17.4 C
Chandigarh

TODAY NOW NEWS

Friday, March 20, 2026
Homeਪੰਜਾਬਅੰਮ੍ਰਿਤਸਰਕਿਸਾਨ ਜਥੇਬੰਦੀ ਦੇ ਆਗੂਆਂ ਭਿੱਖੀਵਿੰਡ ਚੌਕ ਕੀਤਾ ਜਾਮ

ਕਿਸਾਨ ਜਥੇਬੰਦੀ ਦੇ ਆਗੂਆਂ ਭਿੱਖੀਵਿੰਡ ਚੌਕ ਕੀਤਾ ਜਾਮ

ਕੇਂਦਰ ਸਰਕਾਰ ਕਿਸਾਨ ਵਿਰੋਧੀ ਕਾਨੂੰਨ ਵਾਪਸ ਨਹੀ ਲੈਂਦੀ ਓਨੀ ਦੇਰ ਤਕ ਸੰਘਰਸ਼ ਜਾਰੀ ਰਹੇਗਾ

ਭਿੰਖੀਵਿੰਢ, (ਗਗਨ ਢਿੱਲੋਂ) : ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਪਾਸ ਕੀਤੇ ਤਿੰਨ ਕਾਨੂੰਨਾਂ ਖ਼ਿਲਾਫ਼ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਗੁਰਸਾਹਿਬ ਸਿੰਘ ਪਹੂਵਿੰਡ, ਦਿਲਬਾਗ ਸਿੰਘ ਦੀ ਅਗਵਾਈ ਹੇਠ ਭਿੱਖੀਵਿੰਡ ਚੌਕ ਵਿਖੇ ਚੱਕਾ ਜਾਮ ਕੀਤਾ ਗਿਆ। ਉਕਤ ਆਗੂਆਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਜਿੰਨਾ ਚਿਰ ਤਕ ਕੇਂਦਰ ਸਰਕਾਰ ਕਿਸਾਨ ਵਿਰੋਧੀ ਕਾਨੂੰਨ ਵਾਪਸ ਨਹੀ ਲੈਂਦੀ ਓਨੀ ਦੇਰ ਤਕ ਸੰਘਰਸ਼ ਜਾਰੀ ਰਹੇਗਾ। ਇਸ ਲਈ ਚਾਹੇ ਉਨ੍ਹਾਂ ਨੂੰ ਵੱਡੀ ਤੋਂ ਵੱਡੀ ਕੁਰਬਾਨੀ ਕਿਉਂ ਨਾ ਕਰਨੀ ਪਵੇ। ਇਸ ਮੌਕੇ ਇਕਬਾਲ ਸਿੰਘ ਵੀਰਮ, ਹਰਪਾਲ ਸਿੰਘ ਭੋਲਾ, ਬਾਜ ਸਿੰਘ ਵੀਰਮ, ਨਿਰਮਲ ਸਿੰਘ, ਮਹਿਲ ਸਿੰਘ ਮਾੜੀਮੇਘਾ, ਸ਼ਮਸ਼ੇਰ ਸਿੰਘ, ਬੀਬੀ ਪਰਮਜੀਤ ਕੌਰ ਸਮੇਤ ਇਲਾਕੇ ਦੇ ਕਿਸਾਨ ਸੰਘਰਸ਼ ਕਮੇਟੀ ਆਗੂ ਤੇ ਬੀਬੀਆਂ ਵੱਡੀ ਤਦਾਦ ‘ਚ ਹਾਜ਼ਰ ਸਨ। ਦੱਸਣਯੋਗ ਹੈ ਕਿ ਧਰਨੇ ਦੌਰਾਨ ਭਿੱਖੀਵਿੰਡ ਬਾਜ਼ਾਰ ਦੀਆਂ ਦੁਕਾਨਾਂ ਪੂਰੀ ਤਰ੍ਹਾਂ ਖੁੱਲ੍ਹੀਆਂ ਰਹੀਆਂ।

Today Now News

RELATED ARTICLES
- Advertisment -

POPULAR POSTS