
ਚੰਡੀਗੜ੍ਹ, 19 ਫਰਵਰੀ- ਪੰਜਾਬ ਵਿਧਾਨ ਸਭਾ ਚੋਣਾਂ ਤੋਂ ਇਕ ਦਿਨ ਪਹਿਲਾਂ ਪੰਜਾਬ ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਵਿਰੁੱਧ ਮੋਹਾਲੀ ਦੇ ਐੱਸ.ਐੱਸ.ਪੀ ਨੂੰ ਐੱਫ.ਆਈ.ਆਰ ਦਰਜ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਹ ’ਆਪ’ ਵਲੋਂ ਚੋਣ ਕਮਿਸ਼ਨ ਨੂੰ ਠੱਗਣ ਦਾ ਮਾਮਲਾ ਹੈ। ਜਿਸ ਵਿਚ ‘ਆਪ’ ਨੇ ਚੋਣ ਕਮਿਸ਼ਨ ਨੂੰ ਝੂਠੀ ਸਮੱਗਰੀ ਦਾਖ਼ਲ ਕਰਵਾਈ ਅਤੇ ਉਸਦੇ ਉੱਲਟ ਸ਼੍ਰੋਮਣੀ ਅਕਾਲੀ ਦਲ ’ਤੇ ਝੂਠੇ ਨਿਸ਼ਾਨੇ ਸਾਧੇ।



