
ਮੋਗਾ 26 ਜੁਲਾਈ (ਹੈੱਪੀ ਢੰਡ) ਸ਼੍ਰੋਮਣੀ ਅਕਾਲੀ ਦਲ ਦੇ ਸੀ.ਆਗੂ ਅਤੇ ਇੰਟਰਨੈਸ਼ਨਲ ਪੰਜਾਬੀ ਗਾਇਕ ਰਣਜੀਤ ਮਣੀ ਦਾ ਮੋਗਾ ਪੁੰਹਚਣ ਤੇ ਵਪਾਰ ਮੰਡਲ ਪੰਜਾਬ ਦੇ ਕੌਮੀ ਮੀਤ ਪ੍ਰਧਾਨ ਸੁਖਚੈਨ ਸਿੰਘ ਰਾਮੂੰਵਾਲੀਆ ਵਲੋਂ ਨਿੱਘੀ ਜੀ ਆਇਆਂ ਕਹਿੰਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ! ਸਾਫ਼ ਸੁਥਰੀ ਗਾਇਕੀ ਅਤੇ ਬੁਲੰਦ ਅਵਾਜ਼ ਦੇ ਮਾਲਕ ਰਣਜੀਤ ਮਣੀ ਨੇ ਅਣਗਿਣਤ ਪੰਜਾਬੀ ਗੀਤ ਪੰਜਾਬੀ ਸੱਭਿਆਚਾਰ ਦੀ ਝੋਲੀ ਵਿੱਚ ਪਾਏ ! ਇਸ ਮੌਕੇ ਪ੍ਰਸਿੱਧ ਗਾਇਕ ਰਣਜੀਤ ਮਣੀ ਨੇ ਦੱਸਿਆ ਕਿ ਉਹ ਗਾਇਕੀ ਦੇ ਨਾਲ-ਨਾਲ ਸਿਆਸਤ ਵਿੱਚ ਆ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ!ਅਤੇ ਨੌਜਵਾਨ ਪੀੜੀ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰ ਰਹੇ ਹਨ! ਉਨ੍ਹਾਂ ਨੇ ਕਿਹਾ ਕਿ ਲੋਕਾਂ ਦਾ ਮੌਜੂਦਾ ਸਰਕਾਰ ਦਾ ਮੋਹ ਭੰਗ ਹੋ ਚੁੱਕਿਆ ਹੈ! ਕੈਪਟਨ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ! ਇਸ ਗੱਲ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਹੈ! 2022 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ ਹੈ ! ਉਨ੍ਹਾਂ ਨੇ ਦੱਸਿਆ ਕਿ ਉਹ ਮਹਿਲ ਕਲਾਂ ਤੋਂ ਲੋਕਾਂ ਦੀ ਸੇਵਾ ਕਰ ਰਹੇ ਹਨ,ਜੇਕਰ ਲੋਕਾਂ ਨੇ ਚਾਹਿਆ ਤਾਂ ਉਹ ਮਹਿਲ ਕਲਾਂ ਤੋਂ ਚੋਣ ਲੜ ਸਕਦੇ ਹਨ! ਰਣਜੀਤ ਮਣੀ ਨੇ ਆਪਣੇ ਨਵਾ ਗੀਤ “ਜਿੰਦ ਜੱਟਾਂ ਦੀ” ਰਿਲੀਜ਼ ਕਰਕੇ ਸਰੋਤਿਆਂ ਦੀ ਕਚਹਿਰੀ ਵਿੱਚ ਪੇਸ਼ ਕੀਤਾਂ ਹੈ,ਜਿਸ ਨੂੰ ਸਰੋਤਿਆਂ ਵੱਲੋਂ ਮਣਾਂ ਮੂੰਹੀਂ ਪਿਆਰ ਮਿਲ ਰਿਹਾ ਹੈ! ਸ਼੍ਰੋਮਣੀ ਅਕਾਲੀ ਦਲ ਵਪਾਰ ਮੰਡਲ ਪੰਜਾਬ ਦੇ ਕੌਮੀ ਮੀਤ ਪ੍ਰਧਾਨ ਸੁਖਚੈਨ ਸਿੰਘ ਰਾਮੂੰਵਾਲੀਆ ਅਤੇ ਜ਼ਿਲ੍ਹਾ ਮੋਗਾ ਦੇ ਮੀਤ ਪ੍ਰਧਾਨ ਗੁਰਮੀਤ ਸਿੰਘ ਢਿੱਲੋਂ ਵਲੋਂ ਰਣਜੀਤ ਮਣੀ ਨੂੰ ਵਿਸ਼ੇਸ਼ ਤੌਰ ਸਨਮਾਨਿਤ ਕੀਤਾ ਗਿਆ! ਇਸ ਮੌਕੇ ਉਨ੍ਹਾਂ ਦੇ ਨਾਲ ਯੂਥ ਵਿੰਗ ਦੇ ਕੌਮੀ ਮੀਤ ਪ੍ਰਧਾਨ ਗਗਨਦੀਪ ਸਿੰਘ, ਵਪਾਰ ਮੰਡਲ ਸ਼ਹਿਰੀ ਮੀਤ ਪ੍ਰਧਾਨ ਹਨੀ ਮੰਗਾ, ਜ਼ਿਲ੍ਹਾ ਮੋਗਾ ਦੇ ਮੀਤ ਪ੍ਰਧਾਨ ਗੁਰਮੀਤ ਸਿੰਘ ਢਿੱਲੋਂ, ਯੂਥ ਵਿੰਗ ਸ਼ਹਿਰੀ ਦੇ ਮੀਤ ਪ੍ਰਧਾਨ ਰਾਜ ਕੁਮਾਰ ਸ਼ੈਟੀ, ਬਲਕਰਨ ਸਿੰਘ ਬੰਨੀ, ਮਨਜਿੰਦਰ ਸਿੰਘ ਆਦਿ ਹਾਜ਼ਰ ਸਨ!





