16.8 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ‘ਚ ਚੋਣਾਂ ਵਾਲੇ ਦਿਨ ਹੋਵੇਗੀ ਤਨਖਾਹਾਂ ਸਮੇਤ ਛੁੱਟੀ

ਪੰਜਾਬ ‘ਚ ਚੋਣਾਂ ਵਾਲੇ ਦਿਨ ਹੋਵੇਗੀ ਤਨਖਾਹਾਂ ਸਮੇਤ ਛੁੱਟੀ

ਪਟਿਆਲਾ (Raj Rani) ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅਤੇ ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਵਾਲੇ ਦਿਨ ਤਨਖ਼ਾਹ ਸਮੇਤ ਛੁੱਟੀ ਦੇ ਬਾਰੇ ਵਿੱਚ ਦੱਸਦੇ ਹੋਏ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਹੰਸ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ 20 ਫਰਵਰੀ, 2022 ਦਿਨ ਐਤਵਾਰ ਨੂੰ ਚੋਣ ਕਮਿਸ਼ਨ ਵੱਲੋਂ ਵੋਟਾਂ ਵਾਲੇ ਦਿਨ ਨੂੰ ਤਨਖ਼ਾਹ ਸਮੇਤ ਛੁੱਟੀ (ਪੇਡ ਹੌਲੀਡੇ) ਦਾ ਦਿਨ ਐਲਾਨਿਆ ਗਿਆ ਹੈ।

ਚੋਣ ਅਫ਼ਸਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਸਥਿਤ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰੇ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਦੇ ਸਾਰੇ ਵਿਅਕਤੀ, ਚੋਣਾਂ ਵਾਲੇ ਦਿਨ ਭਾਵ 20-02-2022 ਨੂੰ ਵੋਟ ਪਾਉਣ ਲਈ ਤਨਖ਼ਾਹ ਸਮੇਤ ਛੁੱਟੀ ਦੇ ਹੱਕਦਾਰ ਹੋਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Today Now News

RELATED ARTICLES
- Advertisment -

POPULAR POSTS