17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮੌਜੂਦਾ ਸੀਜ਼ਨ ਵਿੱਚ ਕਿਸਾਨਾਂ ਨੂੰ ਝੋਨੇ ਸਬੰਧੀ ਮੰਡੀਆਂ 'ਚ ਕੋਈ ਸਮੱਸਿਆ ਪੇਸ਼...

ਮੌਜੂਦਾ ਸੀਜ਼ਨ ਵਿੱਚ ਕਿਸਾਨਾਂ ਨੂੰ ਝੋਨੇ ਸਬੰਧੀ ਮੰਡੀਆਂ ‘ਚ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ।
ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਕਿਸਾਨਾਂ, ਪੰਚਾਂ ਤੇ ਸਰਪੰਚਾਂ ਨਾਲ ਅਹਿਮ ਮੀਟਿੰਗ ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) :ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਅੱਜ ਜ਼ਿਲ੍ਹੇ ਦੀਆਂ ਵੱਖ ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ, ਪੰਚਾਂ ਤੇ ਸਰਪੰਚਾਂ ਨਾਲ ਝੋਨੇ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨ ਭਾਈਚਾਰੇ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸਿਰਫ਼ ਸੁੱਕਾ ਝੋਨਾ ਹੀ ਕੱਟ ਕੇ ਮੰਡੀਆਂ ਵਿੱਚ ਵੇਚਣ ਲਈ ਲਿਆਂਦਾ ਜਾਵੇ ਤਾਂ ਜੋ ਨਾਲੋ ਨਾਲ ਬੋਲੀ ਕਰਵਾ ਕੇ ਸਰਕਾਰੀ ਏਜੰਸੀਆਂ ਦੁਆਰਾ ਖਰੀਦ ਕੀਤੀ ਜਾ ਸਕੇ। ਸ਼੍ਰੀ ਮਹਿੰਦਰ ਪਾਲ ਨੇ ਝੋਨਾ ਲਿਆਉਣ ਲਈ ਸਰਕਾਰ ਵੱਲੋਂ ਜਾਰੀ ਪਾਸ ਸਿਸਟਮ ਬਾਰੇ ਵੀ ਕਿਸਾਨਾਂ ਨੂੰ ਜਾਣੂ ਕਰਵਾਇਆ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਬਾਰੇ ਕਿਹਾ। ਉਨ੍ਹਾਂ ਕਿਹਾ ਕਿ ਕਿਉਂ ਜੋ ਕੋਵਿਡ ਮਹਾਂਮਾਰੀ ਇੱਕ ਲਾਗ ਦੀ ਬਿਮਾਰੀ ਹੈ ਇਸ ਲਈ ਸਮੂਹ ਸੀਜ਼ਨ ਦੌਰਾਨ ਇਸ ਤੋਂ ਬਚਾਅ ਲਈ ਸਿਹਤ ਸਲਾਹਾਂ ਦੀ ਪਾਲਣਾ ਕੀਤੀ ਜਾਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨਾਲ ਪੂਰਾ ਤਾਲਮੇਲ ਰੱਖਿਆ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਜਾਂ ਜਿਮੀਂਦਾਰ ਦਾ ਕੀਮਤੀ ਸਮਾਂ ਮੰਡੀਆਂ ਵਿੱਚ ਨਸ਼ਟ ਨਾ ਹੋ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਦੇ ਸਹਿਯੋਗ ਨਾਲ ਸਾਰਥਕ ਮੁਹਿੰਮ ਚਲਾਈ ਗਈ ਹੈ ਜਿਸ ਵਿੱਚ ਕਿਸਾਨ ਜਥੇਬੰਦੀਆਂ ਤੋਂ ਵੀ ਪੂਰਨ ਸਹਿਯੋਗ ਦੀ ਆਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਤੋਂ ਪੂਰੀ ਤਰ੍ਹਾਂ ਗੁਰੇਜ਼ ਕੀਤਾ ਜਾਵੇ ਕਿਉਂਕਿ ਜ਼ਹਿਰੀਲੇ ਧੂੰਏ ਨਾਲ ਮਨੁੱਖੀ ਸਿਹਤ ‘ਤੇ ਲਗਾਤਾਰ ਖ਼ਤਰਾ ਮੰਡਰਾਉਂਦਾ ਹੈ ਅਤੇ ਇਸ ਨਾਲ ਸਮੁੱਚੇ ਪਸ਼ੂ ਪੰਛੀ ਜਗਤ ਤੇ ਧਰਤੀ ਦੀ ਉਪਜਾਊ ਸ਼ਕਤੀ ‘ਤੇ ਵੀ ਬੇਹੱਦ ਮਾੜਾ ਪ੍ਰਭਾਵ ਪੈਂਦਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਤੇ ਪੰਚਾਂ ਸਰਪੰਚਾਂ ਨੂੰ ਸਰਕਾਰ ਦੁਆਰਾ ਵੱਖ ਵੱਖ ਸੰਦਾਂ ‘ਤੇ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਯੋਜਨਾਵਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਇਸ ਦੌਰਾਨ ਪਰਾਲੀ ਨੂੰ ਸਾੜਨ ਤੋਂ ਰੋਕਣ ਸਬੰਧੀ ਕਿਸਾਨਾਂ ਦੇ ਨੁਮਾਇੰਦਿਆਂ ਦੇ ਸੁਝਾਅ ਵੀ ਪ੍ਰਾਪਤ ਕੀਤੇ ਗਏ ਅਤੇ ਸਰਕਾਰ ਨੂੰ ਇਸ ਬਾਰੇ ਜਾਣੂ ਕਰਵਾਉਣ ਦਾ ਵਿਸ਼ਵਾਸ ਦਿਵਾਇਆ ਗਿਆ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ ਡਾ. ਸ਼ਿਖਾ ਭਗਤ, ਸਹਾਇਕ ਕਮਿਸ਼ਨਰ ਸਰਬਜੀਤ ਕੌਰ, ਐਸ.ਪੀ ਸਤਨਾਮ ਸਿੰਘ, ਡੀ.ਐਸ.ਪੀ ਹਰਜਿੰਦਰ ਗਿੱਲ, ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ, ਐਸ.ਡੀ.ਐਮ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸ਼੍ਰੀ ਰਵੀ ਪਾਲ ਸਮੇਤ ਹੋਰ ਅਧਿਕਾਰੀ ਵੀ ਹਾਜਰ ਸਨ ।

Today Now News

RELATED ARTICLES
- Advertisment -

POPULAR POSTS