17.4 C
Chandigarh

TODAY NOW NEWS

Friday, March 20, 2026
HomeBREAKING NEWSਮੋਹਾਲੀ ਏਅਰਪੋਰਟ ਤੋਂ ਅਮਰੀਕਾ ਅਤੇ ਯੂਰਪ ਲਈ ਛੇਤੀ ਉਡਾਣਾਂ ਹੋਣਗੀਆਂ ਸ਼ੁਰੂ- ਹਰਦੀਪ...

ਮੋਹਾਲੀ ਏਅਰਪੋਰਟ ਤੋਂ ਅਮਰੀਕਾ ਅਤੇ ਯੂਰਪ ਲਈ ਛੇਤੀ ਉਡਾਣਾਂ ਹੋਣਗੀਆਂ ਸ਼ੁਰੂ- ਹਰਦੀਪ ਪੁਰੀ

ਮੋਹਾਲੀ, 18 ਫਰਵਰੀ ( )

ਮੋਹਾਲੀ ਤੋਂ ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਵੱਲੋਂ ਮੋਹਾਲੀ ਵਾਸੀਆਂ ਨੂੰ ਕੀਤੇ ਵਾਅਦਿਆਂ ਨੂੰ ਚੋਣਾਂ ਤੋਂ ਪਹਿਲਾਂ ਹੀ ਬੂਰ ਲੱਗਣਾ ਸ਼ੁਰੂ ਹੋ ਗਿਆ, ਜਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਮੋਹਾਲੀ ਤੋਂ ਉੱਤਰੀ ਅਮਰੀਕਾ ਅਤੇ ਯੂਰਪ ਲਈ ਛੇਤੀ ਹੀ ਉਡਾਣਾਂ ਸ਼ੁਰੂ ਕਰਨ ਦੀ ਗੱਲ ਕਹੀ। ਜ਼ਿਕਰਯੋਗ ਹੈ ਕਿ ਕੇਂਦਰੀ ਹਵਾਈ ਬਾਜੀ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਹਰਦੀਪ ਸਿੰਘ ਪੁਰੀ ਮੋਹਾਲੀ ਤੋਂ ਭਾਜਪਾ ਦੇ ਉਮੀਦਵਾਰ ਸੰਜੀਵ ਵਸ਼ਿਸ਼ਟ ਦੇ ਹੱਕ ਵਿਚ ਫ਼ੇਜ਼ ਨੌਂ ਵਿਚ ਚੋਣ ਪ੍ਰਚਾਰ ਕਰਨ ਆਏ ਸਨ। ਇਸ ਤੋਂ ਬਾਅਦ ਵੀ ਦੇਰ ਰਾਤ ਤੱਕ ਹਰਦੀਪ ਪੁਰੀ ਨੇ ਹੋਰਨਾਂ ਇਲਾਕਿਆਂ ਵਿਚ ਵੀ ਚੋਣ ਮੀਟਿੰਗਾਂ ਕੀਤੀਆ।

ਫ਼ੇਜ਼ ਨੌਂ ਵਿਚ ਰੱਖੀ ਗਈ ਇਸ ਚੋਣ ਰੈਲੀ ਵਿਚ ਹਰਿਆਣਾ ਦੇ ਸਪੀਕਰ ਗਿਆਨ ਚੰਦ ਗੁਪਤਾ, ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਸਮੇਤ ਹੋਰ ਭਾਜਪਾ ਲੀਡਰ ਅਤੇ ਵੱਡੀ ਸੰਖਿਆ ਵਿਚ ਮੋਹਾਲੀ ਦੇ ਨਿਵਾਸੀ ਪਹੁੰਚੇ ਹੋਏ ਸਨ। ਸੰਜੀਵ ਵਸ਼ਿਸ਼ਟ ਨੇ ਸਭ ਦਾ ਧੰਨਵਾਦ ਕਰਦੇ ਹੋਏ ਕੇਂਦਰੀ ਮੰਤਰੀ ਪੁਰੀ ਤੋਂ ਮੰਗ ਕੀਤੀ ਕਿ ਮੋਹਾਲੀ ਵਿਚ ਬੇਸ਼ੱਕ ਅੰਤਰ ਰਾਸ਼ਟਰੀ ਉਡਾਣਾਂ ਸ਼ੁਰੂ ਹੋ ਚੁੱਕੀਆਂ ਹਨ ਪਰ ਅੱਜ ਤੱਕ ਸਿਰਫ਼ ਇਕ ਹੀ ਅੰਤਰ ਰਾਸ਼ਟਰੀ ਉਡਾਣ ਚਲਾਈ ਜਾ ਰਹੀ ਹੈ। ਲੋਕਾਂ ਵਿਚ ਉੱਤਰੀ ਅਮਰੀਕਾ ਅਤੇ ਯੂਰਪ ਲਈ ਉਡਾਣਾਂ ਸ਼ੁਰੂ ਕਰਨ ਦੀ ਭਾਰੀ ਮੰਗ ਹੈ ਜਿਸ ਨੂੰ ਸ਼ੁਰੂ ਕੀਤਾ ਜਾਵੇ। ਇਸ ਤੋਂ ਪਹਿਲਾਂ ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਵਸ਼ਿਸ਼ਟ ਦੇ ਉਪਰਾਲੇ ਸਦਕੇ ਹੀ ਮੋਹਾਲੀ ਤੋਂ ਦੁਬਈ ਲਈ ਪਹਿਲੀ ਅੰਤਰਰਾਸ਼ਟਰੀ ਉਡਾਣ ਸ਼ੁਰੂ ਹੋਈ ਸੀ।

ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਵੱਲੋਂ ਲੋਕ ਭਲਾਈ ਲਈ ਚੁੱਕੀ ਗਈ ਉੱਤਰੀ ਅਮਰੀਕਾ ਅਤੇ ਯੂਰਪ ਦੇ ਦੇਸ਼ਾਂ ਲਈ ਉਡਾਣਾਂ ਦੀ ਮੰਗ ਚੋਣਾਂ ਤੋਂ ਬਾਅਦ ਪਹਿਲ ਦੇ ਆਧਾਰ ਤੇ ਹੱਲ ਕਰਵਾਈ ਜਾਵੇਗੀ । ਇਸ ਲਈ ਉਨ੍ਹਾਂ ਨੂੰ ਜਾਂ ਕਿਸੇ ਵੀ ਹੋਰ ਭਾਜਪਾ ਆਗੂ ਨੂੰ ਕੋਈ ਮੰਗ ਪੱਤਰ ਦੇਣ ਦੀ ਲੋੜ ਨਹੀ ਹੋਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਪਾਰਟੀ ਦਾ ਇਹ ਹੀ ਸਭ ਤੋਂ ਵੱਡਾ ਫ਼ਾਇਦਾ ਹੈ ਕਿ ਭਾਜਪਾ ਲੋਕਾਂ ਦੀ ਲੋੜ ਨੂੰ ਮੁੱਖ ਰੱਖ ਕੇ ਕੰਮ ਕਰਦੀ ਹੈ। ਜੇਕਰ ਪੰਜਾਬ ਵਿਚ ਭਾਜਪਾ ਦੀ ਡਬਲ ਇੰਜਨ ਵਾਲੀ ਸਰਕਾਰ ਆਉਂਦੀ ਹੈ ਤਾਂ ਪੰਜਾਬ ਵਾਸੀਆਂ ਦੇ ਸਾਰੀਆਂ ਮੁਸ਼ਕਲਾਂ ਦਾ ਹੱਲ ਆਪਣੇ ਆਪ ਹੋ ਜਾਵੇਗਾ। ਹਰਦੀਪ ਪੁਰੀ ਨੇ ਕਿਹਾ ਕਿ ਭਾਜਪਾ ਸਰਕਾਰ ਬਣਨ ਤੇ ਸੰਜੀਵ ਵਸ਼ਿਸ਼ਟ ਵੱਲੋਂ ਦਿਤੇ ਗਏ ਇੱਕੀ ਸੂਤਰੀ ਮੈਨੀਫੈਸਟੋ ਦੇ ਇਕ ਇਕ ਸੰਕਲਪ ਨੂੰ ਪੂਰਾ ਕੀਤਾ ਜਾਵੇਗਾ।

ਕੇਂਦਰੀ ਮੰਤਰੀ ਪੁਰੀ ਨੇ ਕਿਹਾ ਕਿ ਅੱਜ ਪੰਜਾਬ ਨੂੰ ਵਿਕਾਸ ਦੀ ਲੋੜ ਹੈ। ਕੇਵਲ ਐਨ.ਡੀ.ਏ ਸਰਕਾਰ ਹੀ ਪੰਜਾਬ ਨੂੰ ਡਬਲ ਇੰਜਨ ਵਜੋਂ ਵਿਕਸਤ ਕਰ ਸਕਦੀ ਹੈ। ਇਸ ਦੇ ਲਈ ਰੋਡਮੈਪ ਵੀ ਤਿਆਰ ਕੀਤਾ ਗਿਆ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਸਿਰ 2.81 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਜੇਕਰ ਦੁਬਾਰਾ ਗਲਤ ਸਰਕਾਰ ਬਣੀ ਤਾਂ ਪੰਜਾਬ ਵਿਚ ਕੋਈ ਨਿਵੇਸ਼ ਨਹੀਂ ਕਰੇਗਾ। ਭਾਜਪਾ ਸੱਤਾ ‘ਚ ਆਉਣ ‘ਤੇ ਵਾਈਟ ਪੇਪਰ ਲਿਆਵੇਗੀ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਸਭ ਤੋਂ ਪਹਿਲਾਂ ਪੰਜਾਬ ਨੂੰ ਕਰਜ਼ੇ ਤੋਂ ਮੁਕਤ ਕੀਤਾ ਜਾਵੇ। ਕੇਂਦਰ ਸਰਕਾਰ ਨੇ ਇੱਕ ਲੱਖ ਕਰੋੜ ਰੁਪਏ ਦਾ ਪੈਕੇਜ ਤਿਆਰ ਕੀਤਾ ਹੈ।ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਉਦਯੋਗਿਕ ਢਾਂਚੇ ਦਾ ਵਿਕਾਸ ਕੀਤਾ ਜਾਵੇਗਾ , ਜਿਸ ਨਾਲ ਪੰਜਾਬ ਦੀ ਆਮਦਨ ਵਿਚ ਵਾਧਾ ਹੋਵੇਗਾ। ਖੇਤੀ ਨੂੰ ਹੋਰ ਖ਼ੁਸ਼ਹਾਲ ਬਣਾਉਣ ਲਈ ਉਪਰਾਲੇ ਕੀਤੇ ਜਾਣਗੇ। ਕੁੱਝ ਸਮਾਂ ਤਾਂ ਲੱਗੇਗਾ ਪਰ ਗੱਠਜੋੜ ਸਰਕਾਰ ਪੰਜਾਬ ਨੂੰ ਕਰਜ਼ਾ ਮੁਕਤ ਕਰਵਾ ਦੇਵੇਗੀ।

Today Now News

RELATED ARTICLES
- Advertisment -

POPULAR POSTS