16 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਕਿਸਾਨਾਂ ਵੱਲੋਂ ਕੇਜਰੀਵਾਲ ਦਾ ਜਲੰਧਰ ‘ਚ ਜ਼ਬਰਦਸਤ ਵਿਰੋਧ

ਕਿਸਾਨਾਂ ਵੱਲੋਂ ਕੇਜਰੀਵਾਲ ਦਾ ਜਲੰਧਰ ‘ਚ ਜ਼ਬਰਦਸਤ ਵਿਰੋਧ

ਚੰਡੀਗੜ੍ਹ/ਜਲੰਧਰ :

ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦੋ ਦਿਨ ਦੇ ਪੰਜਾਬ ਦੌਰੇ ‘ਤੇ ਹਨ। ਅੱਜ ਬੁੱਧਵਾਰ ਨੂੰ ਉਨ੍ਹਾਂ ਦੇ ਦੌਰੇ ਦਾ ਦੂਜਾ ਦਿਨ ਹੈ। ਇਸ ਦੌਰਾਨ ਉਨ੍ਹਾਂ ਨੇ ਜਲੰਧਰ ‘ਚ ਵਪਾਰੀਆਂ ਨਾਲ ਮੀਟਿੰਗ ਕਰਨੀ ਸੀ ਪਰ ਇਸ ਤੋਂ ਪਹਿਲਾਂ ਕਿ ਕੇਜਰੀਵਾਲ ਇੱਥੇ ਪਹੁੰਚਦੇ ਕਿਸਾਨਾਂ ਨੇ ਉਨ੍ਹਾਂ ਦੀ ਪੰਜਾਬ ਫੇਰੀ ਦਾ ਵਿਰੋਧ ਕੀਤਾ।

ਦੱਸ ਦਈਏ ਕਿ ਅੱਜ ਜਲੰਧਰ ਹਾਈਵੇ ‘ਤੇ ਸਥਿਤ ਬਾਥ ਕੇਸਲ ਪੈਲੇਸ ਵਿੱਚ ਵਪਾਰੀਆਂ ਨਾਲ ਕੇਜਰੀਵਾਲ ਦਾ ਪ੍ਰੋਗਰਾਮ ਕਰਵਾਇਆ ਗਿਆ ਸੀ। ਇਸ ਪ੍ਰੋਗਰਾਮ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਿਸਾਨਾਂ ਨੇ ਬਿਜਲੀ ਕੱਟ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਪੈਲੇਸ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ।

ਇਸ ਦੌਰਾਨ ‘ਆਪ’ ਆਗੂਆਂ ਨਾਲ ਕਿਸਾਨਾਂ ਦੀ ਤਿੱਖੀ ਬਹਿਸ ਹੋਈ। ਗੁੱਸੇ ਵਿੱਚ ਆਏ ਕਿਸਾਨਾਂ ਨੇ ਕੇਜਰੀਵਾਲ ਦੇ ਪੋਸਟਰ ਪਾੜ ਦਿੱਤੇ। ਕਿਸਾਨਾਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਹੈ।

Today Now News

RELATED ARTICLES
- Advertisment -

POPULAR POSTS