
ਸੁਲਤਾਨਪੁਰ ਲੋਧੀ 6 ਜਨਵਰੀ (ਨਿਰਮਲ ਸਿੰਘ)ਸਿੱਖਿਆ ਵਿਭਾਗ ਵੱਲੋਂ ਤਰੱਕੀ ਦੇ ਕੇ ਪਦਉਨਤ ਕੀਤੇ ਗਏ ਸਰਕਾਰੀ ਐਲੀਮੈਂਟਰੀ ਸਕੂਲ ਕਰਮਜੀਤ ਪੁਰ ਦੇ ਅਧਿਆਪਕ ਅਸ਼ਵਨੀ ਕੁਮਾਰ ਨੇ ਅੱਜ ਬਤੌਰ ਹੈੱਡ ਟੀਚਰ ਸਰਕਾਰੀ ਐਲੀਮੈਂਟਰੀ ਸਕੂਲ ਡੱਲਾ ਵਿਖੇ ਅਹੁਦਾ ਸੰਭਾਲ ਕੇ ਵਿਭਾਗ ਦੇ ਨਿਯਮਾਂ ਮੁਤਾਬਿਕ ਕੰਮ ਕਰਨਾ ਸ਼ੁਰੂ ਕਰ ਦਿੱਤਾ।ਇਸ ਤੋਂ ਪਹਿਲਾਂ ਸਰਕਾਰੀ ਐਲੀਮੈਂਟਰੀ ਸਕੂਲ ਡੱਲਾ ਵਿਖੇ ਪੁੱਜਣ ਤੇ ਸਮੂਹ ਸਟਾਫ ਅਤੇ ਡੀ.ਟੀ.ਐਫ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਮੌਕੇ ਅਧਿਆਪਕ ਅਸ਼ਵਨੀ ਕੁਮਾਰ ਨੇ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ ਅਤੇ ਵਿਭਾਗ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਬੱਚਿਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਸਖ਼ਤ ਮਿਹਨਤ ਕਰਨਗੇ। ਇਸ ਮੌਕੇ ਡੀ.ਟੀ.ਐਫ ਦੇ ਸੂਬਾਈ ਆਗੂ ਸੁਖਚੈਨ ਸਿੰਘ ਬੱਧਨ ਨੇ ਕਿਹਾ ਕਿ ਬੱਚਿਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਧਿਆਪਕ ਦੀ ਵੱਡੀ ਜ਼ਿੰਮੇਵਾਰੀ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਅਧਿਆਪਕ ਅਸ਼ਵਨੀ ਕੁਮਾਰ ਨੇ ਹਮੇਸ਼ਾ ਹੀ ਜਿੱਥੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਹੈ ਉੱਥੇ ਹੀ ਉਨ੍ਹਾਂ ਅਧਿਆਪਕਾਂ ਦੇ ਹੱਕਾਂ ਲਈ ਡੀ.ਟੀ.ਐਫ ਵੱਲੋਂ ਲੜੇ ਜਾ ਰਹੇ ਸੰਘਰਸ਼ ਵਿੱਚ ਵੀ ਵੱਧ ਚੜ੍ਹ ਕੇ ਯੋਗਦਾਨ ਪਾਇਆ ਹੈ।ਇਸ ਮੌਕੇ ਕੁਲਦੀਪ ਠਾਕੁਰ, ਪ੍ਰਦੀਪ ਕੌਰ, ਰਮੇਸ਼ ਕੰਬੋਜ ਲਾਧੂਕਾ ਮੰਡੀ, ਲਖਵਿੰਦਰ ਕੌਰ, ਸੁਖਚੈਨ ਸਿੰਘ ਬੱਧਨ, ਗੁਰਦੇਵ ਸਿੰਘ ਰਾਮ ਪੁਰ ਜਗੀਰ, ਬਲਜੀਤ ਸਿੰਘ ਟਿੱਬਾ, ਗੋਵਿੰਦ,ਜਗੀਰ ਕੌਰ ਆਦਿ ਹਾਜ਼ਰ ਸਨ।
ਫ਼ਾਇਲ ਨੰਬਰ 6ਕੇ.ਪੀ.ਟੀ
ਕੈਪਸਨ ਸਰਕਾਰੀ ਐਲੀਮੈਂਟਰੀ ਸਕੂਲ ਡੱਲਾ ਵਿਖੇ ਬਤੌਰ ਹੈੱਡ ਟੀਚਰ ਅਹੁਦਾ ਸੰਭਾਲਣ ਮੌਕੇ ਹੈੱਡ ਟੀਚਰ ਅਸ਼ਵਨੀ ਕੁਮਾਰ, ਉਨ੍ਹਾਂ ਨਾਲ਼ ਡੀ.ਟੀ.ਐਫ ਆਗੂ ਸੁਖਚੈਨ ਸਿੰਘ, ਕੁਲਦੀਪ ਠਾਕੁਰ, ਰਮੇਸ਼ ਕੰਬੋਜ ਅਤੇ ਹੋਰ।






