ਪਿਛਲੇ ਦਿਨ ਚੰਬਾ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਹਿਮਾਚਲ ਪ੍ਰਦੇਸ਼ (ਸਟੇਟ ਬਿਊਰੋ) : ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲੇ ‘ਚ ਸ਼ਨੀਵਾਰ ਨੂੰ ਆਏ ਭੂਚਾਲ ਦੇ ਬਾਅਦ ਲੋਕ ਸਹਿਮ ਗਏ। ਭੂਚਾਲ ਦੇ ਝਟਕੇ ਸਵੇਰੇ 10.34 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.2 ਮਾਪੀ ਗਈ। ਲੋਕ ਘਰਾਂ ਤੋਂ ਬਾਹਰ ਆ ਗਏ। ਮੁਢਲੀ ਜਾਣਕਾਰੀ ਅਨੁਸਾਰ ਕਿਸੇ ਦੇ ਨੁਕਸਾਨ ਦੀ ਖ਼ਬਰ ਨਹੀਂ ਮਿਲੀ ਹੈ।
ਭੂਚਾਲ ਦਾ ਕੇਂਦਰ ਬਿਲਾਸਪੁਰ ਜ਼ਿਲ੍ਹੇ ਵਿੱਚ ਰਿਹਾ। ਪ੍ਰਸ਼ਾਸਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਜੇ ਤੱਕ ਕਿਸੇ ਨੁਕਸਾਨ ਦੀ ਖਬਰ ਨਹੀਂ ਮਿਲੀ ਹੈ। ਮਹੱਤਵਪੂਰਣ ਗੱਲ ਇਹ ਹੈ ਕਿ ਪਿਛਲੇ ਦਿਨ ਚੰਬਾ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।






