17.1 C
Chandigarh

TODAY NOW NEWS

Thursday, March 19, 2026
Homeਵਪਾਰਖੇਤੀਬਾੜੀਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ BJP ਨੇਤਾ ਦੇ ਪਾੜੇ...

ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ BJP ਨੇਤਾ ਦੇ ਪਾੜੇ ਕੱਪੜੇ

ਰਾਜਸਥਾਨ ਦੇ ਸ਼੍ਰੀ ਗੰਗਾਨਗਰ ਵਿੱਚ, ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਭਾਜਪਾ ਨੇਤਾ ਕੈਲਾਸ਼ ਮੇਘਵਾਲ ਦੇ ਕੱਪੜੇ ਪਾੜ ਦਿੱਤੇ। ਇਹ ਘਟਨਾ ਉਦੋਂ ਵਾਪਰੀ ਜਦੋਂ ਭਾਜਪਾ ਨੇਤਾ ਮਹਿੰਗਾਈ ਅਤੇ ਸਿੰਚਾਈ ਨੂੰ ਲੈ ਕੇ ਭਾਜਪਾ ਦੇ ਵਿਰੋਧ ਵਿੱਚ ਹਿੱਸਾ ਲੈਣ ਆਏ ਸਨ।
ਕੇਂਦਰ ਸਰਕਾਰ ਨੇ ਪਿਛਲੇ ਸਾਲ ਖੇਤੀਬਾੜੀ ਦੇ ਤਿੰਨ ਨਵੇਂ ਕਾਨੂੰਨ ਲਾਗੂ ਕੀਤੇ ਸਨ, ਜਿਸ ਤੋਂ ਬਾਅਦ ਦੇਸ਼ ਵਿੱਚ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਕਰਨੇ ਸ਼ੁਰੂ ਕਰ ਦਿੱਤੇ ਸੀ। ਸੂਬਿਆਂ ਤੋਂ ਇਲਾਵਾ, ਕਿਸਾਨ ਅੱਠ ਮਹੀਨਿਆਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ ਅਤੇ ਘੱਟੋ ਘੱਟ ਸਮਰਥਨ ਮੁੱਲ ਯਾਨੀ MSP ‘ਤੇ ਕਾਨੂੰਨ ਬਣਾਏ।
ਹਰਿਆਣਾ, ਪੰਜਾਬ, ਰਾਜਸਥਾਨ ਆਦਿ ਸੂਬਿਆਂ ਦੀਆਂ ਕਿਸਾਨ ਜੱਥੇਬੰਦੀਆਂ ਨੇ ਭਾਜਪਾ ਨੇਤਾਵਾਂ ਦਾ ਵਿਰੋਧ ਕਰਨ ਦੀ ਗੱਲ ਕਹੀ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਭਾਜਪਾ ਨੇਤਾ ਮੇਘਵਾਲ ਇੱਕ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਗਏ ਸਨ। ਕੈਲਾਸ਼ ਮੇਘਵਾਲ ਦੇ ਵਿਰੋਧ ਤੋਂ ਤੁਰੰਤ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਕੁੱਝ ਸਮੇਂ ਬਾਅਦ ਭਾਜਪਾ ਨੇਤਾ ਕੈਲਾਸ਼ ਮੇਘਵਾਲ ਨੂੰ ਪੁਲਿਸ ਨੇ ਕਿਸਾਨਾਂ ਦੀ ਭੀੜ ਤੋਂ ਛੁਡਵਾਇਆ।

Today Now News

RELATED ARTICLES
- Advertisment -

POPULAR POSTS