16.8 C
Chandigarh

TODAY NOW NEWS

Friday, March 20, 2026
HomeBREAKING NEWSਫਾਇਰ ਬ੍ਰਿਗੇਡ ਇੰਪਲਾਈਜ ਯੂਨੀਅਨ ਵੱਲੋਂ ਨੌਕਰੀ ਤੋਂ ਕੱਢੇ ਗਏ ਕਰਮਚਾਰੀਆਂ ਨੂੰ ਬਹਾਲ...

ਫਾਇਰ ਬ੍ਰਿਗੇਡ ਇੰਪਲਾਈਜ ਯੂਨੀਅਨ ਵੱਲੋਂ ਨੌਕਰੀ ਤੋਂ ਕੱਢੇ ਗਏ ਕਰਮਚਾਰੀਆਂ ਨੂੰ ਬਹਾਲ ਕਰਵਾਉਣ ਲਈ 12ਵੇਂ ਦਿਨ ਵੀ ਧਰਨਾ ਜਾਰੀ

ਮਾਨਸਾ 04 ਫਰਵਰੀ ( ਗੁਰਜੰਟ ਸਿੰਘ ਬਾਜੇਵਾਲੀਆ) ਫਾਇਰ ਬ੍ਰਿਗੇਡ ਦੇ ਵਿਭਾਗ ਵਿੱਚੋਂ ਫਾਰਗ ਕੀਤੇ ਮੁਲਾਜਮਾਂ ਨੇ ਅੱਜ 12ਵੇਂ ਦਿਨ ਵੀ ਨਗਰ ਕੌਂਸਲ ਦੇ ਦਫਤਰ ਅੱਗੇ ਧਰਨਾ ਜਾਰੀ ਰੱਖਿਆ। ਮੁਲਾਜਮ ਆਗੂ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਪੰਜਾਬ 101 ਫਾਇਰ ਬ੍ਰਿਗੇਡ ਇੰਪਲਾਈਜ ਯੂਨੀਅਨ ਵੱਲੋਂ ਨੌਕਰੀ ਤੋਂ ਕੱਢੇ ਗਏ ਕਰਮਚਾਰੀਆਂ ਨੂੰ ਬਹਾਲ ਕਰਵਾਉਣ ਲਈ 12ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਪਰ ਹੁਣ ਤੱਕ ਨਗਰ ਕੌਂਸਲ ਦੇ ਅਫਸਰ ਤੇ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਸਾਰ ਨਹੀਂ ਲਈ ਗਈ। ਜਿਸ ਕਾਰਨ ਕਰਮਚਾਰੀਆਂ ਵਿੱਚ ਰੋਸ ਵਧਣ ਕਾਰਨ ਉਹਨਾਂ ਨੇ ਆਪਣੇ ਪਰਿਵਾਰਾਂ ਸਮੇਤ ਸੰਘਰਸ਼ ਨੂੰ ਹੋਰ ਤਿੱਖਾ ਕਰ ਦਿੱਤਾ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਯੂਨੀਅਨ ਨੂੰ ਵਿਸ਼ਵਾਸ਼ ਦਿਵਾਇਆ ਕਿ ਜਦੋਂ ਤੱਕ ਕੱਢੇ ਹੋਏ ਮੁਲਾਜਮਾਂ ਨੂੰ ਬਹਾਲ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਗਰਾਹਾਂ ਜਥੇਬੰਦੀ ਵੱਲੋਂ ਪੂਰੀ ਹਮਾਇਤ ਕੀਤੀ ਜਾਵੇਗੀ ਅਤੇ ਠੇਕਾ ਮੁਲਾਜਮ ਸੰਘਰਸ਼ ਨੂੰ ਮੋਰਚਾ ਦੇ ਆਗੂ ਗੁਰਵਿੰਦਰ ਸਿੰਘ ਵੱਲੋਂ ਵੀ ਹਮਾਇਤ ਦਾ ਐਲਾਨ ਕੀਤਾ ਗਿਆ। ਮੁਲਾਜਮਾਂ ਨੇ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਇਹ ਧਰਨਾ ਦਿਨ-ਰਾਤ ਦਾ ਕਰ ਦਿੱਤਾ ਜਾਵੇਗਾ। ਇਸ ਮੌਕੇ ਫਾਇਰ ਬ੍ਰਿਗੇਡ ਦੇ ਆਗੂ ਬਲਰਾਜ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਕਰਨ ਕੁਮਾਰ ਅਤੇ ਉਗਰਾਹਾਂ ਜਥੇਬੰਦੀ ਦੇ ਜਗਸੀਰ ਸਿੰਘ ਜਵਾਹਰਕੇ, ਠੇਕਾ ਸੰਘਰਸ਼ ਮੋਰਚੇ ਦੇ ਆਗੂ ਗੁਰਵਿੰਦਰ ਸਿੰਘ ਆਦਿ ਹਾਜਰ ਸਨ।

Today Now News

RELATED ARTICLES
- Advertisment -

POPULAR POSTS