ਖੰਨਾ, 10 ਜਨਵਰੀ (ਪਰਮਜੀਤ ਸਿੰਘ ਧੀਮਾਨ)- ਇੰਡੀਅਨ ਫਾਰਮਰ ਐਸੋਸ਼ੀਏਸ਼ਨ ਦੀ ਵਿਸ਼ੇਸ਼ ਮੀਟਿੰਗ ਫਤਿਹ ਸਿੰਘ ਦੀ ਅਗਵਾਈ ਹੇਠਾਂ ਹੋਈ, ਜਿਸ ਵਿਚ ਉਚੇਚੇ ਤੌਰ ’ਤੇ ਪੁੁੱਜੇ ਐਸੋਸ਼ੀਏਸ਼ਨ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਜਿੱਥੇ ਕਿਸਾਨੀ ਅੰਦੋਲਨ ’ਚ ਸ਼ਹੀਦ ਹੋਏ ਕਿਸਾਨਾਂ ਤੇ ਮਜ਼ਦੂਰਾਂ ਨੂੰ ਸ਼ਰਧਾਂਜਲੀ ਦਿੱਤੀ, ਉੱਥੇ ਕੇਂਦਰ ਸਰਕਾਰ ਵੱਲੋਂ ਰਹਿੰਦੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕਿਸਾਨੀ ਮੁੱਦਿਆਂ ’ਤੇ ਡੂੰਘਾਈ ਨਾਲ ਵਿਚਾਰ ਚਰਚਾ ਕੀਤੀ ਗਈ ਅਤੇ ਸਰਕਾਰ ਖਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ। ਕਿਸਾਨਾਂ ਨੇ ਆਮ ਲੋਕਾਂ ਨੂੰ ਚੋਣਾਂ ਦੌਰਾਨ ਰਾਜਸੀ ਆਗੂਆਂ ਦੇ ਝਾਂਸੇ ਵਿਚ ਨਾ ਆਉਣ ਦੀ ਅਪੀਲ ਕੀਤੀ। ਇਸ ਮੌਕੇ ਰਣਜੀਤ ਸਿੰਘ, ਗੁਰਮੇਲ ਸਿੰਘ, ਮਨਿੰਦਰ ਸਿੰਘ, ਦਲਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ, ਹਰਪਿੰਦਰ ਸਿੰਘ, ਦਵਿੰਦਰ ਸਿੰਘ, ਬਲਵਿੰਦਰ ਸਿੰਘ, ਸੱਜਣ ਸਿਘ, ਗੁਰਿੰਦਰ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ।




