17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 21 ਅਕਤੂਬਰ ਨੂੰ ਲਗਾਇਆ ਜਾਵੇਗਾ ਰੋਜ਼ਗਾਰ...

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 21 ਅਕਤੂਬਰ ਨੂੰ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ

ਚੁਣੇ ਗਏ ਪ੍ਰਾਰਥੀਆਂ ਨੂੰ 15000/- ਤੋਂ 20000/- ਰੁਪਏ ਤਨਖ਼ਾਹ ਦਿੱਤੀ ਜਾਵੇਗੀ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ 21 ਅਕਤੂਬਰ 2020 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਹੈਲਥ ਕੇਅਰਜ਼ ਫਾਰ ਯੂ ਵੱਲੋਂ ਮਾਰਕਿਟਿੰਗ ਲਈ ਭਰਤੀ ਸਬੰਧੀ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਘੱਟ ਤੋਂ ਘੱਟ ਯੋਗਤਾ 12ਵੀਂ ਪਾਸ ਹੋਣੀ ਚਾਹੀਦੀ ਹੈ ਅਤੇ ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋਂ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰ ਦੀ ਉਮਰ 18 ਤੋਂ 37 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਤੰਦਰੁਸਤ ਹੋਣੇ ਚਾਹੀਦੇ ਹਨ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਚਾਹਵਾਨ ਨੌਜਵਾਨ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਸਟੇਟ ਕਾਪੀਆਂ ਨੂੰ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਪਹੁੰਚ ਕਰਨ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕਿਸਮ ਦੀ ਜਾਣਕਾਰੀ ਲੈਣ ਲਈ ਮੋਬਾਇਲ ਨੰਬਰ 85568-67898 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਇੰਟਰਵਿਊ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ ਮਾਨਸਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਹੋਵੇਗੀ ਅਤੇ ਇਸ ਕੈਂਪ ਵਿੱਚ ਅਸਾਮੀਆਂ ਦੀ ਗਿਣਤੀ 100 ਹੈ। ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ 15000/- ਤੋਂ 20000/- ਰੁਪਏ ਤਨਖ਼ਾਹ ਦਿੱਤੀ ਜਾਵੇਗੀ।

Today Now News

RELATED ARTICLES
- Advertisment -

POPULAR POSTS