ਸੰਸਥਾ ਵੱਲੋਂ ਤਕਰੀਬਨ ਦੋ ਸੌ ਮਾਸਕ ਵੰਡ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਰੋਜ਼ਾਨਾ ਹੀ ਸਾਡੇ ਵੱਲੋਂ ਇਹ ਉਪਰਾਲੇ ਜਾਰੀ ਰਹਿਣਗੇ ।

ਸ੍ਰੀ ਮੁਕਤਸਰ ਸਾਹਿਬ (ਅਨਮੋਲ ਸਿੰਘ ਵੜਿੰਗ) : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਨਵੀਨ ਗਡਵਾਲ ਜੀ ਦੇ ਦਿਸ਼ਾ ਨਿਰਦੇਸ਼ ਤੇ ਆਰ.ਪੀ.ਡਬਲਿਊ.ਡੀ ਤਹਿਤ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੰਮ ਕਰ ਰਹੀ ਮੁਕਤੀਸਰ ਵੈਲਫੇਅਰ ਕਲੱਬ ਸੰਸਥਾ ਵੱਲੋਂ ਸ਼ਹਿਰ ਵਿੱਚ ਟਰਾਈ ਸਾਈਕਲਾਂ ਉੱਪਰ ਜਾਂ ਆਪਣੇ ਨਿੱਜੀ ਵਾਹਨਾਂ ਉੱਪਰ ਜਾਂ ਪੈਦਲ ਜਾ ਰਹੇ ਦਿਵਿਆਂਗ ਵਿਅਕਤੀਆਂ ਨੂੰ ਰੋਕ ਕੇ ਮਾਸਕ ਅਤੇ ਸੈਨੀਟਾਈਜ਼ਰ ਵੰਡੇ ਜਾ ਰਹੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਏ ਸੰਸਥਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਸੰਸਥਾ ਪਿਛਲੇ ਕਈ ਸਾਲਾਂ ਤੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਅੱਗੇ ਤੋਂ ਵੀ ਇਹ ਨੇਕ ਉਪਰਾਲੇ ਜਾਰੀ ਰਹਿਣਗੇ । ਉਨ੍ਹਾਂ ਨੇ ਕਿਹਾ ਕਿ ਕਿਸੀ ਵੀ ਦਿਵਿਆਗ ਵਿਅਕਤੀ ਨੂੰ ਮਾਸਕ ਜਾਂ ਸੈਨੀਟਾਈਜ਼ਰ ਦੀ ਜ਼ਰੂਰਤ ਹੈ ਤਾਂ ਉਹ ਸਾਡੀ ਸੰਸਥਾ ਨਾਲ ਸੰਪਰਕ ਕਰੇ । ਅਸੀਂ ਉਨ੍ਹਾਂ ਦੇ ਘਰੇ ਮਾਸਕ ਅਤੇ ਸੈਨੀਟਾਈਜ਼ਰ ਪਹੁੰਚਾਵਾਂਗੇ । ਉਨ੍ਹਾਂ ਨੇ ਕਿਹਾ ਕਿ ਕਰੋਨਾ ਦੀ ਮਹਾਂਮਾਰੀ ਤੋਂ ਬਚਾ ਲਈ ਦਿਵਿਆਂਗ ਵਿਅਕਤੀ ਬਿਨਾਂ ਕੰਮ ਤੋਂ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਨਾ ਕਰਨ । ਇਸ ਦੌਰਾਨ ਡਾਕਟਰ ਵਿਜੇ ਬਜਾਜ ਨੇ ਕਿਹਾ ਕਿ ਅੱਜ ਸਾਡੀ ਸੰਸਥਾ ਵੱਲੋਂ ਤਕਰੀਬਨ ਦੋ ਸੌ ਮਾਸਕ ਵੰਡ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਰੋਜ਼ਾਨਾ ਹੀ ਸਾਡੇ ਵੱਲੋਂ ਇਹ ਉਪਰਾਲੇ ਜਾਰੀ ਰਹਿਣਗੇ । ਇਸ ਮੌਕੇ ਤੇ ਏ.ਐੱਸ.ਆਈ ਗੁਰਮੇਲ ਸਿੰਘ,ਏ.ਐੱਸ.ਆਈ ਪਰਵਿੰਦਰ ਸਿੰਘ,ਸੁਖਜੀਤ ਸਿੰਘ,ਏ.ਐੱਸ.ਆਈ ਪਰਮਜੀਤ ਸਿੰਘ,ਏ.ਐੱਸ.ਆਈ ਇਕਬਾਲ ਸਿੰਘ,ਵਲੰਟੀਅਰ ਮਨਦੀਪ ਸਿੰਘ ਆਦਿ ਹਾਜ਼ਰ ਸਨ ।





