ਅਜਨਾਲਾ, 23 ਜੁਲਾਈ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਬਰਸਾਤੀ ਮੌਸਮ ਨੂੰ ਧਿਆਨ ‘ਚ ਰੱਖਦੇ ਹੋਏ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਤੁਰੰਤ ਸਾਰੀਆਂ ਡਰੇਨਾਂ ਦੀ ਸਫ਼ਾਈ ਕਰਵਾਈ ਜਾਵੇ ਤਾਂ ਜੋ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਹੋ ਸਕੇ। ਇੱਥੇ ਦਸ ਦੇਈਏ ਕਿ ਪੰਜਾਬ ਦੇ ਕਈ ਥਾਵਾਂ ‘ਤੇ ਡਰੇਨਾਂ ਦੀ ਸਾਫ਼-ਸਫ਼ਾਈ ਨਾ ਹੋਣ ਕਾਰਨ ਪਾਣੀ ਦਾ ਨਿਕਾਸ ਸਹੀ ਢੰਗ ਨਾਲ ਨਾ ਹੋਣ ਕਰਕੇ ਫ਼ਸਲਾਂ ਪਾਣੀ ‘ਚ ਡੁੱਬੀਆਂ ਹੋਈਆਂ ਹਨ।




