16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰ"ਆਪ" ਦੇ ਵਿਧਾਇਕ ਬਲਜਿੰਦਰ ਕੌਰ ਅਤੇ ਪਾਰਟੀ ਵਰਕਰਾਂ ਕਿਸਾਨ ਦੇ ਪਰਿਵਾਰ ਨਾਲ...

“ਆਪ” ਦੇ ਵਿਧਾਇਕ ਬਲਜਿੰਦਰ ਕੌਰ ਅਤੇ ਪਾਰਟੀ ਵਰਕਰਾਂ ਕਿਸਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ

ਪਿੰਡ ਆਕਲੀਆ ਦੇ 48 ਸਾਲਾਂ ਬਲਵਿੰਦਰ ਸਿੰਘ ਨੇ ਕਰਜ਼ੇ ਤੋ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ ਸੀ

ਮਾਨਸਾ (ਰਾਜੀਵ ਸ਼ਰਮਾ ਆਜ਼ਾਦ) : ਪੰਜਾਬ ਵਿੱਚ ਕਰਜ਼ੇ ਕਾਰਨ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਕੇ ਰਿਹਾ ਕੱਲ੍ਹ ਮਾਨਸਾ ਦੇ ਪਿੰਡ ਅਕਲੀਆ ਦੇ 48 ਸਾਲਾਂ ਬਲਵਿੰਦਰ ਸਿੰਘ ਨੇ ਕਰਜ਼ੇ ਤੋ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ ਸੀ । ਆਮ ਆਦਮੀ ਪਾਰਟੀ ਦੀ ਤਲਵੰਡੀ ਤੋ ਐੱਮਐੱਲਏ ਬਲਜਿੰਦਰ ਕੌਰ ਅਤੇ ਪਾਰਟੀ ਵਰਕਰਾਂ ਨੇ ਪਰਿਵਾਰ ਨਾਲ ਪਿੰਡ ਪਹੁੰਚ ਕੇ ਦੁੱਖ ਸਾਂਝਾ ਕੀਤਾ। ਜਿੱਥੇ ਉਨ੍ਹਾਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਉੱਥੇ ਹੀ ਪੰਜਾਬ ਸਰਕਾਰ ਉੱਤੇ ਸਵਾਲੀਆ ਚਿੰਨ੍ਹ ਖੜ੍ਹੇ ਕਰਦੇ ਹੋਏ ਸਰਕਾਰ ਦੇ ਵਾਅਦਿਆਂ ਨੂੰ ਖੋਖਲਾ ਦੱਸਿਆ ।

ਪੰਜਾਬ ਅੰਦਰ ਜਿੱਥੇ ਕਰਜ਼ੇ ਕਾਰਨ ਖ਼ੁਦਕੁਸ਼ੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਉੱਥੇ ਹੀ ਕੱਲ੍ਹ ਪਿੰਡ ਤਲਵੰਡੀ ਅਕਲੀਆਂ ਦੇ ਇਕ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਅੱਜ ਆਮ ਆਦਮੀ ਪਾਰਟੀ ਨੇ ਪਿੰਡ ਪਹੁੰਚ ਕੇ ਪਰਿਵਾਰ ਨਾਲ ਜਿਥੇ ਦੁੱਖ ਦਾ ਪ੍ਰਗਟਾਵਾ ਕੀਤਾ ਉੱਥੇ ਹੀ ਸਰਕਾਰ ਦੇ ਵਾਅਦਿਆਂ ਨੂੰ ਯਾਦ ਕਰਵਾਉਂਦੇ ਹੋਏ ਤਲਵੰਡੀ ਦੀ ਵਿਧਾਇਕ ਪ੍ਰੋ ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਸਾਰੇ ਕੰਮਾਂ ਵਿੱਚ ਫੇਲ੍ਹ ਸਾਬਤ ਹੋਇਆ ਉੱਥੇ ਹੀ ਕਿਸਾਨਾਂ ਨਾਲ ਕੀਤੇ ਜੋ ਵਾਅਦੇ ਪੂਰੀ ਤਰ੍ਹਾਂ ਖੋਖਲੇ ਸਾਬਤ ਹੋ ਗਏ ਹਨ ਕਿਉਂਕਿ ਬਲਵਿੰਦਰ ਸਿੰਘ ਜਿਸ ਕੋਲ 7 ਏਕੜ ਜ਼ਮੀਨ ਸੀ ਤੇ ਉਸ ਵਿੱਚੋਂ 5 ਏਕੜ ਵੇਚਣ ਤੋਂ ਬਾਅਦ ਵੀ ਕਰਜ਼ਾ ਸਿਰੋਂ ਨਾ ਲੱਥਿਆ ਜਿਸ ਕਾਰਨ ਇਕ ਕਿਸਾਨ ਹੋਰ ਕਰਜ਼ੇ ਦੀ ਭੇਂਟ ਚੜ੍ਹਿਆ ਪਰ ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਕਿਸਾਨਾਂ ਦੀ ਕਰਜ਼ਾ ਮੁਆਫੀ ਲਈ ਕੋਈ ਸੁਵਿਧਾ ਨਹੀਂ ਦਿੱਤੀ ਗਈ।ਉਨ੍ਹਾਂ ਕਿਹਾ ਕਿ ਅੱਜ ਉਹ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਾਊਸ ਵਿਚ ਕਰਜ਼ਾ ਮੁਕਤ ਪੰਜਾਬ ਕਿਹਾ ਜਾਂਦਾ ਹੈ ਉਸ ਦੀ ਅਸਲ ਸੱਚਾਈ ਇਹ ਹੈ ਕਿ ਇੱਕ ਸੌ ਹੋਰ ਕਰਜ਼ੇ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਗਿਆ। ਉਨ੍ਹਾਂ ਕਿਹਾ ਕਿ ਹੁਣ ਕੈਪਟਨ ਸਰਕਾਰ ਦੇ ਪੰਜ ਛੇ ਮਹੀਨੇ ਹੀ ਬਾਕੀ ਬਚੇ ਹਨ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਅੰਦਰ ਬਣੇਗੀ ਤਾਂ ਕਿਸਾਨਾਂ ਨਾਲ ਜੋ ਵਾਅਦੇ ਕੈਪਟਨ ਸਰਕਾਰ ਨੇ ਤਰ ਕੇ ਮੁੱਕਰੇ ਹਨ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਪੂਰਾ ਕਰੇਗੀ

Today Now News

RELATED ARTICLES
- Advertisment -

POPULAR POSTS