17.4 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਬੀਤੇ ਕੁਝ ਸਮੇਂ ਪਹਿਲਾ ਰੂੜੀ ਦੇ ਝਗੜੇ ਨੂੰ ਲੈ ਕੇ ਲੱਗੀਆਂ...

ਬੀਤੇ ਕੁਝ ਸਮੇਂ ਪਹਿਲਾ ਰੂੜੀ ਦੇ ਝਗੜੇ ਨੂੰ ਲੈ ਕੇ ਲੱਗੀਆਂ ਸੱਟਾਂ ਕਾਰਨ ਵਿਅਕਤੀ ਦੀ ਮੌਤ ਹੋ ਜਾਣ ਦੇ ਪਰਿਵਾਰਕ ਮੈਂਬਰਾਂ ਨੇ ਲਗਾਏ ਦੋਸ਼ ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਤੇ ਕਾਰਵਾਈ ਨਾ ਕਰਨ ਦੇ ਲਾਏ ਦੋਸ਼ ।

ਤਰਨਤਾਰਨ (ਰਿੰਪਲ ਗੋਲਣ) : ਬੀਤੇ ਕੁਝ ਸਮੇਂ ਤੋਂ ਰੰਜਿਸ਼ ਤਹਿਤ ਹੋਏ ਝਗੜੇ ਵਿੱਚ ਮੰਜੇ ਤੇ ਇਲਾਜ ਅਧੀਨ ਚੱਲ ਰਹੇ ਬਲਵਿੰਦਰ ਸਿੰਘ ਵਾਸੀ ਦਿਆਲਪੁਰਾ ਦੀ ਅਚਾਨਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਲਵਿੰਦਰ ਸਿੰਘ ਦਾ ਬੀਤੇ ਕੁਝ ਸਮੇਂ ਪਹਿਲਾਂ ਆਪਣੇ ਘਰ ਅੱਗੇ ਦੂਜੀ ਧਿਰ ਵੱਲੋਂ ਰੂੜੀ ਲਾਉਣ ਨੂੰ ਲੈ ਕੇ ਹੋਏ ਝਗੜੇ ਹੋਇਆ ਸੀ ਜਿਸ ਵਿੱਚ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਸਨ ।
ਜਿਸ ਦੇ ਚੱਲਦਿਆਂ ਹੀ ਲੱਗੀਆਂ ਸੱਟਾਂ ਦੀ ਤਾਬ ਨਾ ਝੱਲਦਿਆਂ ਬਲਵਿੰਦਰ ਸਿੰਘ ਦੀ ਮੌਤ ਹੋ ਗਈ ਹੈ । ਪਰਿਵਾਰਕ ਮੈਂਬਰਾਂ ਨੇ ਪੁਲਿਸ ਤੇ ਕਾਰਵਾਈ ਨਾ ਕਰਨ ਦੇ ਦੋਸ਼ ਲਾਉਂਦਿਆਂ ਲਾਸ਼ ਨੂੰ ਥਾਣੇ ਕੱਚਾ ਪੱਕਾ ਅੱਗੇ ਰੱਖ ਕੇ ਇਨਸਾਫ ਦੀ ਮੰਗ ਕੀਤੀ । ਇਸ ਸਬੰਧੀ ਪੁਲਿਸ ਥਾਣਾ ਮੁਖੀ ਗੁਰਨੇਕ ਸਿੰਘ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਬਲਵਿੰਦਰ ਸਿੰਘ ਦੀ ਲਾਸ਼ ਪੋਸਟ ਮਾਰਟਮ ਲਈ ਭੇਜ ਦਿੱਤੀ ਜਾ ਰਹੀ ਹੈ ਅਤੇ ਰਿਪੋਰਟ ਆਉਣ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ !

Today Now News

RELATED ARTICLES
- Advertisment -

POPULAR POSTS