16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2022 ਮੌਕੇ ਸਨਮਾਨਤ ਕੀਤੇ ਜਾਣ ਵਾਲੇ 74...

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2022 ਮੌਕੇ ਸਨਮਾਨਤ ਕੀਤੇ ਜਾਣ ਵਾਲੇ 74 ਅਧਿਆਪਕ ਦੀ ਸੂਚੀ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ 2022 ਲਈ ਚੁਣੇ ਗਏ ਅਧਿਆਪਕਾਂ ਨੂੰ ਵਧਾਈ 

ਚੰਡੀਗੜ੍ਹ 3 ਸਤੰਬਰ : ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2022 ਮੌਕੇ ਸਨਮਾਨਤ ਕੀਤੇ ਜਾਣ  ਵਾਲੇ ਤਿੰਨ ਕੈਟਾਗਰੀਆਂ ਵਿਚ ਸਨਮਾਨਤ ਕੀਤੇ ਵਾਲੇ  74 ਅਧਿਆਪਕ ਦੀ ਸੂਚੀ ਨੂੰ ਅੱਜ ਸਕੂਲ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ।

ਸਕੂਲ ਸਿੱਖਿਆ ਮੰਤਰੀ ਵਲੋਂ ਪ੍ਰਵਾਨ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 55 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 10 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 9 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਵੀ ਦਿੱਤਾ ਜਾਵੇਗਾ।

ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਅਧਿਆਪਕ ਦਿਵਸ ਮੌਕੇ ਰਾਜ ਸਰਕਾਰ ਵੱਲੋਂ ਸਨਮਾਨ ਲਈ ਚੁਣੇ ਗਏ ਸਾਰੇ ਅਧਿਆਪਕ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦੂਸਰੇ ਅਧਿਆਪਕਾਂ ਲਈ ਚਾਨਣ ਮੁਨਾਰਾ ਬਨਣਗੇ।

ਸ. ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਧਿਆਪਕ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਵਿਰਾਸਤ ਏ ਖਾਲਸਾ  ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਵਿਖੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਾਰ ਐਵਾਰਡ ਲਈ ਚੋਣ  ਜ਼ਿਲ੍ਹਾ ਪੱਧਰੀ ਕਮੇਟੀ ਅਤੇ ਰਾਜ ਪੱਧਰ ਤੇ ਜਿਊਰੀ ਵੱਲੋਂ ਕੀਤੀ ਗਈ। ਜਿਸ ਨੂੰ ਅੱਜ ਉਨ੍ਹਾਂ ਨੇ ਪ੍ਰਵਾਨਗੀ ਦੇ ਦਿੱਤੀ ਹੈ।

Today Now News

RELATED ARTICLES
- Advertisment -

POPULAR POSTS