ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਦਿੱਤੀ ਪ੍ਰਵਾਨਗੀ

ਨਵੀਂ ਦਿੱਲੀ (ਏਜੇਂਸੀ) : ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਦੇ ਨਾਂ ’ਤੇ ਮੋਹਰ ਲਾ ਦਿੱਤੀ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।




