ਪ੍ਰਕਾਸ਼ ਸਿੰਘ ਬਾਦਲ ਚਾਰਟਰਡ ਪਲੇਨ ਰਾਹੀਂ ਦਿੱਲੀ ਲਈ ਰਵਾਨਾ ਹੋਏ ਹਨ

ਸਟੇਟ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਕੋਰੋਨਾ ਲਾਗ ਬਾਦਲ ਪਰਿਵਾਰ ਦੇ ਘਰ ਤੱਕ ਪਹੁੰਚ ਗਈ ਹੈ। ਸੁਖਬੀਰ ਸਿੰਘ ਬਾਦਲ ਦੇ ਜੱਦੀ ਪਿੰਡ ਬਾਦਲ ਵਿਖੇ ਉਨ੍ਹਾਂ ਦੀ ਰਿਹਾਇਸ਼ ਤੋਂ ਖਾਣਾ ਬਣਾਉਣ ਵਾਲੀ ਮੁੱਖ ਮਹਿਲਾ ਮੁਲਾਜ਼ਮ ਤੇ ਉਸ ਦੇ ਪੁੱਤਰ ਸਮੇਤ ਤਿੰਨ ਵਿਅਕਤੀ ਕੋਰੋਨਾ ਪਾਜ਼ੇਟਿਵ ਆਏ ਹਨ। ਸਿਹਤ ਵਿਭਾਗ ਵਲੋਂ ਅੱਜ ਬਾਦਲ ਪਰਿਵਾਰ ਦੀ ਰਿਹਾਇਸ਼ ਅਤੇ ਫਾਰਮ ਹਾਊਸ ’ਤੇ ਕੰਮ ਕਰਦੇ 60 ਮੁਲਾਜ਼ਮਾਂ ਦੇ ਨੂਮਨੇ ਲਏ ਗਏ ਹਨ। ਇਨ੍ਹਾਂ ’ਚ ਬਾਦਲ ਪਰਿਵਾਰ ਦੀ ਰਿਹਾਇਸ਼ ਦੇ ਸੁਰੱਖਿਆ ਮੁਲਾਜ਼ਮ ਅਤੇ ਘਰੇਲੂ ਮੁਲਾਜ਼ਮ ਸ਼ਾਮਲ ਹਨ। ਇਸ ਸਬੰਧੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਅੱਜ ਪ੍ਰਕਾਸ਼ ਸਿੰਘ ਬਾਦਲ ਚਾਰਟਰਡ ਪਲੇਨ ਰਾਹੀਂ ਦਿੱਲੀ ਲਈ ਰਵਾਨਾ ਹੋਏ ਹਨ। ਪ੍ਰਕਾਸ਼ ਸਿੰਘ ਬਾਦਲ ਅੱਜ ਪਿੰਡ ਬਾਦਲ ਤੋਂ ਬਠਿੰਡਾ ਅਤੇ ਬਠਿੰਡਾ ਤੋਂ ਚਾਰਟਰਡ ਪਲੇਨ ਰਾਹੀਂ ਦਿੱਲੀ ਲਈ ਰਵਾਨਾ ਹੋਏ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਫ਼ਿਲਹਾਲ ਦਿੱਲੀ ਆਪਣੀ ਰਿਹਾਇਸ਼ ’ਚ ਹੀ ਰਹਿਣਗੇ।






