17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰ"ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ...

“ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ” ਸ੍ਰ. ਕੇਵਲ ਸਿੰਘ ਢਿੱਲੋਂ

ਇਸ ਮੌਕੇ ਉਹਨਾਂ ਵੱਲੋਂ ਸੰਬੰਧਤ ਅਧਿਕਾਰੀਆਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਨਹੀ ਆਉਣ ਦਿੱਤੀ ਜਾਵੇਗੀ ।

ਬਰਨਾਲਾ (ਕਰਨਪਰੀਤ ਧੰਦਰਾਲ) : ਹਲਕਾ ਬਰਨਾਲਾ ਤੋ ਵਿਕਾਸ ਪੁਰਸ਼ ਦੇ ਨਾਮ ਨਾਲ ਜਾਣੂ ਨੇ ਜੋ ਕਿਹਾ ਉਹ ਕਰਕੇ ਵਿਖਾਉਂਣ ਵਾਲੇ ਹਲਕਾ ਬਰਨਾਲਾ ਦੇ ਇੰਚਾਰਜ ਸ੍ਰ. ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਕਮ ਮੀਤ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਫੂਲਕਾ ਵੱਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਸਾਂਭ ਸੰਭਾਲ ਕਿਸਾਨਾਂ ਦੇ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਝੋਨੇ ਦੀ ਬੋਲੀ ਸ਼ੁਰੂ ਕਰਵਾਈ ਗਈ । ਇਸ ਮੌਕੇ ਸ੍ਰ. ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਝੋਨੇ ਦੀ ਫਸਲ ਮੰਡੀਆਂ ਵਿੱਚ ਆਉਣੀ ਸ਼ੁਰੂ ਹੋ ਗਈ ਹੈ। ਜਿਸ ਤਹਿਤ ਮੰਡੀਆਂ ਵਿੱਚ ਬਾਰਦਾਨੇ ਦੀ, ਮੰਡੀਆਂ ਵਿੱਚ ਸਾਫ ਸਫਾਈ ਦਾ, ਸੈਨੀਟਾਈਜਰ ਦਾ, ਪੀਣ ਵਾਲੇ ਪਾਣੀ ਦਾ, ਬਾਥਰੂਮਾਂ, ਲਾਈਟਾਂ ਦਾ ਜਾਇਜ਼ਾ ਲਿਆ ਗਿਆ । ਇਸ ਮੋਕੇ ਸ੍ਰ. ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਤੇ ਮੰਡੀਆਂ ਵਿੱਚੋਂ ਦਾਣਾ ਦਾਣਾ ਫਸਲ ਦਾ ਚੁੱਕਿਆ ਜਾਵੇਗਾ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ । ਇਸ ਮੌਕੇ ਉਹਨਾਂ ਵੱਲੋਂ ਸੰਬੰਧਤ ਅਧਿਕਾਰੀਆਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਨਹੀ ਆਉਣ ਦਿੱਤੀ ਜਾਵੇਗੀ । ਇਸ ਮੋਕੇ ਮਾਰਕੀਟ ਕਮੇਟੀ ਬਰਨਾਲਾ ਦੇ ਡੀ.ਐਮ.ਈ.ੳ. ਯਸਪਾਲ ਸਿੰਘ, ਅਸੋਕ ਕੁਮਾਰ ਮਿੱਤਲ ਚੇਅਰਮੈਨ ਮਾਰਕੀਟ ਕਮੇਟੀ ਬਰਨਾਲਾ, ਮੱਖਣ ਸ਼ਰਮਾਂ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਰਨਾਲਾ, ਸੁਖਜੀਤ ਕੋਰ ਸੁੱਖੀ ਪ੍ਰਧਾਨ ਮਹਿਲਾਂ ਵਿੰਗ, ਅਜੈ ਮਿੱਤਲ ਪ੍ਰਧਾਨ ਰਾਈਸ ਮਿਲ ਐਸੋਸੀਏਸ਼ਨ, ਸੈਕਟਰੀ ਦੀਪ ਸੰਘੇਡ਼ਾ, ਹੈਪੀ ਢਿੱਲੋਂ ,ਰਾਜੀਵ ਲੂਬੀ, ਕ੍ਰਿਸ਼ਨ ਕੁਮਾਰ, ਕੁਲਦੀਪ ਧਰਮਾਂ, ਮਹੇਸ਼ ਕੁਮਾਰ ਲੋਟਾ, ਇਕਬਾਲ ਸਰਾਂ, ਸੰਜੀਵ ਮਿੱਤਲ, ਡਿੰਪਲ ਉੱਪਲੀ, ਕੁਲਦੀਪ ਸਿੰਘ ਧਾਲੀਵਾਲ ਜ਼ਿਲਾ  ਪਰੀਸਦ ਮੈਬਰ, ਵਰਿੰਦਰਜੀਤ ਸਿੰਘ ਬਰਾਡ਼, ਹਰਦੀਪ ਸੋਢੀ ਪ੍ਰਧਾਨ ਯੂਥ ਕਾਂਗਰਸ, ਗੁਰਜਿੰਦਰ ਸਿੰਘ ਪੱਪੀ ਪ੍ਰਧਾਨ ਟਰੱਕ ਯੂਨੀਅਨ , ਡਾ: ਕਮਲਜੀਤ ਸਿੰਘ, ਸੰਜੇ ਉੱਪਲ, ਸਤੀਸ਼ ਜੱਜ, ਰਾਮ ਪਾਲ ਗੋਇਲ, ਵਿਜੈ ਗੋਇਲ, ਹੀਰਾ ਲਾਲ, ਚੇਤਨ ਮਿੱਤਲ, ਸੁਭਮ ਮਿੱਤਲ, ਨਰਿੰਦਰ ਸ਼ਰਮਾਂ, ਜਸਮੇਲ ਸਿੰਘ ਡੇਅਰੀ ਵਾਲਾ, ਜੱਗਾ ਮਾਨ, ਤਰਲੋਚਨ ਦਾਸ, ਧੰਨਾ ਸਿੰਘ ਗਰੇਵਾਲ, ਲੱਕੀ ਕੰਡਾ, ਵਿੱਕੀ ਵਾਲਮੀਕਿ, ਰਜਿੰਦਰ ਕੋਰ,  ਆਦਿ ਹਾਜਰ ਸਨ।

Today Now News

RELATED ARTICLES
- Advertisment -

POPULAR POSTS