16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਵੈਂਟੀਲੇਟਰ 'ਤੇ ਹਨ ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ

ਵੈਂਟੀਲੇਟਰ ‘ਤੇ ਹਨ ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ

ਵੈਂਟੀਲੇਟਰ ‘ਤੇ ਹਨ ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ

ਨਵੀਂ ਦਿੱਲੀ, (ਏਜੰਸੀ) : ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਦੀ ਆਰਮੀ ਹਸਪਤਾਲ ‘ਚ ਬ੍ਰੇਨ ਸਰਜਰੀ ਹੋਈ ਹੈ। ਜਾਣਕਾਰੀ ਮੁਤਾਬਕ ਬ੍ਰੇਨ ‘ਚ ਬਣੇ ਖੂਨ ਦੇ ਇਕ clot ਨੂੰ ਹਟਾਉਣ ਲਈ ਇਹ ਸਰਜਰੀ ਦੀ ਗਈ ਹੈ। ਸੂਤਰਾਂ ਮੁਤਾਬਕ ਮੁਖਰਜੀ ਦੀ ਹਾਲਤ ਨਾਜੁਕ ਬਣੀ ਹੋਈ ਹੈ ਤੇ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ‘ਚ ਰੱਖਿਆ ਗਿਆ ਹੈ। ਡਾਕਟਰਾਂ ਦੀ ਇਕ ਟੀਮ ਉਨ੍ਹਾਂ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਹੈ।2012 ਤੋਂ 2017 ਤਕ ਦੇਸ਼ ਦੇ ਰਾਸ਼ਟਰਪਤੀ ਰਹੇ 84 ਸਾਲਾ ਪ੍ਰਣਾਬ ਮੁਖਰਜੀ ਨੇ ਸੋਮਵਾਰ ਨੂੰ ਖ਼ੁਦ ਟਵੀਟ ਕਰ ਕੇ ਦੱਸਿਆ, ਇਕ ਅਲਗ ਕੰਮ ਲਈ ਹਸਪਤਾਲ ਆਉਣ ‘ਤੇ ਕੋਵਿਡ-19 ਪਾਜ਼ੇਟਿਵ ਪਾਏ ਗਏ। ਪਿਛਲੇ ਹਫ਼ਤੇ ਆਪਣੇ ਸੰਪਰਕ ‘ਚ ਆਏ ਲੋਕਾਂ ਨੂੰ ਮੇਰੀ ਬੇਨਤੀ ਹੈ ਕਿ ਉਹ ਕਿਰਪਾ ਕਰਕੇ ਆਈਸੋਲੇਸ਼ਨ ‘ਚ ਚੱਲੇ ਜਾਣ ਤੇ ਕੋਵਿਡ-19 ਦੀ ਜਾਂਚ ਕਰਵਾਉਣ।ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪ੍ਰਣਾਬ ਮੁਖਰਜੀ ਦੇ ਜਲਦੀ ਸਿਹਤ ਹੋਣ ਦੀ ਕਾਮਨਾ ਕੀਤੀ ਹੈ। ਉਨ੍ਹਾਂ ਨੇ ਮੁਖਰਜੀ ਦੀ ਬੇਟੀ ਸ਼ਰਮੀਸ਼ਾ ਮੁਖਰਜੀ ਨਾਲ ਗੱਲ ਕਰ ਕੇ ਉਨ੍ਹਾਂ ਪਿਤਾ ਦੀ ਤਬੀਅਤ ਬਾਰੇ ਜਾਣਕਾਰੀ ਲਈ।

ਇਸ ਤੋਂ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਰਆਰ ਹਸਪਤਾਲ ਜਾ ਕੇ ਸਾਬਕਾ ਰਾਸ਼ਟਰਪਤੀ ਦੀ ਜਾਣਕਾਰੀ ਲਈ ਉਹ ਹਸਪਤਾਲ ‘ਚ ਕਰੀਬ 20 ਮਿੰਟ ਤਕ ਰਹੇ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਸਮੇਤ ਪਾਰਟੀ ਦੇ ਕਈ ਆਗੂਆਂ ਨੇ ਮੁਖਰਜੀ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ। ਕਾਂਗਰਸ ਪਾਰਟੀ ਨੇ ਆਪਣੀ ਆਧਿਕਾਰਿਕ ਟਵਿੱਟਰ ਹੈਂਡਲ ‘ਤੇ ਟਵੀਟ ਕੀਤਾ, ਅਸੀਂ ਸਾਬਕਾ ਰਾਸ਼ਟਰਪਤੀ ਦੇ ਕੋਵਿਡ ਤੋਂ ਜਲਦ ਠੀਕ ਹੋਣ ਦੀ ਕਾਮਨਾ ਕਰਦੇ ਹਾਂ।ਕਾਂਗਰਸੀ ਆਗੂ ਤੇ ਸਾਬਕਾ ਰਾਸ਼ਟਰਪਤੀ ਦੇ ਪੁੱਤਰ ਅਭਿਜੀਤ ਮੁਖਰਜੀ ਨੇ ਟਵੀਟ ਕੀਤਾ, ਮੈਂ ਆਪਣੇ ਪਿਤਾ ਦੇ ਜਲਦ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਮੈਂ ਆਪਣੇ ਸਾਰੇ ਦੇਸ਼ਵਾਸੀਆਂ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਉਨ੍ਹਾਂ ਦੇ ਠੀਕ ਹੋਣ ਤੇ ਚੰਗੀ ਸਿਹਤ ਲਈ ਪ੍ਰਾਰਥਨਾ ਕਰਨ। ਕੇਂਦਰੀ ਮੰਤਰੀ ਪੀਯੂਸ਼ ਗੋਇਲ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਲੋਤ ਤੇ ਕਈ ਆਗੂਆਂ ਨੇ ਸਾਬਕਾ ਰਾਸ਼ਟਰਪਤੀ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਹੈ।

Today Now News

RELATED ARTICLES
- Advertisment -

POPULAR POSTS