17.1 C
Chandigarh

TODAY NOW NEWS

Thursday, March 19, 2026
HomeBREAKING NEWSਰਾਜ ਸਭਾ ਚੋਣਾਂ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਤੋਂ ਰਾਜ ਸਭਾ...

ਰਾਜ ਸਭਾ ਚੋਣਾਂ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਤੋਂ ਰਾਜ ਸਭਾ ਦੀਆਂ ਚੋਣਾਂ ਲਈ ਕਾਰਜਕ੍ਰਮ ਦਾ ਐਲਾਨ

ਚੰਡੀਗੜ੍ਹ, 14 ਮਾਰਚ:

ਪੰਜਾਬ ਰਾਜ ਤੋਂ ਚੁਣੇ ਗਏ ਰਾਜ ਸਭਾ ਦੇ ਪੰਜ ਮੈਂਬਰਾਂ ਦੇ ਅਹੁਦੇ ਦੀ ਮਿਆਦ ਅਪ੍ਰੈਲ 2022 ਨੂੰ ਖ਼ਤਮ ਹੋਣ ਵਾਲੀ ਹੈ, ਇਸ ਲਈ ਚੋਣ ਕਮਿਸ਼ਨ ਭਾਰਤ (ਈ.ਸੀ.ਆਈ.) ਵੱਲੋਂ ਪੰਜਾਬ ਰਾਜ ਤੋਂ ਰਾਜ ਸਭਾ ਦੀਆਂ ਦੋ-ਸਾਲਾ ਚੋਣਾਂ ਲਈ ਕਾਰਜਕ੍ਰਮ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਰਾਜ ਤੋਂ ਚੁਣੇ ਗਏ ਸੁਖਦੇਵ ਸਿੰਘ, ਪ੍ਰਤਾਪ ਸਿੰਘ ਬਾਜਵਾ, ਸ਼ਵੇਤ ਮਲਿਕ, ਨਰੇਸ਼ ਗੁਜਰਾਲ ਅਤੇ ਸ਼ਮਸ਼ੇਰ ਸਿੰਘ ਦੂਲੋ ਸਮੇਤ ਰਾਜ ਸਭਾ ਮੈਂਬਰਾਂ ਦੇ ਅਹੁਦੇ ਦੀ ਮਿਆਦ 9 ਅਪ੍ਰੈਲ, 2022 ਨੂੰ ਸੇਵਾਮੁਕਤ ਉਪਰੰਤ ਖ਼ਤਮ ਹੋਣੀ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਸ਼ਡਿਊਲ ਅਨੁਸਾਰ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਮਿਤੀ 14 ਮਾਰਚ, 2022 ਹੈ ਅਤੇ ਨਾਮਜ਼ਦਗੀਆਂ ਪੱਤਰ ਭਰਨ ਦੀ ਪ੍ਰੀਕਿਰਿਆ ਆਰੰਭ ਹੋ ਜਾਵੇਗੀ ਜਦਕਿ ਨਾਮਜ਼ਦਗੀਆਂ ਪੱਤਰ ਭਰਨ ਦੀ ਆਖਰੀ ਮਿਤੀ 21 ਮਾਰਚ, 2022 ਹੈ। ਨਾਮਜ਼ਦਗੀਆਂ ਪੱਤਰਾਂ ਦੀ ਪੜਤਾਲ 22 ਮਾਰਚ, 2022 ਮਾਰਚ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 24 ਮਾਰਚ 2022 ਨਿਰਧਾਰਿਤ ਕੀਤੀ ਗਈ ਹੈ। ਵੋਟਾਂ ਪੈਣ ਦਾ ਕਾਰਜ ਮਿਤੀ 31 ਮਾਰਚ 2022 ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ, ਜਦਕਿ ਗਿਣਤੀ ਵੀ ਉਸੇ ਦਿਨ ਸ਼ਾਮ 5 ਵਜੇ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਦਾ ਕਾਰਜ 2 ਅਪ੍ਰੈਲ 2022 ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇਗਾ।

