16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਵਿਦਿਅਕ ਸੰਸਥਾ ਆਈ.ਐੱਸ.ਐੱਫ ਕਾਲਜ ਆਫ਼ ਫਾਰਮੇਸੀ ਵਿੱਚ ਸਾਬਕਾ ਡੀ.ਜੀ.ਪੀ. ਪਰਮਦੀਪ ਸਿੰਘ ਗਿੱਲ...

ਵਿਦਿਅਕ ਸੰਸਥਾ ਆਈ.ਐੱਸ.ਐੱਫ ਕਾਲਜ ਆਫ਼ ਫਾਰਮੇਸੀ ਵਿੱਚ ਸਾਬਕਾ ਡੀ.ਜੀ.ਪੀ. ਪਰਮਦੀਪ ਸਿੰਘ ਗਿੱਲ ਦਾ ਵਿਸ਼ੇਸ਼ ਸਨਮਾਨ ਕੀਤਾ।

ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਸਨਮਾਨ ਕੀਤਾ।

ਮੋਗਾ (ਹਰਪਾਲ ਸਹਾਰਨ): ਪੰਜਾਬ ਦੇ ਸਾਬਕਾ ਡੀਜੀਪੀ ਪਰਮਦੀਪ ਸਿੰਘ ਗਿੱਲ ਨੇ ਸ਼ੌਰਿਆ ਚੱਕਰ ਵੱਲੋਂ ਸਨਮਾਨਿਤ ਕਾਮਰੇਡ ਬਲਵਿੰਦਰ ਸਿੰਘ ਦੀ ਗੋਲੀਬਾਰੀ ਦੀ ਘਟਨਾ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਭਿੱਖੀਵਿੰਡ ਵਿਖੇ ਕਾਮਰੇਡ ਬਲਵਿੰਦਰ ਸਿੰਘ ਦੀ ਰਿਹਾਇਸ਼ ‘ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।ਇਸ ਤੋਂ ਪਹਿਲਾਂ ਮੋਗਾ ਦੀ ਪ੍ਰਮੁੱਖ ਵਿਦਿਅਕ ਸੰਸਥਾ ਆਈ.ਐੱਸ.ਐੱਫ ਕਾਲਜ ਆਫ਼ ਫਾਰਮੇਸੀ ਵਿਖੇ ਸਾਬਕਾ ਡੀਜੀਪੀ ਵਿਸ਼ੇਸ਼ ਤੌਰ ‘ਤੇ ਹੁੰਚੇ. ਪਰਮਦੀਪ ਸਿੰਘ ਗਿੱਲ ਨੂੰ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਡੀ.ਜੀ.ਪੀ. ਸੋਹਰਾਜ ਸਿੰਘ ਗਿੱਲ ਦੇ ਪੁੱਤਰ, ਸਾਬਕਾ ਕੌਂਸਲਰ ਕ੍ਰਿਸ਼ਨਾ ਸੂਦ, ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਦੇ ਚੇਅਰਮੈਨ ਪ੍ਰਵੀਨ ਗਰਗ, ਸੰਜੀਤ ਸਿੰਘ ਸੰਨੀ ਗਿੱਲ, ਐਨਆਰਆਈ ਸਭਾ ਦੇ ਪ੍ਰਧਾਨ ਰਾਏ ਸਿੰਘ ਗਿੱਲ ਹਾਜ਼ਰ ਸਨ।ਇਸ ਮੌਕੇ ਸਾਬਕਾ ਡੀ.ਜੀ.ਪੀ. ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਦੀਪ ਸਿੰਘ ਗਿੱਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਪੰਜਾਬ ਦੇ ਵਿਗੜ ਰਹੇ ਹਾਲਾਤਾਂ ਵੱਲ ਧਿਆਨ ਦੇਣ ਅਤੇ ਅਜਿਹੀਆਂ ਘਿਨਾਉਣੀਆਂ ਹਰਕਤਾਂ ਕਰਨ ਵਾਲਿਆਂ ਤੇ ਤੁਰੰਤ ਨਕੇਲ ਕੱਸਣ ਤਾਂ ਜੋ ਕੋਈ ਵੀ ਅਜਿਹੀ ਘਟਨਾ ਨੂੰ ਅੰਜਾਮ ਦੇਣ ਤੋਂ ਝਿਜਕਦਾ ਰਹੇ। ਉਨ੍ਹਾਂ ਦੱਸਿਆ ਕਿ ਮੋਗਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ,ਐਸ.ਐਸ.ਪੀ. ਮੋਗਾ ਹਰਮਨਵੀਰ ਸਿੰਘ ਗਿੱਲ ਵੱਲੋਂ ਕੋਵਿਡ -19 ਮਹਾਮਾਰੀ ਦੌਰਾਨ ਨਿਭਾਈਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ।

ਓਹਨਾ ਨੇ ਡੀ.ਸੀ. ਅਤੇ ਐਸਐਸਪੀ ਨੂੰ ਯਾਦਗਾਰੀ ਚਿੰਨ੍ਹ ਦਿੱਤਾ ਅਤੇ ਕੋਵਿਡ -19 ਦੌਰਾਨ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ। ਇਸ ਮੌਕੇ ਡੀ.ਜੀ.ਪੀ. ਗਿੱਲ ਨੇ ਕੁਝ ਮਹੀਨੇ ਪਹਿਲਾਂ ਮੋਗਾ ਵਿੱਚ ਲਹਿਰਾਏ ਖਾਲਿਸਤਾਨ ਦੇ ਝੰਡੇ ਦੀ ਘਟਨਾ ਦੀ ਵੀ ਨਿਖੇਦੀ ਕੀਤੀ । ਉਨ੍ਹਾਂ ਕਿਹਾ ਕਿ ਮੋਗਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੇ ਵੀ ਇਸ ਮਾਮਲੇ ‘ਤੇ ਤੁਰੰਤ ਕਾਰਵਾਈ ਕੀਤੀ ਅਤੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਕੀਤਾ। ਜਿਸ ਦੀ ਪ੍ਰਸ਼ੰਸਾ ਕੀਤੀ ਜਾਂਦੀ ਹੈ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੁਪਰਡੈਂਟ ਹਰਮਨਵੀਰ ਸਿੰਘ ਗਿੱਲ ਨੇ ਜ਼ਿਲ੍ਹੇ ਵਿੱਚ ਹੋਈ ਲੁੱਟ, ਗੈਂਗਸਟਰ ਅਤੇ ਹੋਰਨਾਂ ਵਾਰਦਾਤਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਸ਼ਲਾਘਾ ਕੀਤੀ।

Today Now News

RELATED ARTICLES
- Advertisment -

POPULAR POSTS