17.1 C
Chandigarh

TODAY NOW NEWS

Friday, March 20, 2026
HomeBREAKING NEWSਭੈਣ ਹੀ ਨਿਕਲੀ ਕਾਤਲ! ਪੁਲੀਸ ਨੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਇੱਕ...

ਭੈਣ ਹੀ ਨਿਕਲੀ ਕਾਤਲ! ਪੁਲੀਸ ਨੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਇੱਕ ਹਫਤੇ ਚ ਸੁਲਝਾਈ -ਪੜ੍ਹੋ ਕਿਵੇਂ ਸਹੇਲੀ ਨਾਲ ਰਲ ਕੇ ਭਰਾ ਦਾ ਕਿਰਾਇਆ ਕਤਲ ?

ਚੰਡੀਗੜ੍ਹ/ਐਸਬੀਐਸ ਨਗਰ, 2 ਜੂਨ:

ਬੰਗਾ ਬਲਾਈਂਡ ਕਤਲ ਕੇਸ ਨੂੰ ਇੱਕ ਹਫ਼ਤੇ ਵਿੱਚ ਸੁਲਝਾਉਂਦਿਆਂ ਐਸਬੀਐਸ ਨਗਰ ਪੁਲੀਸ ਨੇ ਵੀਰਵਾਰ ਨੂੰ ਕਤਲ ਕੀਤੇ ਵਿਅਕਤੀ ਦੀ ਭੈਣ ਸਮੇਤ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 45,000 ਰੁਪਏ ਦੀ ਫਿਰੌਤੀ ਦੀ ਰਕਮ ਵੀ ਬਰਾਮਦ ਕਰ ਲਈ ਹੈ।

ਐਸ.ਬੀ.ਐਸ.ਨਗਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਅਮਰਜੀਤ ਸਿੰਘ ਵਾਸੀ ਸੱਲ ਕਲਾਂ (ਬੰਗਾ), ਜਿਸ ਨੂੰ 25 ਮਈ 2022 ਨੂੰ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਦੀ ਹੱਤਿਆ ਦੇ ਸਬੰਧ ਵਿੱਚ ਥਾਣਾ ਸਦਰ ਬੰਗਾ ਵਿਖੇ ਕੇਸ ਨੰਬਰ 51/2022 ਅਧੀਨ 302 ਆਈ.ਪੀ.ਸੀ. ਅਤੇ 25 ਅਸਲਾ ਐਕਟ ਦਰਜ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਮਨਦੀਪ ਕੌਰ, ਜੋ ਕਤਲ ਕੀਤੇ ਗਏ ਅਮਰਜੀਤ ਸਿੰਘ ਦੀ ਭੈਣ ਹੈ, ਨੇ ਆਪਣੀ ਸਹੇਲੀ ਗੁਰਵਿੰਦਰ ਕੌਰ ਵਾਸੀ ਚਰਨ (ਐਸ.ਬੀ.ਐਸ. ਨਗਰ) ਨਾਲ ਮਿਲ ਕੇ ਅਮਰਜੀਤ ਸਿੰਘ ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਗੁਰਵਿੰਦਰ ਕੌਰ ਨੇ ਅੱਗੇ ਲਖਬੀਰ ਕੁਮਾਰ ਵਾਸੀ ਮਹਿਮੂਦਪੁਰ ਗਦਰੀਆਂ ਨਾਲ ਸੰਪਰਕ ਕੀਤਾ। ਲਖਬੀਰ ਕੁਮਾਰ ਨੇ ਅਮਰਜੀਤ ਸਿੰਘ ਨੂੰ ਮਾਰਨ ਲਈ ਸਰਬਜੀਤ ਸਿੰਘ ਵਾਸੀ ਚਰਨਾਂ ਨਾਲ 75,000 ਰੁਪਏ ਵਿੱਚ ਸੌਦਾ ਤੈਅ ਕੀਤਾ। ਇਸ ਤੋਂ ਬਾਅਦ 25.05.2022 ਨੂੰ ਸਰਬਜੀਤ ਸਿੰਘ ਨੇ ਆਪਣੇ ਅਣਪਛਾਤੇ ਦੋਸਤ ਨਾਲ ਮਿਲ ਕੇ ਅਮਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਇਸ ਮਾਮਲੇ ਵਿੱਚ ਮੁਲਜ਼ਮ ਮਨਦੀਪ ਕੌਰ, ਗੁਰਵਿੰਦਰ ਕੌਰ ਅਤੇ ਲਖਬੀਰ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਫਿਰੌਤੀ ਦੇ 45,000/- ਰੁਪਏ ਵੀ ਬਰਾਮਦ ਕੀਤੇ ਗਏ ਹਨ। ਐਸਐਸਪੀ ਐਸਬੀਐਸ ਨਗਰ ਨੇ ਦੱਸਿਆ ਕਿ ਮੁਲਜ਼ਮ ਸਰਬਜੀਤ ਸਿੰਘ ਅਤੇ ਉਸ ਦੇ ਸਾਥੀ ਮੁਲਜ਼ਮ ਅਜੇ ਫਰਾਰ ਹਨ ਅਤੇ ਉਨ੍ਹਾਂ ਦੀ ਗਿ੍ਰਫਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।

Today Now News

RELATED ARTICLES
- Advertisment -

POPULAR POSTS