17.4 C
Chandigarh

TODAY NOW NEWS

Friday, March 20, 2026
Homeਪੰਜਾਬਅੰਮ੍ਰਿਤਸਰਲੁਟੇਰਿਆਂ ਦੇ ਹੌਸਲੇ ਬੁਲੰਦ : ਹਵਾਈ ਫਾਇਰ ਕਰਦਿਆਂ ਪੈਟਰੋਲ ਪੰਪ ਤੋਂ ਲੁੱਟੇ...

ਲੁਟੇਰਿਆਂ ਦੇ ਹੌਸਲੇ ਬੁਲੰਦ : ਹਵਾਈ ਫਾਇਰ ਕਰਦਿਆਂ ਪੈਟਰੋਲ ਪੰਪ ਤੋਂ ਲੁੱਟੇ 5000

ਪਿਸਤੌਲ ਦੀ ਨੋਕ ‘ਤੇ ਪੈਟਰੋਲ ਪੰਪ ਦੇ ਕਰਿੰਦਿਆਂ ਨੂੰ ਡਰਾ ਧਮਕਾ ਦਿੱਤਾ ਘਟਨਾ ਨੂੰ ਅੰਜਾਮ

ਅੰਮ੍ਰਿਤਸਰ (ਬਿਊਰੋ) : ਜ਼ਿਲੇ ਦੇ ਆਉਂਦੇ ਪਿੰਡ ਸੰਗਤਪੁਰਾ ਵਿਖੇ ਬੀ.ਡੀ.ਐਸ ਨਾਮ ਦੇ ਇਕ ਪੈਟਰੋਲ ਪੰਪ ਦੇ ਕਰਿੰਦਿਆਂ ਤੋਂ ਪਿਸਤੌਲ ਦੀ ਨੋਕ ਤੇ ਤਿੰਨ ਹਥਿਆਰਬੰਦ ਲੁਟੇਰਿਆਂ ਵੱਲੋਂ 5 ਹਜਾਰ ਰੁਪਏ ਦੀ ਖੋਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਝੰਡੇਰ ਦੇ ਐਸਐਚਓ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਾਮ ਤਿੰਨ ਹਥਿਆਰਬੰਦ ਲੁਟੇਰੇ ਜੋ ਕਿ ਸਿਰੋਂ ਮੋਨੇ ਸਨ, ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਤੇ ਸਵਾਰ ਸਨ ਜਿਸ ਦੀ ਨੰਬਰ ਪਲੇਟ ਤੇ ਮਿੱਟੀ ਮਲੀ ਹੋਈ ਸੀ ਓਹ ਪੰਪ ਤੇ ਤੇਲ ਪਾਉਣ ਦੇ ਬਹਾਨੇ ਆਏ ਤੇ ਉਨ੍ਹਾਂ ਵੱਲੋਂ ਪਿਸਤੌਲ ਨਾਲ ਇਕ ਹਵਾਈ ਫਾਇਰ ਕਰ ਦਹਿਸ਼ਤ ਪਾ ਕੇ ਕਰਿੰਦਿਆਂ ਕੋਲੋਂ ਪੰਜ ਹਜ਼ਾਰ ਰੁਪਏ ਦੀ ਨਗਦੀ ਖੋਹ ਲਏ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਸ ਵਲੋਂ ਮਾਮਲਾ ਦਰਜ ਕਰ ਲਿਆ ਹੈ ਅਤੇ ਸੀ ਸੀ ਟੀ ਵੀ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਜਦ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Today Now News

RELATED ARTICLES
- Advertisment -

POPULAR POSTS