16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਵਿਰੁੱਧ ਕਾਲੀ ਦਿਵਾਲੀ ਮਨਾਈ

ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਵਿਰੁੱਧ ਕਾਲੀ ਦਿਵਾਲੀ ਮਨਾਈ

ਕਿਸਾਨਾਂ ਨੂੰ 26, 27 ਨਵੰਬਰ ਨੂੰ ਧਰਨੇ ਲਈ ਦਿੱਲੀ ਵੱਲ ਕੂਚ ਕਰਨ ਲਈ ਪ੍ਰੇਰਿਤ ਕੀਤਾ

ਸ਼੍ਰੀ ਮੁਕਤਸਰ ਸਾਹਿਬ (ਅਮੋਲ ਸਿੰਘ ਵੜਿੰਗ):- ਬੀ ਕੇ ਯੂ ਏਕਤਾ ਉਗਰਾਹਾ ਕਿਸਾਨ ਯੂਨੀਅਨ ਇਕਾਈ ਗੁਰੂਸਰ ਵਲੋਂ ਕਿਸਾਨਾਂ ਨੂੰ 26, 27 ਨਵੰਬਰ ਨੂੰ ਧਰਨੇ ਲਈ ਦਿੱਲੀ ਵੱਲ ਕੂਚ ਕਰਨ ਲਈ ਪ੍ਰੇਰਿਤ ਕਰਨ ਅਤੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਵਿਰੁੱਧ ਕਾਲੀ ਦਿਵਾਲੀ ਮਨਾਉਂਦਿਆਂ ਅੱਜ ਪਿੰਡ ਵਿਚ ਵੱਡਾ ਰੋਸ ਮਾਰਚ ਕੱਢਿਆ ਗਿਆ। ਇਸ ਤੋਂ ਪਹਿਲਾਂ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਹਰਮਨ ਸਿੰਘ ਸਿੱਧੂ, ਸਰਬਜੀਤ ਸਿੰਘ, ਸ਼ਿਵਰਾਜ ਸਿੰਘ ਬੂਟਾ ਸਿੰਘ ਗਿਆਨ, ਬਲਜਿੰਦਰ ਸਿੰਘ ਖਾਲਸਾ ਆਦਿ ਬੁਲਾਰਿਆਂ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਨੂੰ ਅੱਗੇ ਵਧਾਉਂਦਿਆਂ ਸਮੂਹ ਕਿਸਾਨ ਧਿਰਾਂ ਵਲੋਂ 26, 27 ਨਵੰਬਰ ਨੂੰ ਦਿੱਲੀ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਕੇਂਦਰ ਸਰਕਾਰ ‘ਤੇ ਦਬਾਅ ਬਣਾ ਕੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਯੂਨੀਅਨਾਂ ਵਲੋਂ ਇਸ ਵਾਰ ਕਾਲੀ ਦਿਵਾਲੀ ਮਨਾਈ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਿਆ ਗਿਆ ਸੀ, ਪਰ ਕੇਂਦਰ ਦੀ ਦਲਾਲ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦਾ ਮੋਹ ਛੱਡ ਕੇ ਲੋਕਾਂ ਦੇ ਹੱਕ ‘ਚ ਫੈਸਲਾ ਲੈਣ ਲਈ ਤਿਆਰ ਨਹੀਂ, ਸਗੋਂ ਕਿਸਾਨ ਜਥੇਬੰਦੀਆਂ ਨੂੰ ਭਰਮਾਉਣ ਦੀ ਕੋਸ਼ਿਸ਼ ਵਿਚ ਹੈ, ਇਸ ਲਈ ਕੇਂਦਰ ਸਰਕਾਰ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬੇਸਿੱਟਾ ਰਹੀਂ ਹੈ। ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਮਨਵਾਏ ਬਿਨ੍ਹਾਂ ਪਿੱਛੇ ਹਟਣ ਵਾਲੀਆਂ ਨਹੀਂ, ਇਸ ਲਈ 26-27 ਨਵੰਬਰ ਨੂੰ ਦਿੱਲੀ ਵਿਖੇ ਦੇਸ਼ ਪੱਧਰ ਤੇ ਧਰਨਾ ਦਿੱਤਾ ਜਾ ਰਿਹਾ।

Today Now News

RELATED ARTICLES
- Advertisment -

POPULAR POSTS