16.6 C
Chandigarh

TODAY NOW NEWS

Thursday, March 19, 2026
HomeBREAKING NEWS’ਆਪ’ ਲੀਡਰਸ਼ਿਪ ਦਾ ਹਰ ਸਬਦ ਝੂਠ ਦਾ ਪੁਲੰਦਾ: ਮੁੱਖ ਮੰਤਰੀ

’ਆਪ’ ਲੀਡਰਸ਼ਿਪ ਦਾ ਹਰ ਸਬਦ ਝੂਠ ਦਾ ਪੁਲੰਦਾ: ਮੁੱਖ ਮੰਤਰੀ

ਸ੍ਰੀ ਚਮਕੌਰ ਸਾਹਿਬ, 21 ਦਸੰਬਰ: ’ਆਪ’ ਲੀਡਰਸ਼ਿਪ ਵੱਲੋਂ ਫੈਲਾਏ ਜਾ ਰਹੇ ਝੂਠ ਦਾ ਪਰਦਾਫਾਸ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੇ ਨਾਨਕੇ ਪਿੰਡ ਮਕੜੌਨਾਂ ਕਲਾਂ ਦੇ ਸਕੂਲ ਦਾ ਦੌਰਾ ਕੀਤਾ ਅਤੇ  ਵਿਖਾਇਆ ਕਿ ਇਸ ਸਕੂਲ ਵਿੱਚ ਸਾਰੀਆਂ ਸਹੂਲਤਾਂ ਹੋਣ ਦੇ ਨਾਲ ਨਾਲ ਇਹ ਸੂਬੇ ਦੇ ਸਰਵੋਤਮ ਸਕੂਲਾਂ ਵਿੱਚੋਂ ਇੱਕ ਹੈ। ਮੁੱਖ ਮੰਤਰੀ ਨੇ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪੈਦਲ ਯਾਤਰਾ ਦੌਰਾਨ ਉਸ ਸਕੂਲ ਦਾ ਮੁਆਇਨਾ ਕੀਤਾ ਜਿੱਥੋਂ ’ਆਪ’ ਲੀਡਰਸ਼ਿਪ ਵੱਲੋਂ ਪੰਜਾਬ ਦੇ ਸਕੂਲਾਂ ਦੀ ਹਾਲਤ ਬਾਰੇ ਝੂਠੀ ਮੁਹਿੰਮ ਚਲਾਈ ਸੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨਾਂ ਵੱਲੋਂ ਇਸ ਸਕੂਲ ਲਈ ਪਹਿਲਾਂ 50 ਲੱਖ ਰੁਪਏ ਦੇਣ ਤੋਂ ਇਲਾਵਾ 70 ਲੱਖ ਰੁਪਏ ਦੀ ਐਸਟ੍ਰੋਟਰਫ ਵਿਛਾਈ ਜਾ ਰਹੀ ਹੈ। ’ਆਪ’ ਲੀਡਰਸ਼ਿਪ ਨੂੰ ਆੜੇ ਹੱਥੀਂ ਲੈਂਦਿਆਂ ਉਨਾਂ ਨੇ ਆਪ ਦੀ ਬਾਹਰੀ ਲੀਡਰਸ਼ਿਪ ਨੂੰ ਯਾਦ ਦਿਵਾਇਆ ਕਿ ਉਨਾਂ ਦੇ ਫਰਜ਼ੀ ’ਦਿੱਲੀ ਮਾਡਲ’ ਦੇ ਕਿਸੇ ਵੀ ਸਕੂਲ ਦੇ ਮੁਕਾਬਲੇ ਇਸ ਸਕੂਲ ਵਿੱਚ ਸਭ ਤੋਂ ਵਧੀਆ ਬੁਨਿਆਦੀ ਢਾਂਚਾ, ਕੰਪਿਊਟਰ ਲੈਬ, ਲਾਇਬ੍ਰੇਰੀ, ਐਜੂਸੈਟ ਦੀ ਔਨਲਾਈਨ ਸਹੂਲਤ ਅਤੇ ਆਧੁਨਿਕ ਪ੍ਰੋਜੈਕਟਰ ਰੂਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਵੱਲੋਂ ਇਸੇ ਸਕੂਲ ਦਾ ਦੌਰਾ ਕੀਤਾ ਗਿਆ ਸੀ, ਜਿਨਾਂ ਨੇ ਸਟੋਰ ਰੂਮ ਦਿਖਾ ਕੇ ਸਕੂਲ ਦੀ ਮਾੜੀ ਤਸਵੀਰ ਵਿਖਾਉਣ ਦੀ ਕੋਸ਼ਿਸ਼ ਕੀਤੀ ਸੀ। ਉਨਾਂ ਕਿਹਾ ਕਿ ਸਟੋਰ ਰੂਮ ਵੀ ਬਿਹਤਰ ਹਾਲਤ ਵਿੱਚ ਸੀ ਪਰ ਸਿਸੋਦੀਆ ਨੇ ਆਪਣੇ ਝੂਠ ਨੂੰ ਸਾਬਤ ਕਰਨ ਲਈ ਸਕੂਲ ਖਿਲਾਫ ਕੋਈ ਠੋਸ ਗਲਤੀ ਨਾ ਲੱਭਣ ’ਤੇ ਕਮਰੇ ਦੀਆਂ ਲਾਈਟਾਂ ਬੰਦ ਕਰਕੇ ਇਹ ਝੂਠ ਫੈਲਾਉਣ ਦੀ ਕੋਸ਼ਿਸ਼ ਕੀਤੀ। ਮੁੱਖ ਮੰਤਰੀ ਚੰਨੀ ਨੇ ਕਿਹਾ, “ਇਸ ਨਾਲ ’ਆਪ’ ਦੇ ਸੂਬੇ ਤੋਂ ਬਾਹਰਲੇ ਵਿਅਕਤੀਆਂ ਦੁਆਰਾ ਸੱਤਾ ਹਾਸਲ ਕਰਨ ਦੀ ਲਾਲਸਾ ਵਿੱਚ ਫੈਲਾਏ ਜਾ ਰਹੇ ਝੂਠ ਦਾ ਪਰਦਾਫਾਸ ਹੁੰਦਾ ਹੈ।“  ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਦੇ ਆਗੂ ਸੱਤਾ ਹਥਿਆਉਣ ਲਈ ਤਰਲੋ-ਮੱਛੀ ਹੋ ਰਹੇ ਹਨ ਪਰ ਪੰਜਾਬ ਦੇ ਸੂਝਵਾਨ ਲੋਕ ਇਨਾਂ ਦੇ ਨਾਪਾਕ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦੇਣਗੇ।ਉਨਾਂ ਨੇ ’ਆਪ’ ਆਗੂਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਸੂਬੇ ਦੀ ਸਿੱਖਿਆ ਅਤੇ ਸਿਹਤ ਪ੍ਰਣਾਲੀ, ਜੋ ਦੇਸ਼ ਵਿੱਚ ਸਭ ਤੋਂ ਬਿਤਹਰ ਹਨ, ਬਾਰੇ ਝੂਠੀਆਂ ਖ਼ਬਰਾਂ ਫੈਲਾਉਣ ਤੋਂ ਗੁਰੇਜ ਕਰਨ।ਮੁੱਖ ਮੰਤਰੀ ਚੰਨੀ ਨੇ ’ਆਪ’ ਆਗੂਆਂ ਨੂੰ ਕਿਹਾ ਕਿ ਉਹ ਪੰਜਾਬ ਅਤੇ ਪੰਜਾਬੀਆਂ ’ਚ ਨੁਕਸ ਕੱਢਣ ਦੀ ਬਜਾਏ ਦਿੱਲੀ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ’ਤੇ ਧਿਆਨ ਦੇਣ, ਜਿੱਥੇ ਲੋਕ ਉਨਾਂ ਦੀ ਮਾੜੀ ਕਾਰਗੁਜਾਰੀ ਕਾਰਨ ਦੁਖੀ ਹਨ।

Today Now News

RELATED ARTICLES
- Advertisment -

POPULAR POSTS