰੇਕ ਉਸ ਇਕੱਠ ਜਿਸ ’ਚ 20 ਤੋਂ ਵੱਧ ਵਿਅਕਤੀ ਇਕੱਠੇ ਹੋਣਗੇ, ਲਈ ਪ੍ਰਵਾਨਗੀ ਦੀ ਲੋੜ ਹੋਵੇਗੀ ਅਤੇ ਮਿ੍ਰਤਕ ਵਿਅਕਤੀ ਦੇ ਅੰਤਿਮ ਸਸਕਾਰ ਲਈ ਪ੍ਰਵਾਨਗੀ ਤੋਂ ਛੋਟ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਦਫ਼ਤਰ ਲੋਕਾਂ ਦੀ ਮੁਸ਼ਕਲਾਂ ਵਰਚੂਅਲ/ਆਨਲਾਈਨ ਤਰੀਕੇ ਨਾਲ ਸੁਣਨ ਅਤੇ ਦਫ਼ਤਰ ’ਚ ਪਬਲਿਕ ਡਿੰਲੀਗ ਘੱਟ ਰੱਖੀ ਜਾਵੇ।
ਛੋਟਾਂ ਦਾ ਜ਼ਿਕਰ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕੋਵਿਡ ਸਬੰਧੀ ਵਿਵਹਾਰ ਦੀ ਪਾਲਣਾ ਕਰਦਿਆਂ ਹਸਪਤਾਲਾਂ, ਨਰਸਿੰਗ ਹੋਮਜ, ਵੈਟਰਨਰੀ ਹਸਪਤਾਲ, ਲੈਬਾਰਟਰੀਜ, ਮੈਡੀਕਲ ਅਦਾਰੇ ਤੇ ਸਾਰੇ ਨਿਜੀ ਤੇ ਸਰਕਾਰੀ ਖੇਤਰ ਦੇ ਦਵਾਈਆਂ ਬਣਾਉਣ ਤੇ ਸਪਲਾਈ ਕਰਨ ਦੇ ਅਦਾਰੇ ਤੇ ਇਨ੍ਹਾਂ ਨਾਲ ਸਬੰਧਤ ਆਵਾਜਾਈ ਨੂੰ ਲੋੜੀਂਦੇ ਦਸਤਾਵੇਜ ਦਿਖਾ ਕੇ ਚਲਣ ਦੀ ਛੋਟ ਹੈ।
ਉਨ੍ਹਾਂ ਦੱਸਿਆ ਕਿ ਜ਼ਰੂਰੀ ਸਾਮਾਨ ਜਿਵੇ ਕਿ ਦੁੱਧ, ਡੇਅਰੀ ਉਤਪਾਦ, ਪੋਲਟਰੀ ਉਤਪਾਦ (ਆਂਡੇ, ਮੀਟ), ਸਬਜ਼ੀਆਂ ਤੇ ਫਲਾਂ ਵਾਲਿਆਂ ਨੂੰ ਛੋਟ ਦਿੱਤੀ ਗਈ ਹੈ। ਈ-ਕਾਮਰਸ, ਵਸਤਾਂ ਦੀ ਢੋਆ-ਢੋਆਈ, ਪਿੰਡਾਂ ਤੇ ਸ਼ਹਿਰਾਂ ’ਚ ਉਸਾਰੀ ਗਤੀਵਿਧੀਆਂ ਵੀ ਕੀਤੀਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਮੱਛੀ ਪਾਲਣ ਨਾਲ ਸਬੰਧਤ ਸੇਵਾਵਾਂ ਜਿਵੇਂ ਮੱਛੀ, ਮੀਟ ਅਤੇ ਫ਼ਿਸ ਸੀਡ ਨੂੰ ਪਾਬੰਦੀ ਦੌਰਾਨ ਛੋਟ ਦਿੱਤੀ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਖੇਤੀਬਾੜੀ, ਬਾਗਬਾਨੀ, ਪਸ਼ੂ ਪਾਲਣ, ਵੈਟਰਨਰੀ ਸੇਵਾਵਾਂ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਨੂੰ ਛੋਟ ਰਹੇਗੀ, ਵੈਕਸੀਨੇਸ਼ਨ ਕੈਂਪ ਲਗਾਏ ਜਾ ਸਕਣਗੇ। ਉਤਪਾਦਨ ਉਦਯੋਗ ਤੇ ਸੇਵਾ ਖੇਤਰ ਦੀ ਇੰਡਸਟਰੀ ਤੇ ਇਨ੍ਹਾਂ ਨਾਲ ਸਬੰਧਤ ਮੁਲਾਜਮਾਂ ਦੀ ਆਵਾਜਾਈ ਨੂੰ ਵੀ ਛੋਟ ਹੈ। ਉਨ੍ਹਾਂ ਦੱਸਿਆ ਕਿ ਪੈਟਰੋਲ ਪੰਪਾਂ, ਗੈਸ ਸਟੇਸ਼ਨਾਂ, ਆਈ.ਟੀ. ਟੈਲੀਕਮਿਉਨੀਕੇਸ਼ਨ, ਇੰਟਰਨੈਟ ਬਰਾਡਕਾਸਟਿਕ ਤੇ ਕੇਬਲ ਸੇਵਾਵਾਂ, ਬਿਜਲੀ ਨਾਲ ਸਬੰਧਤ, ਕੋਲਡ ਤੇ ਵੇਅਰਹਾਊਸ ਸੇਵਾਵਾਂ, ਬੈਂਕਾਂ, ਏ.ਟੀ.ਐਮ. ਕੈੇਸ਼ ਵੈਨਾਂ ਆਦਿ ਨੂੰ ਵੀ ਛੋਟ ਰਹੇਗੀ।

Today Now News

RELATED ARTICLES
- Advertisment -

POPULAR POSTS