16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਅੰਦੋਲਨ ਦੌਰਾਨ ਦਰਜ ਹੋਏ ਕੇਸਾਂ ਦੀ ਵਾਪਸੀ ਦੇ ਮੁੱਦੇ 'ਤੇ ਮਨੋਹਰ ਲਾਲ...

ਅੰਦੋਲਨ ਦੌਰਾਨ ਦਰਜ ਹੋਏ ਕੇਸਾਂ ਦੀ ਵਾਪਸੀ ਦੇ ਮੁੱਦੇ ‘ਤੇ ਮਨੋਹਰ ਲਾਲ ਖੱਟਰ ਨੂੰ ਮਿਲੇ ਕਿਸਾਨ ਆਗੂ

ਚੰਡੀਗੜ੍ਹ: ਹਰਿਆਣਾ ਵਿਚ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਦੀ ਵਾਪਸੀ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਕਿਸਾਨ ਆਗੂਆਂ ਨੇ ਸ਼ੁੱਕਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਉਹਨਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਗੁਰਨਾਮ ਸਿੰਘ ਚੜੂਨੀ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਮੀਟਿੰਗ ਚੰਗੇ ਮਾਹੌਲ ਵਿਚ ਹੋਈ ਪਰ ਹਾਲੇ ਤੱਕ ਕੋਈ ਫੈਸਲਾ ਨਹੀਂ ਹੋਇਆ ਹੈ।

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਮੀਡੀਆ ਨੂੰ ਦੱਸਿਆ, ‘ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਹੋਏ ਕੇਸਾਂ ਅਤੇ ਪ੍ਰਦਰਸ਼ਨ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਮੁਆਵਜ਼ੇ ਸਬੰਧੀ ਚਰਚਾ ਲਈ ਸਾਨੂੰ ਮੁਲਾਕਾਤ ਲਈ ਬੁਲਾਇਆ ਸੀ’।

ਇਸ ਮੀਟਿੰਗ ਵਿਚ ਗੁਰਨਾਮ ਸਿੰਘ ਚੜੂਨੀ ਤੋਂ ਇਲਾਵਾ ਕਿਸਾਨ ਆਗੂਆਂ ਦੇ ਵਫ਼ਦ ਵਿਚ ਪ੍ਰੀਤਮ ਸਿੰਘ ਮਾਨ, ਰਾਕੇਸ਼ ਬੈਂਸ, ਜੋਗਿੰਦਰ ਨੈਨ, ਇੰਦਰਜੀਤ ਸਿੰਘ, ਜਰਨੈਲ ਸਿੰਘ ਸ਼ਾਮਲ ਸਨ।

Today Now News

RELATED ARTICLES
- Advertisment -

POPULAR POSTS