ਕੁਦਰਤੀ ਸੋਮੇ ਪਾਣੀ ਅਤੇ ਵਾਤਾਵਰਨ ਨੂੰ ਪ੍ਰਦੂਸਿਤ ਹੋਣ ਬਚਾਉਣ ਲਈ ਕਿਸਾਨ ਵੀਰ ਹੰਭਲਾ ਮਾਰਨ : ਡਾ ਸਤੰਤਰ ਕੁਮਾਰ ਐਰੀ
ਝੋਨੇ ਦੀ ਸਿੱਧੀ ਬਿਜਾਈ ਕਰਕੇ 30/35ਪ੍ਰਤੀਸ਼ਤ ਹੁੰਦੀ ਹੈ ਪਾਣੀ ਦੀ ਬੱਚਤ : ਬਲਵਿੰਦਰ ਸਿੰਘ

ਮੋਗਾ (ਹਰਪਾਲ ਸਹਾਰਨ) : ਅੱਜ ਮੋਗਾ ਜਿਲੇ ਅਗਾਂਹਵਧੂ ਕਿਸਾਨ ਬਲਦੇਵ ਸਿੰਘ ਤਲਵੰਡੀ ਭੰਗੇਰੀਆਂ ਦੇ ਖੇਤਾਂ ਵਿੱਚ ਮੁੱਖ ਖੇਤੀਬਾੜੀ ਅਫਸਰ ਬਲਵਿੰਦਰ ਸਿੰਘ ,ਡਾਕਟਰ ਕੁਲਦੀਪ ਸਿੰਘ ਬੁੱਟਰ ਦੀ ਅਗਵਾਈ ਵਿੱਚ ਵਿਸ਼ਾਲ ਪ੍ਰਦਰਸ਼ਨੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਇਸ ਸਮਾਗਮ ਵਿੱਚ ਡਾ ਸੁਤੰਤਰ ਕੁਮਾਰ ਐਰੀ ਡਰਾਇਕੈਟਰ ਖੇਤੀਬਾੜੀ ਤੇ ਕਿਸਾਨ ਭਲਾਈ ਪੰਜਾਬ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ । ਇਸ ਮੌਕੇ ਤੇ ਕਿਸਾਨਾਂ ਅਤੇ ਖੇਤੀ ਵਿਭਾਗ ਦੇ ਡਾਕਟਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਡਾ ਸੁਤੰਤਰ ਕੁਮਾਰ ਐਰੀ ਨੇ ਕਿਹਾ ਕਿ ਅੱਜ ਲੋੜ ਹੈ ਸਾਨੂੰ ਕੁਦਰਤੀ ਸੋਮੇ ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਦੀ ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਦਿਨੋਂ ਦਿਨ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਜੇਕਰ ਅਸੀਂ ਨਾ ਸੰਭਾਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਅਸੀਂ ਬੂੰਦ ਬੂੰਦ ਪਾਣੀ ਨੂੰ ਤਰਸ ਜਾਵਾਂਗੇ । ਇਸ ਮੌਕੇ ਤੇ ਡਾਕਟਰ ਐਰੀ ਨੇ ਕਿਹਾ ਕਿ ਕਿਸਾਨ ਭਰਾਵਾਂ ਨੂੰ ਚਾਹੀਦਾ ਹੈ ਕਿ ਉਹ ਪਾਣੀ ਦੀ ਬੱਚਤ ਕਰਨ ਲਈ ਬਾਸਪਤੀ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਅੱਜ ਜੋ ਪਲਾਂਟ ਅਸੀਂ ਦੇਖਣ ਲਈ ਆਏ ਹਾਂ ਇਸ ਪਲਾਂਟ ਵਿੱਚ ਸਿੱਧੀ ਬਿਜਾਈ ਵਿੱਚ 30/35ਪ੍ਰਤੀ ਪਾਣੀ ਦੀ ਬੱਚਤ ਕੀਤੀ ਗਈ ਹੈ । ਇਸ ਮੌਕੇ ਤੇ ਡਾਕਟਰ ਐਰੀ ਨੇ ਕਿਹਾ ਕਿ ਕਿਸਾਨ ਬਲਦੇਵ ਸਿੰਘ ਦੇ ਖੇਤ ਵਿੱਚ ਖੇਤੀ ਵਿਭਾਗ ਵੱਲੋਂ ਦੋਵੇਂ ਖੇਤਾਂ ਉੱਪਰ ਮੀਟਰ ਲਗਾਏ ਗਏ ਸਨ । ਜਿਸ ਦੀ ਰੀਡਿੰਗ ਨੂੰ ਮਾਪ ਕੇ ਇਹ ਪਤਾ ਚੱਲਿਆ ਹੈ ਕਿ ਸਿੱਧੀ ਬਿਜਾਈ ਵਾਲੇ ਝੋਨੇ ਉੱਪਰ 30/35 ਪਾਣੀ ਦੀ ਬੱਚਤ ਹੋਈ ਹੈ ਜੋ ਬਹੁਤ ਹੀ ਵੱਡੀ ਹੈ । ਇਸ ਮੌਕੇ ਤੇ ਐਰੀ ਨੇ ਕਿਹਾ ਕਿ ਅੱਜ ਲੋੜ ਹੈ ਸਾਨੂੰ ਤਕਨੀਕ ਨਾਲ ਖੇਤੀ ਕਰਨ ਦੀ ਜੇਕਰ ਅਸੀਂ ਤੇ ਤਕਨੀਕ ਨਾਲ ਖੇਤੀ ਕਰਾਂਗੇ ਤਾਂ ਵਧੇਰੇ ਮੁਨਾਫਾ ਕਮਾ ਸਕਾਂਗੇ । ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਕਿਸਾਨਾਂ ਨੂੰ ਵੱਡੇ ਪੱਧਰ ਤੇ ਖੇਤੀ ਸੰਦ ਸਬਸਿਡੀ ਉੱਪਰ ਮੁਹੱਈਆ ਕਰਵਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਲਗਾਉਣ ਦਾ ਮੁੱਖ ਮਕਸਦ ਦੂਸਰੇ ਕਿਸਾਨਾਂ ਨੂੰ ਜਾਣਕਾਰੀ ਮੁਹੱਈਆ ਕਰਨੀ ਹੈ ਤਾਂ ਜੋ ਇਹ ਤਕਨੀਕਾਂ ਹਰ ਕਿਸਾਨ ਤੱਕ ਪਹੁੰਚਦੀਆਂ ਹੋ ਸਕਣ ।ਇਸ ਮੌਕੇ ਤੇ ਡਾ ਐਰੀ ਵੱਲੋਂ ਅਗਾਂਹਵਧੂ ਕਿਸਾਨ ਬਲਦੇਵ ਸਿੰਘ ਤਲਵੰਡੀ ਭੰਗੇਰੀਆਂ ਨੂੰ ਵਿਸ਼ੇਸ਼ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ ।
ਇਸ ਮੌਕੇ ਤੇ ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਡਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਵਾਰ ਪਾਣੀ ਦੇ ਦਿਨੋ ਦਿਨ ਡਿੱਗ ਰਹੇ ਪੱਧਰ ਨੂੰ ਦੇਖਦਿਆਂ ਕਿਸਾਨਾਂ ਵੱਲੋਂ 29ਹਜ਼ਾਰ ਹੈਕਟੇਅਰ ਝੋਨਾ ਸਿੱਧੀ ਬਿਜਾਈ ਰਾਹੀਂ ਲਗਾਇਆ ਗਿਆ ਹੈ । 12 ਹਜ਼ਾਰ ਹੈਕਟੇਅਰ ਮੱਕੀ, 853 ਹੈਕਟੇਅਰ ਰਕਬਾ ਨਰਮਾ ਅਤੇ 12 ਹਜ਼ਾਰ ਹੈਕਟੇਅਰ ਬਾਸਪਤੀ ਕਿਸਾਨਾਂ ਵੱਲੋਂ ਲਗਾਈ ਗਈ ਹੈ । ਇਸ ਮੌਕੇ ਤੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਬਲਦੇਵ ਸਿੰਘ ਤਲਵੰਡੀ ਭਗੇਰੀਆਂ ਜਿਸਦੀ ਮੋਟਰਾ ਤੇ ਖੇਤੀ ਵਿਭਾਗ ਵੱਲੋਂ ਮੀਟਰ ਰੀਡਿੰਗ ਲਗਾਏ ਗਏ ਸਨ ਜਿਨ੍ਹਾਂ ਦੁਆਰਾ ਇਹ ਪਤਾ ਲੱਗਿਆ ਹੈ ਕਿ ਇਸ ਕਿਸਾਨ ਨੇ ਪੈਂਤੀ ਪ੍ਰਤੀਸ਼ਤ ਪਾਣੀ ਦੀ ਬੱਚਤ ਕੀਤੀ ਹੈ । ਉਨ੍ਹਾਂ ਕਿਹਾ ਕਿ ਡਾ ਸੁਤੰਤਰ ਕੁਮਾਰ ਐਰੀ ਡਾਇਰੈਕਟਰ ਖੇਤੀ ਅਤੇ ਕਿਸਾਨ ਭਲਾਈ ਪੰਜਾਬ ਵਿਸ਼ੇਸ਼ ਤੌਰ ਤੇ ਪੁੱਜੇ ਹਨ । ਜਿਨ੍ਹਾਂ ਨੇ ਇਸ ਪ੍ਰਦਰਸ਼ਨੀ ਪਲਾਂਟ ਦਾ ਨਿਰੀਖਣ ਕਰਕੇ ਹੋਰ ਕਿਸਾਨਾਂ ਨੂੰ ਵੀ ਅਜਿਹੇ ਧੰਦੇ ਅਪਣਾਉਣ ਦੀ ਅਪੀਲ ਕੀਤੀ ਹੈ । ਇਸ ਮੌਕੇ ਤੇ ਉਨ੍ਹਾਂ ਦੱਸਿਆ ਕਿ ਇਸ ਪ੍ਰਦਰਸ਼ਨੀ ਪਲਾਂਟ ਤੇ ਪੁੱਜੇ ਵੱਖ ਵੱਖ ਕਿਸਾਨਾਂ ਅਤੇ ਖੇਤੀ ਮਾਹਿਰ ਡਾਕਟਰਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਹੈ ।
ਇਸ ਪ੍ਰਦਸ਼ਨੀ ਸਮਾਗਮ ਵਿੱਚ ਵਿਸ਼ੇਸ ਤੌਰ ਤੇ ਪੁੱਜੇ ਖੇਤੀ ਵਿਭਾਗ ਦੇ ਏਡੀਓ ਡਾ ਕੁਲਦੀਪ ਸਿੰਘ ਬੁੱਟਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਭ ਤੋਂ ਪਹਿਲਾਂ ਅਸੀਂ ਜ਼ਿਲ੍ਹਾ ਮੋਗਾ ਦੇ ਸਮੂਹ ਖੇਤੀ ਵਿਭਾਗ ਵੱਲੋਂ ਡਾ ਸੁਤੰਤਰ ਕੁਮਾਰ ਐਰੀ ਜੀ ਦਾ ਮੋਗਾ ਪਹੁੰਚਣ ਤੇ ਧੰਨਵਾਦ ਕਰਦੇ ਹਾਂ । ਜਿਨ੍ਹਾਂ ਨੇ ਆਪਣੇ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਮੋਗਾ ਦੇ ਪ੍ਰਦਰਸ਼ਨੀ ਪਲਾਂਟਾਂ ਨੂੰ ਚੈੱਕ ਕੀਤਾ ਅਤੇ ਕਿਸਾਨਾਂ ਦੀ ਹੌਸਲਾ ਅਫ਼ਜਾਈ ਕੀਤੀ । ਇਸ ਮੌਕੇ ਤੇ ਡਾਕਟਰ ਬੁੱਟਰ ਨੇ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ । ਕਿਉਂਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੇ ਪੱਧਰ ਤੇ ਖੇਤੀ ਸੰਦ ਮੁਹੱਈਆ ਕਰਵਾਏ ਗਏ ਹਨ । ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੇ ਵਾਤਾਵਰਨ ਨੂੰ ਬਚਾ ਲਵਾਂਗੇ ਤਾਂ ਅਸੀਂ ਬਿਮਾਰੀਆਂ ਤੋਂ ਵੀ ਬਚ ਜਾਵਾਂਗੇ । ਅਖੀਰ ਵਿੱਚ ਖੇਤੀਬਾੜੀ ਵਿਭਾਗ ਮੋਗਾ ਵੱਲੋਂ ਡਾ ਸੁਤੰਤਰ ਕੁਮਾਰ ਐਰੀ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਪੰਜਾਬ ਵਿਸ਼ੇਸ਼ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ।





