16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕਿਸਾਨਾਂ ਨੇ ਖੇਤੀ ਸੰਦ ਮੋਢਿਆ ਤੇ ਰੱਖ ਕੀਤਾ ਕੇਦਰ ਸਰਕਾਰ ਖਿਲਾਫ਼ ਅਨੋਖੇ...

ਕਿਸਾਨਾਂ ਨੇ ਖੇਤੀ ਸੰਦ ਮੋਢਿਆ ਤੇ ਰੱਖ ਕੀਤਾ ਕੇਦਰ ਸਰਕਾਰ ਖਿਲਾਫ਼ ਅਨੋਖੇ ਢੰਗ ਨਾਲ ਰੋਸ ਪ੍ਰਦਰਸ਼ਨ ।

ਇਸ ਰੋਸ ਮਾਰਚ ਵਿੱਚ ਨੋਜਵਾਨ ਅਤੇ ਕਿਸਾਨ ਭਾਰੀ ਗਿਣਤੀ ਵਿੱਚ ਹਿੱਸਾ ਲਿਆ ।

ਸ੍ਰੀ ਮੁਕਤਸਰ ਸਾਹਿਬ (ਅਨਮੋਲ ਸਿੰਘ ਵੜਿੰਗ) : ਅੱਜ ਸ੍ਰੀ ਮੁਕਤਸਰ ਸਾਹਿਬ ਦੇ ਨਜਦੀਕ ਪੈਂਦੇ ਪਿੰਡ ਹਰੀਕੇ ਕਲਾਂ ਵਿਖੇ ਕਿਸਾਨਾਂ ਵੱਲੋਂ ਅਨੋਖੇ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਖੇਤੀਬਾੜੀ ਵਿੱਚ ਕੰਮ ਕਰਨ ਵਾਲੇ ਸੰਦਾਂ ਨੂੰ ਆਪਣੇ ਮੋਢਿਆਂ ਤੇ ਚੁੱਕ ਪਿੰਡ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਅਤੇ ਪੰਜਾਬਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ । ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਇਸ ਪਿੰਡ ਵਿੱਚ ਕਿਸਾਨ ਆਗੂਆਂ ਨੇ ਪੋਸਟਰ ਲਗਾਏ ਸਨ ਕਿ ਕੋਈ ਵੀ ਸਿਆਸੀ ਆਗੂ ਇਸ ਪਿੰਡ ਵਿੱਚ ਨਾ ਆਵੇ ਜਿਹਨਾਂ ਸਮਾਂ ਖੇਤੀ ਆਰਡੀਨੈਂਸ ਬਿੱਲ ਰੱਦ ਨਹੀ ਹੁੰਦੇ । ਇਸ ਰੋਸ ਮਾਰਚ ਵਿੱਚ ਨੋਜਵਾਨ ਅਤੇ ਕਿਸਾਨ ਭਾਰੀ ਗਿਣਤੀ ਵਿੱਚ ਹਿੱਸਾ ਲਿਆ । ਇਸ ਸਮੇ ਕਿਸਾਨਾਂ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਅਤੇ ਜੰਮ ਕੇ ਕੇਦਰ ਸਰਕਾਰ ਖਿਲਾਫ਼ ਆਪਣੀ ਭੜਾਸ ਕੱਢੀ ।ਇਸ ਸਮੇ ਕਿਸਾਨ ਆਗੂਆਂ ਨੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸ ਬਿੱਲ ਵਿਚ ਕਿਸਾਨ ਦੀ ਆਪਣੀ ਜਮੀਨ ਨੂੰ ਹੀ ਪਰਾਇਆ ਕੀਤਾ ਜਾ ਰਿਹਾ ਹੈ ।ਇਸ ਸਮੇ ਕਿਸਾਨ ਆਗੂਆਂ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਦੁਆਰਾ ਕਿਸਾਨਾਂ ਤੇ ਦੋਸ ਲਾਇਆ ਜਾ ਰਿਹਾ ਹੈ ਕਿ ਇਹ ਕਿਸਾਨ ਨਹੀ ਬਲਕਿ ਕਾਂਗਰਸ, ਆਪ ,ਅਤੇ ਅਕਾਲੀ ਦਲ ਦੇ ਵਰਕਰਾਂ ਵੱਲੋਂ ਕਿਸਾਨਾ ਨੂੰ ਭੜਕਾਇਆ ਜਾ ਰਿਹਾ ਹੈ ।ਇਸ ਸਮੇ ਕਿਸਾਨਾਂ ਨੇ ਦੱਸਿਆ ਕਿ ਜਿਸ ਦਿਨ ਵਿਜੇ ਸਾਪਲਾ ਦਾ ਵਿਰੋਧ ਕੀਤਾ ਗਿਆ ਸੀ । ਉਸ ਦਿਨ ਸਾਰੇ ਨਿਰੋਲ ਕਿਸਾਨ ਸਨ । ਇਸ ਸਮੇ ਉਨ੍ਹਾਂ ਕਿਸਾਨ ਦੇ ਪੁੱਤ ਹਨ ਅਤੇ ਕਿਸਾਨ ਬਣਕੇ ਹੀ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾ ਰਿਹਾ ਹੈ ।

Today Now News

RELATED ARTICLES
- Advertisment -

POPULAR POSTS