17.4 C
Chandigarh

TODAY NOW NEWS

Friday, March 20, 2026
HomePOLITICSਖੇਤੀ ਕਾਨੂੰਨਾਂ ਤੇ ਭਾਜਪਾ ਉਮੀਦਵਾਰਾਂ ਦੇ ਵਿਰੋਧ ਚ ਕਿਸਾਨਾਂ ਵੱਲੋਂ ਪ੍ਰਦਰਸ਼ਨ :...

ਖੇਤੀ ਕਾਨੂੰਨਾਂ ਤੇ ਭਾਜਪਾ ਉਮੀਦਵਾਰਾਂ ਦੇ ਵਿਰੋਧ ਚ ਕਿਸਾਨਾਂ ਵੱਲੋਂ ਪ੍ਰਦਰਸ਼ਨ : ਮੋਦੀ ਦਾ ਫੁੱਕਿਆ ਪੁਤਲਾ

ਭਾਜਪਾ ਦੇ ਨਗਰ ਕੌਸਲ ਚੌਣਾਂ ਵਿਚ ਖਡ਼ੇ ਉਮੀਦਵਾਰਾਂ ਨੂੰ ਹਰਾਉਣ ਦੀ ਸ਼ਹਿਰਵਾਸੀਆਂ ਨੂੰ ਕੀਤੀ ਅਪੀਲ

ਸ੍ਰੀ ਮੁਕਤਸਰ ਸਾਹਿਬ (ਅਨਮੋਲ ਵੜਿੰਗ ) : ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨਾਂ ਵੱਲੋਂ ਵੀਰਵਾਰ ਨੂੰ ਕੋਟਕਪੂਰਾ ਚੌਕ ਤੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰਦਿਆਂ ਜਿੱਥੇ ਸਰਕਾਰ ਦਾ ਪੁਤਲਾ ਫੁੱਕਿਆ ਗਿਆ। ਉੱਥੇ ਹੀ ਭਾਜਪਾ ਦੇ ਨਗਰ ਕੌਸਲ ਚੌਣਾਂ ਵਿਚ ਖਡ਼ੇ ਉਮੀਦਵਾਰਾਂ ਦਾ ਵਿਰੋਧ ਕਰਦਿਆਂ ਸ਼ਹਿਰਵਾਸੀਆਂ ਨੂੰ ਚੋਣਾਂ ਚ ਭਾਜਪਾ ਆਗੂਆਂ ਨੂੰ ਹਰਾਉਣ ਦੀ ਅਪੀਲ ਕੀਤੀ ਗਈ। ਕਿਸਾਨ ਆਗੂ ਨਿਰਮਲ ਸਿੰਘ, ਤਰਸੇਮ ਸਿੰਘ, ਰਣਦੀਪ ਸਿੰਘ ਵਧਾਈ ਸਮੇਤ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਭਾਜਪਾ ਦੇ ਉਮੀਦਵਾਰ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਗੇ ਉਦੋਂ ਕੇਂਦਰ ਸਰਕਾਰ ਦੀਆਂ ਅੱਖਾਂ ਖੁਲੱਣਗੀਆਂ ਅਤੇ ਫਿਰ ਸ਼ਾਇਦ ਕੇਂਦਰ ਸਰਕਾਰ ਇਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਮਜਬੂਰ ਹੋ ਜਾਵੇ। ਇਸ ਮੌਕੇ ਕੇਂਦਰ ਸਰਕਾਰ ਅਤੇ ਭਾਜਪਾ ਉਮੀਦਵਾਰਾਂ ਦੇ ਵਿਰੋਧ ਚ ਸ਼ਹਿਰ ਚ ਰੋਸ ਮਾਰਚ ਵੀ ਕੱਢਿਆ ਗਿਆ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਗਈ।

Today Now News

RELATED ARTICLES
- Advertisment -

POPULAR POSTS