ਡਾ. ਰਾਜੂ ਨੇ ਅੱਗੇ ਦੱਸਿਆ ਕਿ ਨਾਮਜ਼ਦਗੀ ਪੱਤਰ ਸਕੱਤਰ, ਪੰਜਾਬ ਵਿਧਾਨ ਸਭਾ, ਚੰਡੀਗੜ੍ਹ, ਜੋ ਕਿ ਰਾਜ ਸਭਾ ਚੋਣਾਂ ਲਈ ਰਿਟਰਨਿੰਗ ਅਫ਼ਸਰ ਹਨ, ਕੋਲ 14.03.2022 ਤੋਂ 21.03.2022 ਤੱਕ (ਜਨਤਕ ਛੁੱਟੀ ਤੋਂ ਇਲਾਵਾ) ਕਿਸੇ ਵੀ ਦਿਨ ਦੁਪਹਿਰ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਦੇ ਵਿਚਕਾਰ ਦਾਖਲ ਕੀਤੇ ਜਾ ਸਕਦੇ ਹਨ। 18 ਮਾਰਚ, 2022 ਨੂੰ ਹੋਲੀ ਦਾ ਤਿਉਹਾਰ ਅਤੇ 20 ਮਾਰਚ, 2022 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਛੁੱਟੀ ਹੋਵੇਗੀ। ਇਸ ਲਈ ਉਸ ਦਿਨ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਨੂੰ ਪੇਸ਼ ਨਹੀਂ ਕੀਤੇ ਜਾ ਸਕਦੇ ਹਨ। ਹਾਲਾਂਕਿ 19 ਮਾਰਚ, 2022 ਨੂੰ ਸ਼ਨੀਵਾਰ ਦੇ ਦਿਨ ਛੁੱਟੀ ਨਹੀਂ ਹੈ ਅਤੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਨੂੰ ਪੇਸ਼ ਕੀਤੇ ਜਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰ ਫਾਰਮ 2ਸੀ ਵਿੱਚ ਦਾਖਲ ਕੀਤੇ ਜਾਣੇ ਹਨ, ਉਨ੍ਹਾਂ ਕਿਹਾ ਕਿ ਖਾਲੀ ਫਾਰਮ ਸਕੱਤਰ, ਪੰਜਾਬ ਵਿਧਾਨ ਸਭਾ ਕੋਲ ਉਪਲਬਧ ਹਨ। ਉਨ੍ਹਾਂ ਕਿਹਾ ਕਿ ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਕਿ ਫਾਰਮ ਨਿਰਧਾਰਿਤ ਫਾਰਮੈਟ ਵਿੱਚ ਹੋਣ।
ਰਾਜ ਸਭਾ ਦੇ ਮੈਂਬਰਾਂ ਲਈ ਯੋਗਤਾ ਪ੍ਰਾਪਤ ਕਰਨ ਲਈ, ਉਮੀਦਵਾਰ ਨੂੰ ਭਾਰਤ ਵਿੱਚ ਕਿਸੇ ਵੀ ਸੰਸਦੀ ਹਲਕੇ ਵਿੱਚ ਇੱਕ ਵੋਟਰ ਵਜੋਂ ਰਜਿਸਟਰ ਹੋਣਾ ਚਾਹੀਦਾ ਹੈ। ਇਸ ਨੁਕਤੇ ‘ਤੇ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਸੰਤੁਸ਼ਟ ਕਰਨ ਲਈ, ਉਮੀਦਵਾਰਾਂ ਨੂੰ ਆਪਣੇ ਵੋਟਰ ਹੋਣ ਦੇ ਸਬੂਤ ਵਜੋਂ ਵੋਟਰ ਸੂਚੀ ਵਿਚ ਐਂਟਰੀ ਦੀ ਇੱਕ ਪ੍ਰਮਾਣਿਤ ਕਾਪੀ ਪੇਸ਼ ਕਰਨੀ ਹੋਵੇਗੀ।

ਉਮੀਦਵਾਰ ਨੂੰ ਸਬੰਧਤ ਰਿਟਰਨਿੰਗ ਅਫਸਰ ਜਾਂ ਭਾਰਤ ਦੇ ਚੋਣ ਕਮਿਸ਼ਨ ਦੁਆਰਾ ਅਧਿਕਾਰਤ ਕਿਸੇ ਹੋਰ ਵਿਅਕਤੀ ਦੇ ਸਾਹਮਣੇ ਨਿਰਧਾਰਤ ਫਾਰਮ ਵਿੱਚ ਸਹੁੰ ਜਾਂ ਪੁਸ਼ਟੀ ਕਰਨਾ ਜ਼ਰੂਰੀ ਹੋਵੇਗਾ। ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਿਤ ਮਿਤੀ ਤੋਂ ਪਹਿਲਾਂ ਸਹੁੰ/ਪੁਸ਼ਟੀ ਕੀਤੀ ਜਾਵੇਗੀ।

Today Now News

RELATED ARTICLES
- Advertisment -

POPULAR POSTS