ਅੰਡੇਮਾਨ ਅਤੇ ਨਿਕੋਬਾਰ ਵਿੱਚ ਭੂਚਾਲ. ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੀਪ ਸਮੂਹ ਵਿੱਚ ਡਿਗਲੀਪੁਰ ਤੋਂ 55 ਕਿਲੋਮੀਟਰ ਦੂਰ ਧਰਤੀ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.3 ਦਰਜ ਕੀਤੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਭੂਚਾਲ ਸ਼ੁੱਕਰਵਾਰ ਸਵੇਰੇ 7:50 ਵਜੇ ਆਇਆ। ਹਾਲਾਂਕਿ ਭੂਚਾਲ ਕਾਰਨ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਵੀ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੇ ਡਿਗਲੀਪੁਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਦੇ ਝਟਕੇ 28 ਮਾਰਚ ਦੀ ਦੇਰ ਰਾਤ 2:52 ਵਜੇ ਮਹਿਸੂਸ ਕੀਤੇ ਗਏ ਸਨ। ਉਦੋਂ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.4 ਮਾਪੀ ਗਈ ਸੀ।





