16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ : ਭਾਸ਼ਨ ਮੁਕਾਬਲਿਆਂ...

ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ : ਭਾਸ਼ਨ ਮੁਕਾਬਲਿਆਂ ਦੇ ਜ਼ਿਲ੍ਹਾ ਪੱਧਰੀ ਨਤੀਜੇ ਐਲਾਨੇ ।

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਭਾਸ਼ਨ ਪ੍ਰਤੀਯੋਗਤਾ ਉਚਾਰਨ ਪ੍ਰਤੀਯੋਗਤਾ ਦੇ ਜ਼ਿਲ੍ਹਾ ਪੱਧਰ ਦੇ ਨਤੀਜੇ ਐਲਾਨ ਦਿੱਤੇ ਗਏ ਹਨ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਸੁਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲ ਰਹੇ ਭਾਸ਼ਨ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਉਸਤਤ, ਸੰਦੇਸ਼, ਕੁਰਬਾਨੀ ਤੇ ਫਲਸਫੇ ਨਾਲ ਸਬੰਧਤ ਭਾਸ਼ਨ ਦਾ ਉਚਾਰਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।
ਜਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸੈਕੰਡਰੀ ਵਰਗ ਦੇ ਜ਼ਿਲ੍ਹਾ ਪੱਧਰੀ ਭਾਸ਼ਨ ਮੁਕਾਬਲੇ ‘ਚ ਸੁਖਮਣ ਕੌਰ ਸਹਸ ਮਾਖਾ ਦੀ ਵਿਦਿਆਰਥਣ ਨੇ ਪਹਿਲਾ, ਸਿਮਰਜੀਤ ਕੌਰ ਸਸਸ ਖਾਰਾ ਨੇ ਦੂਸਰਾ ਤੇ ਸੁਖਵੀਰ ਕੌਰ ਸਸਸ ਭੰਮੇ ਕਲਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਉਨ੍ਹਾਂ ਦੱਸਿਆ ਕਿ ਮਿਡਲ ਵਿੰਗ ਦੇ ਮੁਕਾਬਲੇ ‘ਚ ਖੁਸ਼ਪ੍ਰੀਤ ਸਿੰਘ ਸਮਸ ਬੱਪੀਆਣਾ ਦੇ ਵਿਦਿਆਰਥੀ ਨੇ ਪਹਿਲਾ, ਹਰਮਨਪ੍ਰੀਤ ਕੌਰ ਸਮਸ ਸਹਾਰਨਾ ਨੇ ਦੂਸਰਾ ਤੇ ਰੀਨਾ ਸਹਸ ਖੁਡਾਲ ਕਲਾਂ ਨੇ ਤੀਸਰਾ ਸਥਾਨ ਹਾਸਿਲ ਕੀਤਾ । ਉਨ੍ਹਾਂ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ।
ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ (ਸ) ਸ੍ਰੀ ਨਰਿੰਦਰ ਸਿੰਘ ਮੋਹਲ ਨੇ ਦੱਸਿਆ ਕਿ ਇੰਨ੍ਹਾਂ ਮੁਕਾਬਲਿਆਂ ਦੇ ਸੰਚਾਲਨ ‘ਚ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਦਾ ਵੱਡਮੁੱਲਾ ਸਹਿਯੋਗ ਰਿਹਾ ਹੈ।

Today Now News

RELATED ARTICLES
- Advertisment -

POPULAR POSTS