17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕੋਵਿਡ-19 ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਵਾਰਸ ਮੁਆਵਜ਼ੇ ਲਈ ਦਸਤਾਵੇਜ਼ ਐਸ.ਡੀ.ਐਮ....

ਕੋਵਿਡ-19 ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਵਾਰਸ ਮੁਆਵਜ਼ੇ ਲਈ ਦਸਤਾਵੇਜ਼ ਐਸ.ਡੀ.ਐਮ. ਦਫ਼ਤਰਾਂ ‘ਚ ਜਮਾਂ ਕਰਵਾਉਣ-ਡਿਪਟੀ ਕਮਿਸ਼ਨਰ

ਮਾਨਸਾ, 25 ਨਵੰਬਰ: ਗੁਰਜੰਟ ਸਿੰਘ ਬਾਜੇਵਾਲੀਆ/ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਮਹਿੰਦਰ ਪਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕੋਵਿਡ-19 ਬਿਮਾਰੀ ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ (ਐਕਸ ਗ੍ਰੇਸ਼ੀਆ) ਮੁਆਵਜ਼ਾ ਦਿੱਤਾ ਜਾਣਾ ਹੈ, ਜਿਸ ਸਬੰਧੀ ਦਸਤਾਵੇਜ਼/ਦਰਖਾਸਤ ਐਸ.ਡੀ.ਐਮ. ਦਫ਼ਤਰਾਂ ਵਿਖੇ ਦਿੱਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਤੀਬੇਨਤੀ ਨਾਲ ਮਿ੍ਰਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਅਤੇ ਮਿ੍ਰਤਕ ਵਿਅਕਤੀ ਦੇ ਸਬੰਧ ਦੇ ਪਛਾਣ ਕਾਰਡ ਦੀ ਕਾਪੀ, ਕੋਵਿਡ-19 ਟੈਸਟ ਦੀ ਪੋਜ਼ਟਿਵ ਰਿਪੋਰਟ ਦੀ ਕਾਪੀ, ਹਸਪਤਾਲ ਵੱਲੋਂ ਜਾਰੀ ਹੋਏ ਮੌਤ ਦੇ ਕਾਰਨਾਂ ਦਾ ਸੰਖੇਪ ਸਾਰ, ਮਿ੍ਰਤਕ ਵਿਅਕਤੀ ਦਾ ਮੌਤ ਸਰਟੀਫਿਕੇਟ, ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟ, ਕਲੇਮ ਕਰਤਾ ਦੇ ਬੈਂਕ ਖਾਤੇ ਦਾ ਰੱਦ ਹੋਇਆ ਬੈਂਕ ਚੈਕ ਅਤੇ ਮਿ੍ਰਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ ਇਤਰਾਜਹੀਣਤਾ ਸਰਟੀਫਿਕੇਟ ਪ੍ਰਤੀਬੇਨਤੀ ਨਾਲ ਨੱਥੀ ਕਰਕੇ ਐਸ.ਡੀ.ਐਮ ਦਫ਼ਤਰ ਵਿਖੇ ਦੇ ਸਕਦੇ ਹਨ।

Today Now News

RELATED ARTICLES
- Advertisment -

POPULAR POSTS