ਚੰਡੀਗੜ੍ਹ 2 Sept ਕਿਸਾਨਾਂ ਦੇ ਵੱਲੋਂ ਲਗਾਤਾਰ ਸਮੂਹ ਸਿਆਸੀ ਪਾਰਟੀਆਂ ਦੇ ਆਗੂਆਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦਾ ਘੇਰਾਓ ਜਾਰੀ ਹੈ। ਕਿਸਾਨਾਂ ਤੇ ਪਰਚੇ ਦਰਜ ਵੀ ਪੁਲਿਸ ਵੱਲੋਂ ਕੀਤੇ ਜਾ ਰਹੇ ਹਨ। ਅੱਜ ਮੋਗਾ ਵਿਖੇ ਕਿਸਾਨਾਂ ਵੱਲੋਂ ਜੰਮ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਵਿਰੋਧ ਕੀਤਾ ਗਿਆ।

ਸੁਖਬੀਰ ਨੂੰ ਕਾਲੀਆਂ ਝੰਡੀਆਂ ਵਿਖਾਉਣ ਉਪਰੰਤ ਪੁਲਿਸ ਦੇ ਨਾਲ ਕਿਸਾਨਾਂ ਦੀ ਝੜਪ ਹੋ ਗਈ ਅਤੇ ਇਸੇ ਦੌਰਾਨ ਪੰਜਾਬ ਦੀ ਗੁੰਡੀ ਪੁਲਿਸ ਨੇ ਕਿਸਾਨਾਂ ਤੇ ਬੇਤਹਾਸ਼ਾ ਲਾਠੀਚਾਰਜ ਕੀਤਾ ਗਿਆ। ਇਸੇ ਦੌਰਾਨ ਹੀ ਕਈ ਕਿਸਾਨਾਂ ਨੂੰ ਪੁਲਿਸ ਦੇ ਵੱਲੋਂ ਹਿਰਾਸਤ ਵਿੱਚ ਵੀ ਲਿਆ ਗਿਆ। ਪਰ ਕਿਸਾਨਾਂ ਤੇ ਹੋਏ ਲਾਠੀਚਾਰਜ ਦੇ ਬਾਰੇ ਵਿੱਚ ਕਿਸੇ ਵੀ ਕਾਂਗਰਸੀ ਲੀਡਰ ਜਾਂ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿੰਦਾ ਨਹੀਂ ਕੀਤੀ ਅਤੇ ਨਾ ਹੀ ਕਿਸਾਨਾਂ ਦੇ ਹੱਕ ਵਿੱਚ ਖੜਨ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਪੁਲਿਸ ਦੇ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਕਰੀਬ 200 ਕਿਸਾਨਾਂ ਦੇ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਕਈ ਕਿਸਾਨਾਂ ਨੂੰ ਜੇਲ੍ਹ ਦੇ ਅੰਦਰ ਵੀ ਬੰਦ ਕੀਤਾ ਜਾ ਚੁੱਕਿਆ ਹੈ।
ਪਰ ਕਿਸਾਨਾਂ ਤੇ ਹੋਏ ਲਾਠੀਚਾਰਜ ਦੇ ਬਾਰੇ ਵਿੱਚ ਕਿਸੇ ਵੀ ਕਾਂਗਰਸੀ ਲੀਡਰ ਜਾਂ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿੰਦਾ ਨਹੀਂ ਕੀਤੀ ਅਤੇ ਨਾ ਹੀ ਕਿਸਾਨਾਂ ਦੇ ਹੱਕ ਵਿੱਚ ਖੜਨ ਦਾ ਐਲਾਨ ਕੀਤਾ ਹੈ।
ਦੂਜੇ ਪਾਸੇ ਪੁਲਿਸ ਦੇ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਕਰੀਬ 200 ਕਿਸਾਨਾਂ ਦੇ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਕਈ ਕਿਸਾਨਾਂ ਨੂੰ ਜੇਲ੍ਹ ਦੇ ਅੰਦਰ ਵੀ ਬੰਦ ਕੀਤਾ ਜਾ ਚੁੱਕਿਆ ਹੈ।
ਪੰਜਾਬ ਦੇ ਅੰਦਰ ਹੀ ਕਿਸਾਨਾਂ ਤੇ ਮੁਕੱਦਮੇ ਦਰਜ ਹੋਣਾ ਅਤੇ ਲਾਠੀਚਾਰਜ ਹੋਣਾ, ਸਾਬਤ ਕਰਦਾ ਹੈ ਕਿ ਪੰਜਾਬ ਕਾਂਗਰਸ ਵੀ ਭਾਜਪਾ-ਅਕਾਲੀ ਦਲ ਦੇ ਨਾਲ ਮਿਲ ਕੇ ਖੇਤੀ ਕਾਨੂੰਨ ਲਾਗੂ ਕਰਵਾ ਕੇ ਕਿਸਾਨਾਂ ਨੂੰ ਉਜਾੜਨਾ ਚਾਹੁੰਦੀ ਹੈ।






