16 C
Chandigarh

TODAY NOW NEWS

Friday, March 20, 2026
HomeBREAKING NEWSਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਸਰਕਾਰੀ ਸਕੂਲਾਂ ਲਈ ਕਿਤਾਬਾਂ ਖਰੀਦਣ ਨੂੰ...

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਸਰਕਾਰੀ ਸਕੂਲਾਂ ਲਈ ਕਿਤਾਬਾਂ ਖਰੀਦਣ ਨੂੰ ਲੈ ਕੇ ਵੱਡਾ ਐਲਾਨ

ਚੰਡੀਗੜ੍ਹ 1 SEPT ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਹੁਕਮ ‘ਤੇ ਸਕੂਲ ਸਿੱਖਿਆ ਵਿਭਾਗ ਨੇ ਅਕਾਦਮਿਕ ਸੈਸ਼ਨ 2021-22 ਦੌਰਾਨ ਕਿਤਾਬਾਂ ਖਰੀਦਣ ਲਈ 16.33 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ ਕਰ ਦਿੱਤੀ ਹੈ। ਇਸ ਦਾ ਉਦੇਸ਼ ਸਕੂਲ ਲਾਇਬ੍ਰੇਰੀਆਂ ਦਾ ਪੱਧਰ ਉੱਚਾ ਚੁੱਕਣਾ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਵਧੀਆ ਕਿਤਾਬਾਂ ਮੁਹੱਈਆ ਕਰਵਾਉਣਾ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਮੁੱਚੇ 19145 ਸਕੂਲਾਂ ਨੂੰ ਕਿਤਾਬਾਂ ਖਰੀਦਣ ਲਈ 16 ਕਰੋੜ 33 ਲੱਖ ਅਤੇ 80 ਹਜ਼ਾਰ ਰੁਪਏ ਦੀ ਕੁੱਲ ਰਾਸ਼ੀ ਦਿੱਤੀ ਗਈ ਹੈ। ਬੁਲਾਰੇ ਅਨਸਾਰ ਇਸ ਸਮੇਂ ਸੂਬੇ ਵਿਚ 12830 ਪ੍ਰਾਇਮਰੀ, 2655 ਅੱਪਰ ਪ੍ਰਾਇਮਰੀ, 1697 ਸੈਕੰਡਰੀ ਅਤੇ 1963 ਸੀਨੀਅਰ ਸੈਕੰਡਰੀ ਸਕੂਲ ਹਨ ਅਤੇ ਇਨ੍ਹਾਂ ਨੂੰ ਕ੍ਰਮਵਾਰ 641.5 ਲੱਖ, 345.15 ਲੱਖ, 254.55 ਲੱਖ ਅਤੇ 392.6 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਬੁਲਾਰੇ ਅਨੁਸਾਰ ਲਾਇਬ੍ਰੇਰੀਆਂ ਲਈ ਪੁਸਤਕਾਂ ਖਰੀਦਣ ਲਈ ਸਕੂਲ ਪੱਧਰ ‘ਤੇ ਕਮੇਟੀਆਂ ਬਨਾਉਣ ਅਤੇ ਮਾਹਿਰ ਕਮੇਟੀ ਵੱਲੋਂ ਸਿਫਾਰਸ਼ ਕੀਤੀਆਂ ਕਿਤਾਬਾਂ ਹੀ ਖਰੀਦਣ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਵਿਭਾਗ ਵੱਲੋਂ ਪੰਜਾਬ ਦੇ ਇਤਿਹਾਸ, ਸਭਿਆਚਾਰ, ਭੂਗੋਲ, ਸਮਾਜ, ਲੋਕ ਸਾਹਿਤ, ਜਾਂ ਬੋਲੀਆਂ ਆਧਾਰਤ ਵਧੇਰੇ ਪੁਸਤਕਾਂ ਖਰੀਦਣ ਲਈ ਕਿਹਾ ਗਿਆ ਹੈ।

ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਪੜ੍ਹਨ ਦੀ ਆਦਤ ਪੈਦਾ ਕਰਨ ਅਤੇ ਉਨ੍ਹਾਂ ਨੂੰ ਇਸ ਪਾਸੇ ਵੱਲ ਆਕ੍ਰਸ਼ਿਤ ਕਰਨ ਲਈ ਰੰਗਦਾਰ ਤੇ ਸਚਿੱਤਰ ਪੁਸਤਕਾਂ ਦੀ ਖਰੀਦ ਕਰਨ ‘ਤੇ ਜ਼ੋਰ ਦਿੱਤਾ ਗਿਆ ਹੈ। ਸਰਕਾਰੀ ਪਬਲਿਸ਼ਰ ਵਲੋਂ ਪ੍ਰਕਾਸ਼ਿਤ ਪੁਸਤਕਾਂ ਖਰੀਦਣ ਸਮੇਂ ਉਨ੍ਹਾਂ ਦੀ ਨੀਤੀ ਅਨੁਸਾਰ ਡਿਸਕਾਊਂਟ ਲੈਣ, ਨੈਸ਼ਨਲ ਬੁੱਕ ਟਰੱਸਟ ਤੋਂ ਖਰੀਦੀਆਂ ਜਾਣ ਵਾਲੀਆਂ ਪੁਸਤਕਾਂ ‘ਤੇ 25 ਫੀਸਦੀ ਅਤੇ ਪ੍ਰਾਈਵੇਟ ਪਬਲਿਸ਼ਰਾਂ ਤੋਂ ਖਰੀਦੀਆਂ ਜਾਣ ਵਾਲੀਆਂ ਪੁਸਤਕਾਂ ‘ਤੇ ਘੱਟੋ-ਘੱਟ 40 ਫੀਸਦੀ ਡਿਸਕਾਊਂਟ ਲੈਣ ਲਈ ਵੀ ਹੁਕਮ ਦਿੱਤੇ ਗਏ ਹਨ।

Today Now News

RELATED ARTICLES
- Advertisment -

POPULAR POSTS