ਖੇਤੀ ਆਰਡੀਨੈਂਸ ਬਿੱਲ ਰੱਦ ਕਰਵਾਉਣ ਲਈ 26 ਅਤੇ 27 ਨਵੰਬਰ ਨੂੰ ਦਿੱਲੀ ਵਿਖੇ ਵੱਡਾ ਸੰਘਰਸ਼

ਸ਼੍ਰੀ ਮੁਕਤਸਰ ਸਾਹਿਬ (ਅਨਮੋਲ ਸਿੰਘ ਵੜਿੰਗ):-ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਿਸਾਨ ਆਰਡੀਨੈਂਸ ਬਿੱਲ ਨੂੰ ਰੱਦ ਕਰਵਾਉਣ ਲਈ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਕਿਸਾਨ ਪੱਖੇ ਮੋਰਚਿਆਂ ਉੱਤੇ ਡਟੇ ਹੋਏ ਹਨ ਅਤੇ ਹੁਣ ਕਿਸਾਨਾ ਵੱਲੋਂ ਖੇਤੀ ਆਰਡੀਨੈਂਸ ਬਿੱਲ ਰੱਦ ਕਰਵਾਉਣ ਲਈ 26 ਅਤੇ 27 ਨਵੰਬਰ ਨੂੰ ਦਿੱਲੀ ਵਿਖੇ ਵੱਡਾ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵੱਖ ਵੱਖ ਪਿੰਡਾਂ ਵਿੱਚ ਕਿਸਾਨਾ ਨੂੰ ਦਿੱਲੀ ਜਾਣ ਲਈ ਪਿੰਡਾਂ ਦੇ ਵਿੱਚ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸਦੇ ਚੱਲਦੇ ਅੱਜ ਹਲਕਾ ਗਿੱਦੜਬਾਹਾ ਦੇ ਪਿੰਡ ਦੋਦਾ ਵਿਖੇ ਵੀ ਮਾਰਚ ਕੱਢਿਆ ਗਿਆ। ਜਿਸ ਵਿੱਚ ਭਾਰੀ ਗਿਣਤੀ ਵਿਚ ਕਿਸਾਨਾਂ ਨੇ ਸਮੂਲੀਅਤ ਕੀਤੀ ।ਇਸ ਸਮੇ ਕਿਸਾਨ ਆਗੂਆਂ ਨੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸ ਖਿਲਾਫ ਦਿੱਲੀ ਵਿਖੇ ਵੱਡਾ ਸੰਘਰਸ਼ ਕੱਢਿਆ ਜਾ ਰਿਹਾ ਹੈ ਅਤੇ ਇਹ ਕਿਸਾਨਾਂ ਦਾ ਸੰਘਰਸ਼ ਕੇਂਦਰ ਸਰਕਾਰ ਦੀਆ ਜੜਾ ਹਲਾ ਦੇਵੇਗਾ। ਕਿਸਾਨਾਂ ਦੇ ਇਸ ਸੰਘਰਸ਼ ਵਿਚ ਨੌਜਵਾਨ ਮੁੰਡੇ ਕੁੜੀਆਂ ਬਜ਼ੁਰਗ ਬੀਬੀਆ ਭੈਣਾਂ ਅਤੇ ਬੱਚੇ ਵੀ ਸਾਮਲ ਹੋਣਗੇ ।ਕਿਸਾਨ ਆਗੂਆਂ ਨੇ ਚੇਤਾਵਨੀ ਦਿੰਦੇ ਕਿਹਾ ਕਿ ਜੇਕਰ ਕਿਸਾਨਾਂ ਦੇ ਇਹ ਮੌਤ ਦੇ ਵਾਰੰਟ ਨੂੰ ਵਾਪਿਸ ਨਾ ਲਿਆ ਤਾਂ ਸੰਘਰਸ਼ ਹੋਰ ਵੀ ਲੰਬਾ ਚੱਲੇਗਾ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਭਾਵੇ 6 ਮਹੀਨੇ ਤੱਕ ਲੱਗ ਜਾਣ ਪਰ ਇਹ ਖੇਤੀ ਆਰਡੀਨੈਂਸ ਬਿੱਲ ਰੱਦ ਕਰਵਾਏ ਬਿਨਾਂ ਵਾਪਿਸ ਨਹੀਂ ਆਉਣਗੇ ।





