ਜਦ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਵੱਡੇ ਜਥੇ ਲੈ ਕੇ ਦਿੱਲੀ ਸੰਘਰਸ਼ ਵਿੱਚ ਸ਼ਾਮਲ ਹੁੰਦੇ ਰਹਿਣਗੇ

ਤਰਨਤਾਰਨ (ਰਿੰਪਲ ਗੋਲਣ) : ਸਾਢੇ ਪੰਜ ਮਹੀਨੇ ਤੋਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਸ਼ਾਮਲ ਹੋਣ ਲਈ ਜ਼ਿਲਾ ਤਰਨਤਾਰਨ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਸੌਂ ਗਏ ਟਰਾਲੀਆਂ ਟਰੈਕਟਰਾਂ ਸਮੇਤ ਕਿਸਾਨਾਂ ਦਾ ਵੱਡਾ ਜਥਾ ਕਸਬਾ ਹਰੀਕੇ ਤੋਂ ਹੋਇਆ ਰਵਾਨਾ ਕੇਸ ਉਪਰੰਤ ਗੱਲਬਾਤ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਸੁਖਵਿੰਦਰ ਸਿੰਘ ਸਭਰਾ ਨੇ ਦੱਸਿਆ ਕਿ ਦਿੱਲੀ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਦਿੱਲੀ ਵਿਖੇ ਸਾਢੇ ਪੰਜ ਮਹੀਨੇ ਤੋਂ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਦੀ ਮੋਦੀ ਸਰਕਾਰ ਆਪ ਦਾ ਅੜੀਅਲ ਰਵੱਈਆ ਅਪਣਾ ਕੇ ਕੋਰੋਨਾ ਦੀ ਆੜ ਵਿੱਚ ਕਿਸਾਨਾਂ ਨਾਲ ਧ੍ਰੋਹ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਜਦ ਤਕ ਇਹ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਕਿਸਾਨ ਇਸੇ ਤਰ੍ਹਾਂ ਹੀ ਵੱਡੇ ਜਥੇ ਲੈ ਕੇ ਦਿੱਲੀ ਸੰਘਰਸ਼ ਵਿੱਚ ਸ਼ਾਮਲ ਹੁੰਦੇ ਰਹਿਣਗੇ






