17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਡੀ ਐਸ ਪੀ ਭੁੱਲਰ ਨੇ ਕੋਰੋਨਾ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਦਾ...

ਡੀ ਐਸ ਪੀ ਭੁੱਲਰ ਨੇ ਕੋਰੋਨਾ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਦਾ ਸੰਦੇਸ਼ ਈ ਰਿਕਸ਼ਾ ਚਾਲਕਾਂ ਨੂੰ ਦਿੱਤਾ

ਕੋਰੋਨਾ ਦੀ ਦੂਸਰੀ ਲਹਿਰ ਦਾ ਅਸਰ ਛੋਟੇ ਅਤੇ ਦਰਮਿਆਨੇ ਸ਼ਹਿਰਾਂ ਅਤੇ ਪਿੰਡਾਂ ਵੱਲ ਜ਼ਿਆਦਾ ਵੱਧ ਰਿਹਾ ਹੈ ਮਿਸ਼ਨ ਫਤਿਹ ਤਹਿਤ ਕੋਰੋਨਾ ਦੀਆਂ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਜ਼ਰੂਰੀ ਹੈ : ਵਿਜੇ ਧੀਰ

ਮੋਗਾ (ਹੈਪੀ – ਹਰਪਾਲ) : ਵਿਸ਼ਵ ਵਿਆਪੀ ਕੋਰੋਨਾ ਵਾਇਰਸ ਮਹਾਂਮਾਰੀ ਦੀ ਪਹਿਲੀ ਲਹਿਰ ਦੇ ਲਗਭਗ ਸਮਾਪਤ ਹੋ ਜਾਣ ਕਾਰਨ ਲੋਕ ਬੇ ਪ੍ਰਵਾਹ ਅਤੇ ਅਵੇਸਲੇ ਹੋ ਗੲ ਸਨ। ਪ੍ਰਤੂੰ ਕੋਰੋਨਾ ਦੀ ਮੌਜੂਦਾ ਦੂਸਰੀ ਲਹਿਰ ਨੇ ਇੱਕ ਵਾਰ ਫਿਰ ਸਾਡੀ ਸਾਰਿਆਂ ਦੀ ਚਿੰਤਾ ਵਧਾ ਦਿੱਤੀ ਹੈ। ਕੋਰੋਨਾ ਦੇ ਇੱਕ ਵਾਰ ਫਿਰ ਧੜਾਧੜ ਵੱਧ ਰਹੇ ਕੇਸ ਅਤੇ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਚਿੰਤਾ ਵਿਅਕਤ ਕੀਤੀ ਹੈ ਅਤੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਖ਼ਤੀ ਨਾਲ ਕੋਰੋਨਾ ਸਾਵਧਾਨੀਆਂ ਦੀ ਪਾਲਣਾ ਨਾ ਕੀਤੀ ਤਾਂ ਕੋਰੋਨਾ ਬੇ ਕਾਬੂ ਹੋ ਸਕਦਾ ਹੈ। ਪੰਜਾਬ ਵਿੱਚ ਕੋਰੋਨਾ ਤੇ ਕਾਬੂ ਪਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿੱਢੀ ਮੁਹਿੰਮ ਮਿਸ਼ਨ ਫਤਿਹ ਕੋਰੋਨਾ ਤਹਿਤ ਐਸ ਐਸ ਪੀ ਹਰਮਨਵੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ ਐਸ ਪੀ ਸਿਟੀ ਬਰਜਿੰਦਰ ਸਿੰਘ ਭੁੱਲਰ ਨੇ ਕੋਰੋਨਾ ਦੀਆਂ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਸੰਦੇਸ਼ ਜੋਗਿੰਦਰ ਸਿੰਘ ਚੌਂਕ ਵਿੱਚ ਇੰਟਕ ਨਾਲ ਸਬੰਧਤ ਈ ਰਿਕਸ਼ਾ ਮਜ਼ਦੂਰ ਸੰਘ ਦੇ ਚਾਲਕਾਂ ਨੂੰ ਦਿੱਤੀ। ਇਸ ਮੌਕੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ, ਪ੍ਰਦੇਸ਼ ਇੰਟਕ ਜਨਰਲ ਸਕੱਤਰ ਦਵਿੰਦਰ ਸਿੰਘ ਜੋੜਾਂ, ਪ੍ਰਦੇਸ਼ ਯੂਥ ਇੰਟਕ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਰਮਾ, ਈ ਰਿਕਸ਼ਾ ਮਜ਼ਦੂਰ ਸੰਘ ਦੇ ਪ੍ਰਧਾਨ ਜਸਵੰਤ ਸਿੰਘ ਜੱਸਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਡੀ ਐਸ ਪੀ ਸਿਟੀ ਬਰਜਿੰਦਰ ਸਿੰਘ ਭੁੱਲਰ ਨੇ ਈ ਰਿਕਸ਼ਾ ਚਾਲਕਾਂ ਨੂੰ ਕਿਹਾ ਕਿ ਉਹ ਹਮੇਸ਼ਾ ਮਾਸਕ ਪਹਿਣ ਕੇ ਰੱਖਣ ਅਤੇ ਸਵਾਰੀਆਂ ਦਾ ਵੀ ਮਾਸਕ ਪਹਿਣ ਕੇ ਹੀ ਈ ਰਿਕਸ਼ਾ ਵਿੱਚ ਬੈਠਣਾ ਯਕੀਨੀ ਬਣਾਉਣ ਅਤੇ ਇੱਕ ਦੂਸਰੇ ਤੋਂ ਦੋ ਗਜ਼ ਦੀ ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਬਾਰ ਬਾਰ ਸਾਬਣ ਨਾਲ ਹੱਥ ਧੋਣ। ਡੀ ਐਸ ਪੀ ਸਿਟੀ ਬਰਜਿੰਦਰ ਸਿੰਘ ਭੁੱਲਰ ਨੇ ਈ ਰਿਕਸ਼ਾ ਚਾਲਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕੋਰੋਨਾ ਦਾ ਦੂਸਰਾ ਦੋਰ ਪਹਿਲੇ ਦੋਰ ਨਾਲੋਂ ਵੀ ਜ਼ਿਆਦਾ ਖਤਰਨਾਕ ਹੈ ਇਸ ਲਈ ਲੋਕਾਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਇਤਿਹਾਤ ਵਰਤਣ ਅਤੇ ਸਖ਼ਤੀ ਨਾਲ ਕੋਰੋਨਾ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਜ਼ਰੂਰਤ ਹੈ। ਇਸ ਮੌਕੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਕਿਹਾ ਕਿ ਐਸ ਐਸ ਪੀ ਹਰਮਨਵੀਰ ਸਿੰਘ ਗਿੱਲ ਦੀ ਅਗਵਾਈ ਵਿੱਚ ਕੋਰੋਨਾ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਇੱਕ ਜਨਹਿੱਤ ਅਤੇ ਸ਼ਲਾਘਾ ਯੋਗ ਕਦਮ ਹੈ। ਇਸ ਮੌਕੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਈ ਰਿਕਸ਼ਾ ਚਾਲਕਾਂ ਨੂੰ ਕੋਰੋਨਾ ਦੀਆਂ ਸਾਵਧਾਨੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਇੰਟਕ ਮੀਤ ਪ੍ਰਧਾਨ ਸ਼ਮਸ਼ੇਰ ਸਿੰਘ, ਨਿਰਮਲ ਸਿੰਘ, ਸਰਬਨ ਸਿੰਘ, ਪਰਸ਼ੋਤਮ ਲਾਲ  ਮੇਜ਼ਰ ਸਿੰਘ ਲੰਡੇ ਕੇ, ਜਸਵਿੰਦਰ ਸਿੰਘ, ਰਜੇਸ ਚੌਪੜਾ, ਰਜਿੰਦਰ ਸਿੰਘ, ਗੁਰਪਾਲ ਸਿੰਘ, ਬਿੰਦਰ ਸਿੰਘ, ਸੁਖਦੇਵ ਸਿੰਘ, ਜਗਸੀਰ ਸਿੰਘ, ਸ਼ਿੰਦਰ ਪਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS