16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਡਾ. ਜਸਬੀਰ ਸਿੰਘ ਔਲਖ ਨੇ ਸਿਵਲ ਸਰਜਨ ਬਰਨਾਲਾ ਵਜੋਂ ਅਹੁਦਾ ਸੰਭਾਲਿਆ

ਡਾ. ਜਸਬੀਰ ਸਿੰਘ ਔਲਖ ਨੇ ਸਿਵਲ ਸਰਜਨ ਬਰਨਾਲਾ ਵਜੋਂ ਅਹੁਦਾ ਸੰਭਾਲਿਆ

ਕਿਹਾ, ਕੋਰੋਨਾ ਪੀੜਤ ਮਰੀਜ਼ਾਂ ਦੀ ਸੰਭਾਲ ਤੇ ਮਿਆਰੀ ਸਿਹਤ ਸੇਵਾਵਾਂ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ

ਬਰਨਾਲਾ (ਕਰਨਪਰੀਤ ਧੰਦਰਾਲ) : ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਵਰਗ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਕੋਈ ਵੀ ਵਿਅਕਤੀ ਇਨ੍ਹਾਂ ਸੇਵਾਵਾਂ ਅਤੇ ਸਹੂਲਤਾਂ ਤੋਂ ਵਾਂਝਾ ਨਾ ਰਹੇ। ਇਸ ਦੇ ਨਾਲ ਕੋਰੋਨਾ ਪੀੜਤ ਮਰੀਜ਼ਾਂ ਦੀ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਸਾਂਭ ਸੰਭਾਲ ਕੀਤੀ ਜਾਵੇਗੀ ਅਤੇ ਇਸ ਤੋਂ ਬਚਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ’’, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਦਉੱਨਤੀ ਉਪਰੰਤ ਸਿਵਲ ਸਰਜਨ ਬਰਨਾਲਾ ਵਜੋਂ ਅਹੁਦਾ ਸੰਭਾਲਣ ਮੌਕੇ ਡਾ. ਜਸਬੀਰ ਸਿੰਘ ਔਲਖ ਨੇ ਕੀਤਾ।
ਇਸ ਮੌਕੇ ਡਾ. ਔਲਖ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਦੇ ਮੱਦੇਨਜ਼ਰ ਉਹ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦੇਣ ਅਤੇ ਕੋਵਿਡ 19 ਦੇ ਸਾਰੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ, ਜਨਨੀ ਸ਼ਿਸ਼ੂ ਸੁਰੱਖਿਆ ਕਾਰਿਆਕ੍ਰਮ, ਮੁੱਖ ਮੰਤਰੀ ਕੈਂਸਰ ਰਾਹਤ ਫੰਡ ਕੋਸ਼, ਹੈਪਾਟਾਈਟਸ ਸੀ ਰਿਲੀਫ ਫੰਡ ਯੋਜਨਾ, ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਫਤ ਟੀਕਾਕਰਨ ਸਮੇਤ ਕਈ ਹੋਰ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਸ ਪ੍ਰਤੀ ਆਮ ਲੋਕਾਂ ਨੂੰ ਹੋਰ ਵੀ ਜਾਗਰੂਕ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਜ਼ਿਲ੍ਹਾ ਬਰਨਾਲਾ ਦੇ ਪਿੰਡ ਅਤਰਗੜ੍ਹ ਵਿਖੇ ਕਿਸਾਨੀ ਪਰਿਵਾਰ ’ਚ ਜਨਮੇ ਡਾ. ਔਲਖ ਨੇ ਪਿੰਡ ਦੇ ਸਰਕਾਰੀ ਪ੍ਰਇਮਰੀ ਸਕੂਲ ਤੋਂ ਵਿੱਦਿਆ ਪ੍ਰਾਪਤੀ ਦੀ ਸ਼ੁਰੂਆਤ ਕੀਤੀ। ਉਹ ਅਕਾਲ ਡਿਗਰੀ ਕਾਲਜ ਮਸਤੂਆਣਾ (ਸੰਗਰੂਰ) ਦੇ ਪਹਿਲੇ ਵਿਦਿਆਰਥੀ ਬਣੇ, ਜਿਨ੍ਹਾਂ ਨੇ ਪੀ.ਐਮ.ਟੀ. ਦਾ ਇਮਤਿਹਾਨ ਪਾਸ ਕਰ ਐਮ.ਬੀ.ਬੀ.ਐਸ. ਵਿੱਚ ਦਾਖਲਾ ਲਿਆ। ਗਾਇਨੀ ਮਾਹਿਰ ਡਾ. ਜਸਬੀਰ ਸਿੰਘ ਔਲਖ ਵੱਲੋਂ ਹੁਣ ਤੱਕ ਐਸਐਮਓ ਸਿਵਲ ਹਸਪਤਾਲ ਬਰਨਾਲਾ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਬਰਨਾਲਾ ਤੇ ਸੀਨੀਅਰ ਮੈਡੀਕਲ ਅਫਸਰ ਤਪਾ ਵਜੋਂ ਸੇਵਾਵਾਂ ਨਿਭਾਈਆਂ ਜਾ ਚੁੱਕੀਆਂ ਹਨ।
ਡਾ. ਔਲਖ ਨੂੰ ਸਾਲ 2012 ਵਿੱਚ ਸਿਹਤ ਵਿਭਾਗ ਪੰਜਾਬ ਵੱਲੋਂ ਪੰਜਾਬ ਭਰ ਵਿੱਚ ਸਭ ਤੋਂ ਵੱਧ ਨਾਰਮਲ ਜਣੇਪਾ ਕਰਾਉਣ ਲਈ ਸਨਮਾਨ, ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਪ੍ਰਸੰਸਾ ਪੱਤਰ, ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸਟੇਟ ਐਵਾਰਡ, ਬਾਬਾ ਫਰੀਦ ਆਗਮਨ ਪੂਰਬ ’ਤੇ ਫਰੀਦਕੋਟ ਵਿਖੇ ਭਗਤ ਪੂਰਨ ਸਿੰਘ ਐਵਾਰਡ ਨਾਲ ਸਨਮਾਨਿਆ ਜਾ ਚੁੱਕਾ ਹੈ। ਉਹ ਮਕਬੂਲ ਟੀ.ਵੀ. ਸ਼ੋਅ “ਕੌਣ ਬਣੇਗਾ ਕਰੋੜਪਤੀ’’ਵਿੱਚ ਵੀ ਭਾਗ ਲੈ ਚੁੱਕੇ ਹਨ। ਅੱਜ ਡਾ. ਔਲਖ ਦੇ ਅਹੁਦਾ ਸੰਭਾਲਣ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਜਿੰਦਰ ਸਿੰਗਲਾ, ਜ਼ਿਲ੍ਹਾ ਸਿਹਤ ਅਫਸਰ ਡਾ ਜਸਪ੍ਰੀਤ ਸਿੰਘ, ਡੀਐਮਸੀ ਡਾ. ਗੁਰਮਿੰਦਰ ਔਜਲਾ, ਐਸ.ਐਮ.ਓ ਡਾ. ਤਪਿੰਦਰਜੋਤ ਕੌਸ਼ਲ ਤੇ ਹੋਰ ਸਟਾਫ ਹਾਜ਼ਰ ਸੀ।

Today Now News

RELATED ARTICLES
- Advertisment -

POPULAR POSTS