
ਚੰਡੀਗੜ੍ਹ ( 2 ਅਗਸਤ )ਪੰਜਾਬ ਪੁਲਿਸ ਨੇ ਇਕ ਵਾਰ ਫਿਰ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਰਿਹਾਇਸ਼ ’ਤੇ ਛਾਪਾ ਮਾਰਿਆ ਹੈ। ਹਾਲਾਂਕਿ ਅਜੇ ਤਕ ਇਹ ਪਤਾ ਨਹੀਂ ਲੱਗ ਸਕਿਆ ਕਿ ਪੁਲਿਸ ਨੇ ਕਿਸ ਮਾਮਲੇ ’ਚ ਸਾਬਕਾ ਡੀਜੀਪੀ ਦੇ ਸੈਕਟਰ 20 ਸਥਿਤ ਰਿਹਾਇਸ਼ ’ਤੇ ਛਾਪਾ ਮਾਰਿਆ ਹੈ। ਉਨ੍ਹਾਂ ’ਤੇ ਸਾਬਕਾ ਆਈਏਐੱਸ ਬਲਵਿੰਦਰ ਸਿੰਘ ਮੁਲਤਾਨੀ ਅਤੇ ਕੋਟਕਪੂਰਾ ਗੋਲ਼ੀਕਾਂਡ ਦੇ ਮਾਮਲੇ ਚੱਲ ਰਹੇ ਹਨ। ਹਾਲਾਂਕਿ ਉਨ੍ਹਾਂ ਨੂੰ ਹਾਈ ਕੋਰਟ ਤੋਂ 23 ਅਗਸਤ ਤਕ ਅੰਤਰਿਮ ਜ਼ਮਾਨਤ ਮਿਲੀ ਹੋਈ ਹੈ।




