16.8 C
Chandigarh

TODAY NOW NEWS

Friday, March 20, 2026
HomePOLITICSਸਾਬਕਾ ਵਿਧਾਇਕ ਜਰਨੈਲ ਸਿੰਘ ਆਮ ਆਦਮੀ ਪਾਰਟੀ 'ਚੋਂ ਮੁਅੱਤਲ

ਸਾਬਕਾ ਵਿਧਾਇਕ ਜਰਨੈਲ ਸਿੰਘ ਆਮ ਆਦਮੀ ਪਾਰਟੀ ‘ਚੋਂ ਮੁਅੱਤਲ

ਅਪਮਾਨਜਨਕ ਪੋਸਟ ਪਾਉਣ ਪਿੱਛੋਂ ਲਿਆ ‘ਆਪ’ ਨੇ ਫੈਸਲਾ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਰਾਜੌਰੀ ਗਾਰਡਨ ਤੋਂ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਜਰਨੈਲ ਸਿੰਘ ਨੇ ਮੰਗਲਵਾਰ 11 ਅਗਸਤ ਨੂੰ ਆਪਣੇ ਫੇਸਬੁੱਕ ਪੋਸਟ ‘ਚ ਹਿੰਦੂ ਦੇਵੀ-ਦੇਵਤਿਆਂ ‘ਤੇ ਸਵਾਲ ਉਠਾਏ ਸਨ। ਜਰਨੈਲ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਆਪਣਾ ਫੋਨ ਆਪਣੇ ਬੇਟੇ ਨੂੰ ਦਿੱਤਾ ਸੀ ਤੇ ਉਸ ਨੇ ਗ਼ਲਤੀ ਨਾਲ ਕੁਝ ਕਾਪੀ ਪੇਸਟ ਕਰ ਦਿੱਤਾ, ਜਿਸ ਨੂੰ ਉਨ੍ਹਾਂ ਡਿਲੀਟ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਜਰਨੈਲ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ ਤੇ ਪੁੱਛਿਆ ਹੈ ਕਿ ਉਨ੍ਹਾਂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਿਉਂ ਨਾ ਕਰ ਦਿੱਤਾ ਜਾਵੇ? ਇਸ ਮਾਮਲੇ ਦੀ ਜਾਂਚ ਹੋਣ ਤਕ ਫਿਲਹਾਲ ਜਰਨੈਲ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

Today Now News

RELATED ARTICLES
- Advertisment -

POPULAR POSTS