ਅਬੋਹਰ, 4 ਫਰਵਰੀ – ਸ਼੍ਰੋਮਣੀ ਅਕਾਲੀ ਦਲ ਦੇ ਬੱਲੂਆਣਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਤੇ ਮੁੱਖ ਸੰਸਦੀ ਸਕੱਤਰ ਰਹੇ ਗੁਰਤੇਜ ਸਿੰਘ ਘੁੜਿਆਣਾ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਘਰ ਵਾਪਸੀ ਕੀਤੀ | ਉਹ ਬੀਤੇ ਦਿਨੀਂ ਭਾਜਪਾ ਵਿਚ ਸ਼ਾਮਿਲ ਹੋਏ ਸਨ ਪਰ ਟਿਕਟ ਨਾ ਮਿਲਣ ਕਾਰਨ ਉਹ ਘਰ ਵਿਚ ਬੈਠੇ ਹੋਏ ਸਨ। ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਆ ਕੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਸ਼ਾਮਿਲ ਕੀਤਾ |







