17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਜ਼ਿਲ੍ਹਾ ਕਾਂਗਰਸ ਦਫ਼ਤਰ ਵਿੱਚ ਰੋਜ਼ਗਾਰ ਮੇਲਾ ਕੀਤਾ ਆਯੋਜਿਤ।

ਜ਼ਿਲ੍ਹਾ ਕਾਂਗਰਸ ਦਫ਼ਤਰ ਵਿੱਚ ਰੋਜ਼ਗਾਰ ਮੇਲਾ ਕੀਤਾ ਆਯੋਜਿਤ।

ਮਿਸ਼ਨ ਘਰ ਘਰ ਨੌਕਰੀ ਤਹਿਤ ਕਾਂਗਰਸ ਪ੍ਰਧਾਨ ਮਹੇਸ਼ ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ 75 ਨੋਜਵਾਨਾਂ ਨੂੰ ਭੇਂਟ ਕੀਤੇ ਨਿਯੁਕਤੀ ਪੱਤਰ।
ਕੈਪਟਨ ਸਰਕਾਰ 2017 ਤੋਂ ਹੀ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਲੱਗੀ ਹੋਈ ਹੈ- ਵਿਜੇ ਧੀਰ।

ਮੋਗਾ (ਹਰਪਾਲ ਸਹਾਰਨ) : ਜ਼ਿਲ੍ਹਾ ਕਾਂਗਰਸ ਦਫ਼ਤਰ ਵਿੱਚ ਅੱਜ ਜਸਵੀਰ ਐਂਡ ਮੀਤਾ ਇੰਟਰਪ੍ਰਾਈਜਿਜ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ  ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਮਿਸ਼ਨ ਘਰ ਘਰ ਨੌਕਰੀ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਕਾਂਗਰਸ ਪਾਰਟੀ ਦੇ ਨਵੀਂ ਦਾਣਾ ਮੰਡੀ ਸਥਿਤ ਦਫਤਰ ਵਿੱਚ ਜ਼ਿਲ੍ਹਾ ਕਾਂਗਰਸ ਪ੍ਰਧਾਨ ਮਹੇਸ਼ ਇੰਦਰ ਸਿੰਘ ਨਿਹਾਲ ਸਿੰਘ ਵਾਲਾ ਅਤੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਦੀ ਅਗਵਾਈ ਵਿੱਚ ਰੋਜ਼ਗਾਰ ਮੇਲਾ ਆਯੋਜਿਤ ਕੀਤਾ। ਇਸ ਮੌਕੇ ਪ੍ਰਦੇਸ਼ ਇੰਟਕ ਜਨਰਲ ਸਕੱਤਰ ਦਵਿੰਦਰ ਸਿੰਘ ਜੋੜਾਂ, ਪ੍ਰਦੇਸ਼ ਯੂਥ ਇੰਟਕ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਰਮਾ, ਦਫ਼ਤਰ ਇੰਚਾਰਜ ਹਰਵਿੰਦਰ ਸਿੰਘ ਬਿੱਟੂ, ਜਗਵਿੰਦਰ ਸਿੰਘ, ਕਾਂਗਰਸੀ ਆਗੂ ਰਾਮਾ ਅਤੇ ਜਸਵੀਰ ਐਂਡ ਮੀਤਾ ਇੰਟਰਪ੍ਰਾਈਜਿਜ ਦੇ ਜਸਵੀਰ ਸਿੰਘ ਅਤੇ ਗੁਰਮੀਤ ਸਿੰਘ ਮੀਤਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ  ਜ਼ਿਲ੍ਹਾ  ਕਾਂਗਰਸ ਪ੍ਰਧਾਨ ਮਹੇਸ਼ ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ, ਦਵਿੰਦਰ ਸਿੰਘ ਜੋੜਾ, ਪ੍ਰਵੀਨ ਕੁਮਾਰ ਸ਼ਰਮਾ, ਹਰਵਿੰਦਰ ਸਿੰਘ ਬਿੱਟੂ, ਜਗਵਿੰਦਰ ਅਤੇ ਰਾਮਾਂ ਨੇ ਅੱਜ 75 ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਭੇਂਟ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਮਹੇਸ਼ ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਘਰ ਘਰ ਨੌਕਰੀ ਦੇਣ ਦੇ ਮਿਸ਼ਨ ਵਿਚ ਜ਼ਿਲ੍ਹਾ ਕਾਂਗਰਸ ਇਸ ਸਾਲ ਵੱਖ ਵੱਖ ਸਮੇਂ ਤੇ ਲਗਾਏ ਗਏ ਰੋਜ਼ਗਾਰ ਮੇਲਿਆਂ ਰਾਹੀਂ ਕਰੀਬ 700 ਬੇਰੋਜ਼ਗਾਰਾਂ ਨੂੰ ਜ਼ਿਲ੍ਹਾ ਮੋਗਾ ਵਿੱਚ ਰੋਜ਼ਗਾਰ ਮੁਹੱਈਆ ਕਰਵਾ ਕੇ  ਆਪਣਾ ਯੋਗਦਾਨ ਪਾ ਚੁੱਕੀ ਹੈ। ਉਨ੍ਹਾਂ ਕਿਹਾ  ਪੰਜਾਬ ਸਰਕਾਰ ਘਰ ਘਰ ਨੌਕਰੀ ਮਿਸ਼ਨ ਨੂੰ ਪੂਰਾ ਕਰਨ ਲਈ  ਵਚਨਬੱਧ ਹੈ। ਇਸ ਮੌਕੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਕਿਹਾ ਕਿ ਘਰ ਘਰ ਨੌਕਰੀ ਮਿਸ਼ਨ ਤਹਿਤ ਪੰਜਾਬ ਸਰਕਾਰ ਨੇ ਕਰੀਬ ਚਾਰ ਲੱਖ ਨੋਜਵਾਨਾਂ ਨੂੰ ਨੌਕਰੀ ਮੁਹੱਈਆ ਕਰ ਚੁੱਕੀ ਹੈ। ਵਿਜੇ ਧੀਰ ਨੇ ਪੰਜਾਬ ਸਰਕਾਰ ਵੱਲੋਂ ਸਾਲ 2021 ਵਿੱਚ ਇੱਕ ਲੱਖ ਬੇਰੋਜ਼ਗਾਰ ਨੋਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ ਉਹਾ ਸ਼ਲਾਘਾ ਯੋਗ ਹੈ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਨੌਕਰੀ ਦੇਣ ਦੇ ਅਪਣੇ ਵਾਧੇ ਨੂੰ ਪੂਰਾ ਕਰਨ ਦਾ ਇਕ ਵੱਡਾ ਕਦਮ ਹੈ। 

Today Now News

RELATED ARTICLES
- Advertisment -

POPULAR POSTS