17.4 C
Chandigarh

TODAY NOW NEWS

Friday, March 20, 2026
HomeBREAKING NEWSਅੱਜ ਦੇਸ਼ ਭਰ ’ਚ ਕਿਸਾਨ ਮਨਾਉਣਗੇ 'ਵਿਰੋਧ ਦਿਵਸ': ਰਾਕੇਸ਼ ਟਿਕੈਤ

ਅੱਜ ਦੇਸ਼ ਭਰ ’ਚ ਕਿਸਾਨ ਮਨਾਉਣਗੇ ‘ਵਿਰੋਧ ਦਿਵਸ’: ਰਾਕੇਸ਼ ਟਿਕੈਤ

ਨਵੀਂ ਦਿੱਲੀ: ਦੇਸ਼ ਭਰ ਦੇ ਕਿਸਾਨ 31 ਜਨਵਰੀ ਨੂੰ ‘ਵਿਰੋਧ ਦਿਵਸ’ ਵਜੋਂ ਮਨਾਉਣਗੇ। ਇਹ ਐਲਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕੀਤਾ ਹੈ। ਟਿਕੈਤ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਗਾਰੰਟੀ ‘ਤੇ ਕੀਤਾ ਆਪਣਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ, ਜਿਸ ਦਾ ਦਿੱਲੀ ‘ਚ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ।ਕਿਸਾਨ ਆਗੂ ਨੇ ਦੱਸਿਆ ਕਿ ਕਿਸਾਨ 31 ਜਨਵਰੀ ਯਾਨੀ ਅੱਜ ਦੇਸ਼ ਭਰ ਵਿੱਚ ‘ਵਿਰੋਧ ਦਿਵਸ’ ਮਨਾਉਣਗੇ। ਟਿਕੈਤ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਉਹ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ, ਜੋ ਦਿੱਲੀ ਵਿੱਚ ਕਿਸਾਨਾਂ ਨਾਲ ਕੀਤੀਆਂ ਗਈਆਂ ਸਨ।
ਦਿੱਲੀ ਵਿੱਚ ਕਿਸਾਨਾਂ ਨਾਲ ਕੇਂਦਰ ਸਰਕਾਰ ਨੇ ਐਮਐਸਪੀ ’ਤੇ ਗਾਰੰਟੀ ਦਾ ਕਾਨੂੰਨ ਬਣਾਉਣ ਦਾ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਵੀ ਵਾਪਸ ਲਏ ਜਾਣ।

Today Now News

RELATED ARTICLES
- Advertisment -

POPULAR POSTS